Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਐੱਸ.ਡੀ.ਐੱਸ. ਕਾਲਜ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਾਇਆ

12 ਨਵੰਬਰ, 2025 04:35 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਸਰਦਾਰ ਦਿਲਬਾਗ ਸਿੰਘ (ਐੱਸ.ਡੀ.ਐੱਸ.) ਸਰਕਾਰੀ ਕਾਲਜ ਵਿਖੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।

ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ "ਹੱਕ-ਸੱਚ ਅਤੇ ਨਿਆਂ" ਦੇ ਫਲਸਫੇ ਤੋਂ ਜਾਣੂ ਕਰਵਾਕੇ ਗੁਰੂ ਜੀ ਵਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਨਾ ਸੀ। ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਹਰਜਿੰਦਰ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।ਪ੍ਰਸਿੱਧ ਵਿਦਵਾਨ ਪ੍ਰੋ. ਅਪਿੰਦਰ ਸਿੰਘ ਮਾਹਿਲਪੁਰੀ ਨੇ ਮੁੱਖ ਲੈਕਚਰ ਦਿੱਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਗੁਰੂ - ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਬਹੁਪੱਖੀ ਸਿੱਖਿਆਵਾਂ ਅਤੇ ਮਹਾਨ ਕੁਰਬਾਨੀ ਅਜੋਕੇ ਸਮੇਂ ਵਿਚ ਵੀ ਪ੍ਰਸੰਗਿਕ ਅਤੇ  ਹੱਕ-ਸੱਚ ਦਾ ਸੰਦੇਸ਼ ਦਿੰਦੀ ਹੈ।

ਪ੍ਰੋ. ਮਾਹਿਲਪੁਰੀ ਨੇ ਦੱਸਿਆ ਕਿ ਗੁਰੂ ਸਾਹਿਬ ਨੇ ਸੱਚ, ਅਹਿੰਸਾ ਅਤੇ ਮਨੁੱਖਤਾ ਦੀ ਭਲਾਈ ਲਈ ਅਟੁੱਟ ਵਚਨਬੱਧਤਾ ਕਾਇਮ ਰੱਖੀ। ਉਨ੍ਹਾਂ ਨੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਦਾ ਮੁੱਢ ਬੰਨਦਿਆ  ਅੰਧਵਿਸ਼ਵਾਸ, ਜਾਤੀ ਭੇਦਭਾਵ ਅਤੇ ਛੂਤ-ਛਾਤ ਖ਼ਿਲਾਫ਼ ਡਟਕੇ ਪਹਿਰਾ ਦਿੱਤਾ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਨਾ ਸਿਰਫ਼ ਸਿੱਖ ਧਰਮ ਲਈ, ਸਗੋਂ ਭਾਰਤ ਵਿੱਚ ਸਾਰੇ ਧਰਮਾਂ ਦੀ ਮੌਲਿਕ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਦੀਆਂ ਸਿੱਖਿਆਵਾਂ ਨੂੰ ਆਧੁਨਿਕ ਜੀਵਨ ਦੇ ਆਦਰਸ਼ਾਂ ਵਜੋਂ ਅਪਣਾਉਣ ਦੀ ਅਪੀਲ ਕੀਤੀ।

ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਗੁਰੂ ਜੀ ਦੀ ਲਾਸਾਨੀ ਕੁਰਬਾਨੀ ਬਾਰੇ ਹੋਰ ਵਿਸਥਾਰ ਵਿਚ ਚਾਨਣਾ ਪਾਇਆ। ਉਨ੍ਹਾਂ ਨੇ ਗੁਰੂ ਜੀ ਦੀ ਸ਼ਹੀਦੀ ਨੂੰ "ਮਨੁੱਖਤਾ ਦੀ ਰੱਖਿਆ ਲਈ ਇੱਕ ਅਨੋਖੀ ਕੁਰਬਾਨੀ" ਦੱਸਿਆ ਅਤੇ ਨੌਜਵਾਨਾਂ ਨੂੰ ਗੁਰੂਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸ਼ਾਮਲ ਕਰਨ ਦੀ ਅਪੀਲ ਕੀਤੀ।

ਐੱਸ.ਡੀ.ਐੱਸ. ਕਾਲਜ ਦੇ ਪ੍ਰਿੰਸੀਪਲ ਪ੍ਰੋ. (ਡਾ.) ਹਰਜਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਵਿਦਿਅਕ ਪ੍ਰੋਗਰਾਮ ਨੌਜਵਾਨਾਂ ਵਿੱਚ ਧਾਰਮਿਕ, ਅਧਿਆਤਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਵਿਕਸਤ ਕਰਨ ਲਈ ਅਹਿਮ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਕਮਜ਼ੋਰਾਂ ਅਤੇ ਪਛੜੇ ਲੋਕਾਂ ਦੇ ਰੱਖਿਅਕ ਵਜੋਂ ਖੜ੍ਹੇ ਹੋਏ। ਉਨ੍ਹਾਂ ਦੇ ਜੀਵਨ ਨੇ ਸੱਚੇ ਧਰਮ ਦੇ ਮਹੱਤਵਪੂਰਨ ਮਾਰਗ ਮਨੁੱਖਤਾ ਦੀ ਸੇਵਾ ਅਤੇ ਸਾਰਿਆਂ ਪ੍ਰਤੀ ਚੰਗਾ ਹੋਣਾ ਦੀ ਵਿਲੱਖਣ ਮਿਸਾਲ ਪੇਸ਼ ਕੀਤੀ। ਕਾਲਜ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਇੱਕ ਕਵਿਜ਼ ਮੁਕਾਬਲਾ ਵੀ ਕਰਵਾਇਆ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ