Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਐੱਮ.ਟੀ.ਪੀ. ਐਕਟ, 1971 ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ

27 ਦਸੰਬਰ, 2025 05:58 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਐੱਮ.ਟੀ.ਪੀ. ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ ਐੱਮ.ਟੀ.ਪੀ. ਸੈਂਟਰਾਂ ਦੀ ਰਜਿਸਟ੍ਰੇਸ਼ਨ, ਮਰੀਜ਼ਾਂ ਦੇ ਰਿਕਾਰਡ ਅਤੇ ਹੋਰ ਲਾਜ਼ਮੀ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਾਰੇ ਐੱਮ.ਟੀ.ਪੀ. ਸੈਂਟਰਾਂ ਨੂੰ ਹਦਾਇਤ ਕੀਤੀ ਕਿ ਐੱਮ.ਟੀ.ਪੀ. ਐਕਟ, 1971 ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਗਰਭਪਾਤ ਦੇ ਗੈਰਕਾਨੂੰਨ ਤਰੀਕਿਆਂ ’ਤੇ ਰੋਕ ਲਗਾਈ ਜਾ ਸਕੇ ਅਤੇ ਗਰਭਵਤੀ ਔਰਤਾਂ ਦੀ ਸਿਹਤ ਦੀ ਸੁਰੱਖਿਆ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਐੱਮ.ਟੀ.ਪੀ. ਸੈਂਟਰਾਂ ਵਿੱਚ ਸਾਰੇ ਰਿਕਾਰਡ ਅਪਡੇਟ ਰੱਖੇ ਜਾਣ। ਡਾ. ਗੁਰਿੰਦਰਜੀਤ ਸਿੰਘ ਨੇ ਸਾਰੇ ਸੈਂਟਰਾਂ ਦੇ ਪ੍ਰਬੰਧਕਾਂ ਨੂੰ ਸਪੱਸ਼ਟ ਕੀਤਾ ਕਿ ਉਹ ਸਰਕਾਰੀ ਨਿਯਮਾਂ ਅਨੁਸਾਰ ਹੀ ਕੰਮ ਕਰਨ ਅਤੇ ਮਰੀਜ਼ਾਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਦੱਸਿਆ ਕਿ ਐੱਮ.ਟੀ.ਪੀ. ਐਕਟ ਅਧੀਨ ਕਾਨੂੰਨਨ ਗਰਭਪਾਤ ਸਿਰਫ਼ ਨਿਯਮਾਂ ਅਨੁਸਾਰ ਅਤੇ ਕੇਵਲ ਅਧਿਕਾਰਿਤ ਡਾਕਟਰਾਂ ਵੱਲੋਂ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੈਂਟਰ ਐੱਮ.ਟੀ.ਪੀ. ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਲਿੰਗ ਜਾਂਚ ਸਬੰਧੀ ਕੋਈ ਗੈਰਕਾਨੂੰਨੀ ਗਤੀਵਿਧੀ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਜਸਵਿੰਦਰ ਸਿੰਘ, ਗਾਈਨਾਕੋਲੋਜਿਸਟ ਡਾ. ਮੋਨਿਕਾ ਜੈਨ, ਡਾ. ਬਲਵਿੰਦਰ ਕੁਮਾਰ, ਡਾ ਊਸ਼ਾ ਕਿਰਨ, ਕਾਰਜਕਾਰੀ ਪੀ.ਐੱਨ.ਡੀ.ਟੀ. ਕੋਆਰਡੀਨੇਟਰ ਸ੍ਰੀ ਹਰਨੇਕ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ