Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਐੱਮ.ਟੀ.ਪੀ. ਸੈਂਟਰਾਂ ਦੁਆਰਾ ਐੱਮ.ਟੀ.ਪੀ. ਐਕਟ-1971 ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

16 ਜੁਲਾਈ, 2025 05:10 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ): ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦੇਣ ਸਮੇਤ ਕਈ ਹੋਰ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਕਾਰਜਕਾਰੀ ਪੀ.ਸੀ.ਪੀ.ਐਨ.ਡੀ.ਟੀ. ਕੋਆਰਡੀਨੇਟਰ ਹਰਨੇਕ ਸਿੰਘ ਨੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਮੀਟਿੰਗ ਦੇ ਏਜੰਡੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਅਲਟਰਾਸਾਊਂਡ ਸਕੈਨ ਕੇਂਦਰਾਂ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਹਦਾਇਤ ਕਰਦੇ ਹੋਏ ਦੱਸਿਆ ਕਿ ਇਹ ਐਕਟ, ਜੋ ਆਮ ਤੌਰ ’ਤੇ ਪੀ.ਐਨ.ਡੀ.ਟੀ. ਐਕਟ ਵਜੋਂ ਜਾਣਿਆ ਜਾਂਦਾ ਹੈ, ਦਾ ਮੁੱਖ ਉਦੇਸ਼ ਜਨਮ ਤੋਂ ਪਹਿਲਾਂ ਦੇ ਲਿੰਗ ਨਿਰਧਾਰਨ ਟੈਸਟਾਂ ’ਤੇ ਪਾਬੰਦੀ ਲਗਾ ਕੇ ਮਾਦਾ ਭਰੂਣ ਹੱਤਿਆ ਨੂੰ ਰੋਕਣਾ ਹੈ। ਪੀ.ਸੀ.ਪੀ.ਐਨ.ਡੀ.ਟੀ. ਐਕਟ ਦੋਵੇਂ ਲਿੰਗਾਂ ਲਈ ਬਰਾਬਰ ਦੇ ਮੌਕੇ ਯਕੀਨੀ ਬਣਾਉਣ ਲਈ ਡਾਇਗਨੌਸਟਿਕ ਤਕਨੀਕਾਂ ਨੂੰ ਨਿਯਮਿਤ ਕਰਦਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਨਿਰੰਤਰ ਚੈੱਕਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਭਰੂਣ ਹੱਤਿਆ ਦੀ ਕਿਸੇ ਵੀ ਸੰਭਾਵਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਨਮ ਤੋਂ ਪਹਿਲਾਂ ਲਿੰਗ ਨਿਰਧਾਰਣ ਟੈਸਟ ਵਿਰੁੱਧ ਜਾਂਚ ਮੁਹਿੰਮ ਚਲਾ ਕੇ ਬਾਲ ਕੰਨਿਆਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਹਦਾਇਤਾਂ ਹਨ ਕਿ ਉਹ ਐਕਟ ਦੇ ਨਿਯਮਾਂ ਅਨੁਸਾਰ ਹੀ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਗਰਭ ਵਿੱਚ ਪਲ ਰਹੇ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਜਾਂਚ ਕਰਵਾਉਣ ਲਈ ਗਰਭਵਤੀ ਮਹਿਲਾ 'ਤੇ ਦਬਾਅ ਪਾਉਣਾ ਕਾਨੂੰਨ ਦੀ ਨਜ਼ਰ ਵਿੱਚ ਜੁਰਮ ਹੈ ਤੇ ਐਕਟ ਦੇ ਤਹਿਤ ਅਜਿਹਾ ਮਾਮਲਾ ਸਾਹਮਣੇ ਆਉਣ 'ਤੇ ਸਜ਼ਾ ਦਿੱਤੀ ਜਾਂਦੀ ਹੈ।
 
ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਰੂਣ ਹੱਤਿਆ ਨੂੰ ਰੋਕਣ ਲਈ ਸਮਾਜ ਦੇ ਹਰ ਜ਼ਿੰਮੇਵਾਰ ਵਿਅਕਤੀ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ।
 
ਇਸਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹੇ ਦੇ ਐੱਮ.ਟੀ.ਪੀ. ਸੈਂਟਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਕਾਨੂੰਨੀ ਗਰਭਪਾਤ ਲਈ ਐੱਮ.ਟੀ.ਪੀ. ਸੈਂਟਰਾਂ ਵੱਲੋਂ ਐੱਮ.ਟੀ.ਪੀ. ਐਕਟ-1971 ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਤਾੜਨਾ ਕਰਦੇ ਹੋਏ ਸੈਂਟਰਾਂ ਨੂੰ ਇਸ ਐਕਟ ਅਨੁਸਾਰ ਰਿਕਾਰਡ ਦੇ ਮੁਕੰਮਲ ਰੱਖ-ਰਖਾਅ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਰਿਕਾਰਡ ਕੀਪਿੰਗ ਵਿਚ ਐੱਮ.ਟੀ.ਪੀ. ਅਡਮਿਸ਼ਨ ਰਜਿਸਟਰ ਸਮੇਤ ਸਾਰੇ ਫਾਰਮ ਮੁਕੰਮਲ ਰੂਪ ਵਿਚ ਭਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਸੈਂਟਰਾਂ ਤੇ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ ਤਾਂ ਜੋ ਲੋੜ ਪੈਣ ’ਤੇ ਮਰੀਜ਼ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਐੱਮ.ਟੀ.ਪੀ. ਸੈਂਟਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਖਾਮੀ ਨੂੰ ਬਰਦਾਖਤ ਨਹੀਂ ਕੀਤਾ ਜਾਵੇਗਾ। ਜਿਹੜੇ ਐੱਮ.ਟੀ.ਪੀ. ਸੈਂਟਰ ਐੱਮ.ਟੀ.ਪੀ. ਐਕਟ-1971 ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਵਿਰੁੱਧ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰ੍ਹਾਂ ਗੰੰਭੀਰ ਹੈ।
 
ਇਸ ਮੌਕੇ ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ, ਡਾ ਮੋਨਿਕਾ ਜੈਨ, ਡਾ ਧਰਮਿੰਦਰ, ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ ਬਲਰਾਜ ਸਿੰਘ, ਕਮੇਟੀ ਮੈਂਬਰ ਡਾ ਊਸ਼ਾ ਕਿਰਨ, ਡਾ ਨਿਰਮਲ ਕੁਮਾਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਸਮਾਜਸੇਵੀ ਰਤਨ ਜੈਨ,ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਪ੍ਰਤੀਨਿਧੀ ਸੁਰਜੀਤ ਸਿੰਘ ਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ