Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਐਮਰਜੈਂਸੀ 'ਚ ਸੰਵਿਧਾਨ ਦੀ ਭਾਵਨਾ ਨੂੰ ਠੇਸ ਪਹੁੰਚੀ, ਜਿਸ ਨੂੰ ਕਦੇ ਭੁੱਲਿਆ ਨਹੀਂ ਜਾ ਸਕਦਾ: PM ਮੋਦੀ

25 ਜੂਨ, 2025 06:47 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਕੋਈ ਵੀ ਭਾਰਤੀ ਇਹ ਨਹੀਂ ਭੁੱਲ ਸਕਦਾ ਕਿ ਐਮਰਜੈਂਸੀ ਦੌਰਾਨ ਸੰਵਿਧਾਨ ਦੀ ਭਾਵਨਾ ਦੀ ਉਲੰਘਣਾ ਕਿਵੇਂ ਕੀਤੀ ਗਈ ਸੀ। ਉਹਨਾਂ ਨੇ ਸੰਵਿਧਾਨਕ ਸਿਧਾਂਤਾਂ ਨੂੰ ਮਜ਼ਬੂਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਐਮਰਜੈਂਸੀ ਦੇ 50 ਸਾਲ ਪੂਰੇ ਹੋਣ 'ਤੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਕਈ ਪੋਸਟਾਂ ਕਰਕੇ ਮੋਦੀ ਨੇ ਕਿਹਾ ਕਿ ਇਹ ਭਾਰਤੀ ਲੋਕਤੰਤਰ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇਕ ਹੈ।

ਐਮਰਜੈਂਸੀ ਦੌਰਾਨ ਸੰਵਿਧਾਨ ਵਿਚ ਦਰਜ ਕਦਰਾਂ-ਕੀਮਤਾਂ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ, ਮੌਲਿਕ ਅਧਿਕਾਰਾਂ ਨੂੰ ਮੁਅੱਤਲ ਕੀਤਾ ਗਿਆ, ਪ੍ਰੈਸ ਦੀ ਸੁੰਤਤਰਤਾ ਨੂੰ ਦਬਾਇਆ ਗਿਆ ਅਤੇ ਵੱਡੀ ਗਿਣਤੀ ਵਿਚ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ, ਸਮਾਜਿਤ ਕਾਰਕੁਨਾਂ, ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਨੂੰ ਕੈਦ ਕਰ ਲਿਆ ਗਿਆ। ਪ੍ਰਧਾਨ ਮੰਤਰੀ ਨੇ ਕਿਹਾ, "ਇੰਝ ਲੱਗ ਰਿਹਾ ਸੀ ਜਿਵੇਂ ਉਸ ਸਮੇਂ ਸੱਤਾ ਵਿੱਚ ਬੈਠੀ ਕਾਂਗਰਸ ਸਰਕਾਰ ਨੇ ਲੋਕਤੰਤਰ ਨੂੰ ਬੰਧਕ ਬਣਾ ਲਿਆ ਸੀ।" ਮੋਦੀ ਸਰਕਾਰ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ ਐਮਰਜੈਂਸੀ ਦੀ ਵਰ੍ਹੇਗੰਢ ਨੂੰ "ਸੰਵਿਧਾਨ ਹਤਿਆ ਦਿਵਸ" ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 42ਵਾਂ ਸੋਧ, ਜਿਸ ਨੇ ਸੰਵਿਧਾਨ ਵਿੱਚ ਵੱਡੇ ਬਦਲਾਅ ਕੀਤੇ, ਕਾਂਗਰਸ ਸਰਕਾਰ ਦੀਆਂ ਚਾਲਾਂ ਦੀ ਇੱਕ ਪ੍ਰਮੁੱਖ ਉਦਾਹਰਣ ਸੀ, ਜਿਸਨੇ ਐਮਰਜੈਂਸੀ ਲਗਾਈ ਸੀ, ਜਿਸਨੂੰ ਬਾਅਦ ਵਿੱਚ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਉਲਟਾ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਗਰੀਬਾਂ, ਹਾਸ਼ੀਏ 'ਤੇ ਧੱਕੇ ਗਏ ਲੋਕਾਂ ਅਤੇ ਦਲਿਤਾਂ ਨੂੰ ਵਿਸ਼ੇਸ਼ ਤੌਰ 'ਤੇ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਉਨ੍ਹਾਂ ਦੀ ਇੱਜ਼ਤ ਦੀ ਉਲੰਘਣਾ ਕੀਤੀ ਗਈ ਸੀ। ਮੋਦੀ ਨੇ ਕਿਹਾ, "ਅਸੀਂ ਆਪਣੇ ਸੰਵਿਧਾਨ ਵਿੱਚ ਦਰਜ ਸਿਧਾਂਤਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਵਿਕਸਤ ਭਾਰਤ ਦੇ ਆਪਣੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਇਕੱਠੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ। ਆਓ ਅਸੀਂ ਤਰੱਕੀ ਦੀਆਂ ਨਵੀਆਂ ਉਚਾਈਆਂ 'ਤੇ ਪਹੁੰਚੀਏ ਅਤੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕਰੀਏ।"

ਐਮਰਜੈਂਸੀ ਨਾਲ ਲੜਨ ਲਈ ਖੜ੍ਹੇ ਹੋਣ ਵਾਲੇ ਹਰ ਵਿਅਕਤੀ ਨੂੰ ਸਲਾਮ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਲੋਕ ਭਾਰਤ ਭਰ ਤੋਂ, ਹਰ ਖੇਤਰ ਤੋਂ, ਹਰ ਵਿਚਾਰਧਾਰਾ ਤੋਂ ਸਨ, ਜਿਨ੍ਹਾਂ ਨੇ ਇੱਕ ਦੂਜੇ ਨਾਲ ਮਿਲ ਕੇ ਇੱਕ ਉਦੇਸ਼ ਲਈ ਕੰਮ ਕੀਤਾ: ਭਾਰਤ ਦੇ ਲੋਕਤੰਤਰੀ ਤਾਣੇ-ਬਾਣੇ ਦੀ ਰੱਖਿਆ ਕਰਨ ਅਤੇ ਉਨ੍ਹਾਂ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਜਿਨ੍ਹਾਂ ਲਈ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਸਮਰਪਿਤ ਕੀਤੀਆਂ ਸਨ। ਉਨ੍ਹਾਂ ਕਿਹਾ, "ਇਹ ਉਨ੍ਹਾਂ ਦਾ ਸਮੂਹਿਕ ਸੰਘਰਸ਼ ਸੀ ਜਿਸ ਨੇ ਇਹ ਯਕੀਨੀ ਬਣਾਇਆ ਕਿ ਤਤਕਾਲੀ ਕਾਂਗਰਸ ਸਰਕਾਰ ਨੇ ਲੋਕਤੰਤਰ ਨੂੰ ਬਹਾਲ ਕੀਤਾ। ਨਵੀਆਂ ਚੋਣਾਂ ਕਰਵਾਉਣੀਆਂ ਪਈਆਂ, ਜਿਸ ਵਿੱਚ ਉਹ (ਕਾਂਗਰਸ ਪਾਰਟੀ) ਬੁਰੀ ਤਰ੍ਹਾਂ ਹਾਰ ਗਈ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ