Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਐੱਮ.ਟੀ.ਪੀ. ਕਿੱਟਾਂ ਦੀ ਅਣਅਧਿਕਾਰਿਤ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ’ਤੇ ਰੱਖੀ ਜਾਵੇਗੀ ਪੈਨੀ ਨਜ਼ਰ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ

10 ਅਕਤੂਬਰ, 2025 06:34 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਅੰਦਰ ਐੱਮ.ਟੀ.ਪੀ. ਕਿੱਟਾਂ ਦੀ ਅਣਅਧਿਕਾਰਤ ਵਿਕਰੀ ਨੂੰ ਰੋਕਣ ਦੇ ਉਦੇਸ਼ ਨਾਲ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਨੂੰ ਐੱਮ.ਟੀ.ਪੀ. ਐਕਟ ਸਬੰਧੀ ਜਾਗਰੂਕ ਕੀਤਾ ਗਿਆ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੀ ਕੈਮਿਸਟ ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਨੂੰ ਸਾਵਧਾਨ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ ਕਿੱਟਾਂ (ਐੱਮ.ਟੀ.ਪੀ. ਕਿੱਟਾਂ) ਦੀ ਅਣਅਧਿਕਾਰਿਤ ਵਿਕਰੀ ’ਤੇ ਸਖਤ ਰੁੱਖ ਅਪਣਾਇਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ, ਪੰਜਾਬ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਿਆਂ ਦੇ ਹਸਪਤਾਲਾਂ ਦੇ ਐਮਰਜੈਂਸੀ ਵਾਰਡਾਂ ਵਿਚ ਕਈ ਮਰੀਜ਼ ਵੈਧ ਪ੍ਰੈਸਕ੍ਰਿਪਸ਼ਨ ਤੋਂ ਬਿਨਾਂ ਐੱਮ.ਟੀ.ਪੀ. ਕਿੱਟਾਂ ਲੈਣ ਤੋਂ ਬਾਅਦ ਗੰਭੀਰ ਹਾਲਤ ਵਿਚ ਭਰਤੀ ਹੋ ਰਹੇ ਹਨ। ਉਨ੍ਹਾਂ ਕੈਮਿਸਟਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱਚ ਐਮਰਜੈਂਸੀ ਵਿਚ ਕੋਈ ਵੀ ਇਸ ਤਰ੍ਹਾਂ ਦਾ ਮਰੀਜ਼ ਰਿਪੋਰਟ ਹੋਇਆ ਤਾਂ ਇਹ ਪਤਾ ਲਗਾਇਆ ਜਾਵੇਗਾ ਕਿ ਸਬੰਧਤ ਮਰੀਜ਼ ਨੇ ਕਿਹੜੇ ਮੈਡੀਕਲ ਸਟੋਰ ਤੋਂ ਇਹ ਕਿੱਟ ਖਰੀਦੀ ਹੈ ਅਤੇ ਉਸ ਮੈਡੀਕਲ ਸਟੋਰ ਦੀ ਸੂਚਨਾ ਸੂਬਾਈ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ।    
 
ਉਨ੍ਹਾਂ ਮੈਡੀਕਲ ਸਟੋਰਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਐੱਮ.ਟੀ.ਪੀ. ਕਿੱਟਾਂ ਰਜਿਸਟਰਡ ਮੈਡੀਕਲ ਪ੍ਰੈਕਟਿਸ਼ਨਰਾਂ ਦੀ ਵੈਧ ਪਰਚੀ ਤੋਂ ਬਿਨਾਂ ਨਾ ਵੇਚੀ ਜਾਵੇ ਤਾਂ ਜੋ ਇਨ੍ਹਾਂ ਕਿੱਟਾਂ ਦੀ ਦੁਰਵਰਤੋਂ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਐੱਮ.ਟੀ.ਪੀ. ਕਿੱਟਾਂ ਦਾ ਸਾਰਾ ਰਿਕਾਰਡ ਮਨਟੇਨ ਰੱਖਿਆ ਜਾਵੇ ਅਤੇ ਇਸ ਦੀ ਵਿਕਰੀ ਦੀ ਇਕ ਕਾਪੀ ਹਰ ਮਹੀਨੇ ਦੀ ਪੰਜ ਤਰੀਕ ਤੱਕ ਡਰੱਗ ਕੰਟਰੋਲ ਅਫਸਰ, ਦਫਤਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕੈਮਿਸਟਰਾਂ ਨੂੰ ਐੱਮ.ਟੀ.ਪੀ. ਐਕਟ ਪ੍ਰਤੀ ਚੌਕਸ ਰਹਿਣ ਦੀ ਸਲਾਹ ਦਿੰਦੇ ਕਿਹਾ ਕਿ ਜੇਕਰ ਕੋਈ ਵੀ ਕੈਮਿਸਟ ਸਟੋਰ ਐੱਮ.ਟੀ.ਪੀ. ਕਿੱਟਾਂ ਦੀ ਅਣਅਧਿਕਾਰਿਤ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਐੱਮ.ਟੀ.ਪੀ. ਐਕਟ ਅਤੇ ਡਰੱਗ ਕੰਟਰੋਲ ਅਤੇ ਕੋਸਮੈਟਿਕਸ ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
 
ਇਸੇ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਹਤ ਅਧਿਕਾਰੀਆਂ ਅਤੇ ਜ਼ਿਲ੍ਹਾ ਡਰੱਗ ਕੰਟਰੋਲ ਅਫਸਰ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਅੰਦਰ ਕੈਮਿਸਟ ਸਟੋਰਾਂ ’ਤੇ ਪੈਨੀ ਨਜ਼ਰ ਰੱਖਣ ਤਾਂ ਜੋ ਅਣਅਧਿਕਾਰਿਤ ਐੱਮ.ਟੀ.ਪੀ. ਕਿੱਟਾਂ ਦੀ ਵਿਕਰੀ ਨੂੰ ਠੱਲ੍ਹ ਪਾਈ ਜਾ ਸਕੇ।
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਅਤੇ ਜ਼ਿਲ੍ਹਾ ਡਰੱਗ ਕੰਟਰੋਲ ਅਫਸਰ ਸ੍ਰੀਮਤੀ ਹਰਪ੍ਰੀਤ ਕੌਰ ਨੇ ਐੱਮ.ਟੀ.ਪੀ. ਕਿੱਟਾਂ ਦੀ ਅਣਅਧਿਕਾਰਿਤ ਵਿਕਰੀ ਨੂੰ ਰੋਕਣ ਲਈ ਕੈਮਿਸਟ ਐਸੋਸੀਏਸ਼ਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹੇ ਵਿਚ ਭਰੂਣ ਹੱਤਿਆ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਕੰਮ ਕਰਨਾ ਪਵੇਗਾ। 
 
ਮੀਟਿੰਗ ਦੇ ਅੰਤ ਵਿੱਚ ਕੈਮਿਸਟ ਐਸੋਸੀਏਸ਼ਨ ਦੇ ਪ੍ਰਤੀਨਿਧਾਂ ਨੇ ਸਿਹਤ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨੂੰ ਰੋਕਣ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। 
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.