Thursday, June 25, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ 4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਮਨੁੱਖਤਾ ਲਈ ਮਿਸਾਲ ਬਣੇ ਦੇਹਦਾਨੀ ਰਾਮ ਪ੍ਰਕਾਸ਼ ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ

ਪੰਜਾਬ

ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ ਪੂਰਾ ਮਾਮਲਾ

25 ਜੂਨ, 2026 07:03 PM

ਮੋਹਾਲੀ : ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਗਏ ਮੋਹਾਲੀ ਵਿਚਲੇ ਪਿੰਡ ਸੋਹਾਣਾ ਦੇ ਕੁੱਝ ਨਿਹੰਗ ਸਿੰਘਾਂ 'ਤੇ ਸਥਾਨਕ ਲੋਕਾਂ ਵੱਲੋਂ ਹਮਲਾ ਕਰਨ ਦੇ ਮਾਮਲੇ 'ਚ ਅੱਜ ਕੁੱਝ ਨਿਹੰਗ ਜੱਥੇਬੰਦੀਆਂ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਰਦਾਸ ਕਰਕੇ ਉੱਤਰਾਖੰਡ ਨੂੰ ਚਾਲੇ ਪਾ ਦਿੱਤੇ ਗਏ ਹਨ। 150 ਦੇ ਕਰੀਬ ਨਿਹੰਗ ਸਿੰਘ ਆਪਣੇ ਨਿੱਜੀ ਵਾਹਨਾ ਰਾਹੀਂ ਉੱਤਰਾਖੰਡ ਵਿਖੇ ਪਹੁੰਚਣਗੇ। ਇਸ ਸਬੰਧੀ ਨਿਹੰਗ ਸਿੰਘ ਜੱਥੇਬੰਦੀ 'ਖੱਲਰ ਪਾਓ ਗਰੁੱਪ' ਦੇ ਜੱਥੇਦਾਰ ਬਲਵਿੰਦਰ ਸਿੰਘ ਬਾਗੀ ਨੇ ਦੱਸਿਆ ਕਿ ਉਹ ਦੂਜੀ ਧਿਰ ਨਾਲ ਮਿਲ ਕੇ ਇਸ ਮਾਮਲੇ ਨੂੰ ਖ਼ਤਮ ਕਰਨ ਸਬੰਧੀ ਅਪੀਲ ਕਰਨਗੇ ਅਤੇ ਦੂਜੀ ਧਿਰ ਨੂੰ ਨਾਲ ਲੈ ਕੇ ਪ੍ਰਸ਼ਾਸਨ ਨਾਲ ਮੁਲਾਕਾਤ ਕਰਕੇ ਇਸ ਝਗੜੇ ਦੌਰਾਨ ਇੱਕ-ਦੂਜੇ ਖ਼ਿਲਾਫ਼ ਹੋਏ ਪਰਚਿਆਂ ਨੂੰ ਖਾਰਜ ਕਰਵਾਉਣ ਦੀ ਪੁਰਜ਼ੋਰ ਕੋਸ਼ਿਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਇਹ ਯਾਤਰਾ ਸ਼ਾਂਤਮਈ ਢੰਗ ਨਾਲ ਉੱਤਰਾਖੰਡ ਪਹੁੰਚੇਗੀ ਅਤੇ ਕਾਨੂੰਨ ਮੁਤਾਬਕ ਦੋਹਾਂ ਧਿਰਾਂ 'ਚ ਸਮਝੌਤਾ ਕਰਵਾਇਆ ਜਾਵੇਗਾ।

ਪੂਰੇ ਉੱਤਰਾਖੰਡ 'ਚ ਹਾਈ ਅਲਰਟ
ਨਿਹੰਗ ਸਿੱਖਾਂ ਵੱਲੋਂ ਉੱਤਰਾਖੰਡ 'ਚ ਦਾਖ਼ਲ ਹੋਣ ਦੀ ਧਮਕੀ ਦੇਣ ਦੀ ਚਿਤਾਵਨੀ ਤੋਂ ਬਾਅਦ ਸੂਬਾ ਪੁਲਸ ਨੇ ਵੀਰਵਾਰ ਨੂੰ ਸੁਰੱਖਿਆ ਵਧਾ ਦਿੱਤੀ। ਚਾਰਧਾਮ ਯਾਤਰਾ ਅਤੇ ਹੇਮਕੁੰਟ ਸਾਹਿਬ ਯਾਤਰਾ ਦੇ ਸੁਰੱਖਿਅਤ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਰਾਜ ਭਰ 'ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸੰਵੇਦਨਸ਼ੀਲ ਸਰਹੱਦੀ ਖੇਤਰਾਂ, ਮੁੱਖ ਚੌਰਾਹਿਆਂ ਅਤੇ ਧਾਰਮਿਕ ਸਥਾਨਾਂ 'ਤੇ ਵਾਧੂ ਪੁਲਸ ਬਲ ਤਾਇਨਾਤ ਕਰਕੇ ਸਖ਼ਤ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਨੂੰ ਜੋੜਨ ਵਾਲੀ ਕੁਲਹਾਲ ਸਰਹੱਦ 'ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ।

ਕੀ ਸੀ ਪੂਰਾ ਮਾਮਲਾ?
ਦਰਅਸਲ 16 ਜੂਨ ਨੂੰ ਨਿਹੰਗ ਸਿੰਘਾਂ ਦਾ ਇਕ ਜੱਥਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਉਪਰੰਤ ਮੋਟਰਸਾਈਕਲਾਂ 'ਤੇ ਵਾਪਸ ਆ ਰਿਹਾ ਸੀ। ਇਸ ਦੌਰਾਨ ਕਰਨਪ੍ਰਯਾਗ 'ਚ ਪਾਰਕਿੰਗ ਨੂੰ ਲੈ ਕੇ ਉਨ੍ਹਾਂ ਦਾ ਸਥਾਨਕ ਲੋਕਾਂ ਨਾਲ ਝਗੜਾ ਹੋ ਗਿਆ ਅਤੇ ਝੜਪ ਤੱਕ ਗੱਲ ਪੁੱਜ ਗਈ, ਜਿਸ ਦੌਰਾਨ ਕਈ ਲੋਕ ਜ਼ਖਮੀ ਹੋ ਗਏ। ਪੁਲਸ ਨੇ ਇਸ ਮਾਮਲੇ ਸਬੰਧੀ 4 ਨਿਹੰਗਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਘਟਨਾ ਤੋਂ ਨਾਰਾਜ਼ ਹੋ ਕੇ 20 ਜੂਨ ਨੂੰ ਨਿਹੰਗ ਸਿੰਘ ਸ਼ਰਧਾਲੂਆਂ ਦੇ ਇੱਕ ਸਮੂਹ ਨੇ ਨਗਰਾਸੂ ਗੁਰਦੁਆਰਾ ਸਾਹਿਬ ਦੀ ਚੌਥੀ ਮੰਜ਼ਿਲ ਅਤੇ ਛੱਤ 'ਤੇ ਕਬਜ਼ਾ ਕਰ ਲਿਆ ਸੀ। ਸਥਿਤੀ ਨੂੰ ਕਾਬੂ 'ਚ ਰੱਖਣ ਲਈ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲਗਾਤਾਰ ਸ਼ਰਧਾਲੂਆਂ ਨਾਲ ਗੱਲਬਾਤ ਜਾਰੀ ਰੱਖੀ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਮੰਗਲਵਾਰ ਨੂੰ ਪੰਜਾਬ ਤੋਂ ਆਏ ਨਿਹੰਗ ਸਿੰਘਾਂ ਦੇ ਇੱਕ ਵਫ਼ਦ ਨੇ ਪ੍ਰਦਰਸ਼ਨ ਕਰ ਰਹੇ ਸ਼ਰਧਾਲੂਆਂ ਨਾਲ ਕਈ ਦੌਰ ਦੀ ਗੱਲਬਾਤ ਕੀਤੀ। ਇਸ ਵਿਚੋਲਗੀ ਤੋਂ ਬਾਅਦ ਸ਼ਰਧਾਲੂ ਛੱਤ ਤੋਂ ਹੇਠਾਂ ਆਉਣ ਲਈ ਸਹਿਮਤ ਹੋ ਗਏ, ਜਿਸ ਨਾਲ ਇਹ ਟਕਰਾਅ ਸ਼ਾਂਤੀਪੂਰਵਕ ਸਮਾਪਤ ਹੋ ਗਿਆ। ਧਾਰਮਿਕ ਆਗੂਆਂ ਨੇ ਸੰਵੇਦਨਸ਼ੀਲਤਾ ਨਾਲ ਮਾਮਲਾ ਹੱਲ ਕਰਨ ਲਈ ਉੱਤਰਾਖੰਡ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ

ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

ਮਨੁੱਖਤਾ ਲਈ ਮਿਸਾਲ ਬਣੇ ਦੇਹਦਾਨੀ ਰਾਮ ਪ੍ਰਕਾਸ਼

ਮਨੁੱਖਤਾ ਲਈ ਮਿਸਾਲ ਬਣੇ ਦੇਹਦਾਨੀ ਰਾਮ ਪ੍ਰਕਾਸ਼

ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ