Sunday, November 29, 2026
BREAKING
• ਫ਼ਿਲਮ 'ਯੇ ਪ੍ਰੇਮ ਮੋਲ ਲਿਆ' ਦਾ ਬਾਕਸ ਆਫ਼ਿਸ 'ਤੇ ਕਮਾਲ: ਦੁਨੀਆ ਭਰ 'ਚ ਕਮਾਈ 18 ਕਰੋੜ ਪਾਰ • ਪਹਿਲਗਾਮ ਹਮਲੇ ਤੇ 'ਆਪ੍ਰੇਸ਼ਨ ਸਿੰਦੂਰ' 'ਤੇ ਬਣੇਗੀ ਫ਼ਿਲਮ, ਫਿਲਮਮੇਕਰ ਅਰਜੁਨ ਸਰਜਾ ਕਰਨਗੇ ਨਿਰਦੇਸ਼ਨ • ਮਾਨਵ ਠੱਕਰ, ਮਾਨੁਸ਼ ਸ਼ਾਹ ਅਤੇ ਦੀਆ ਚਿਤਲੇ ਕਰਨਗੇ ਭਾਰਤੀ ਟੀਮ ਦੀ ਅਗਵਾਈ • ਟੀਮ ਇੰਡੀਆ ਤੋਂ ਬਾਹਰ ਹੋਣਾ ਦੁਖਦਾਈ, ਪਰ ਉਮੀਦ ਨਹੀਂ ਛੱਡੀ: ਸੂਰਿਆਕੁਮਾਰ ਯਾਦਵ • ਏਅਰ ਇੰਡੀਆ ਨੇ ਸਾਊਦੀ ਅਰਬ ਲਈ ਉਡਾਣਾਂ ਦੀ ਮੁਅੱਤਲੀ 31 ਦਸੰਬਰ ਤੱਕ ਵਧਾਈ • Old Monk ਨੂੰ ਹਾਈ ਕੋਰਟ ਦਾ ਝਟਕਾ: 30 ਦਿਨਾਂ ਦੇ ਅੰਦਰ ਵੇਚਣਾ ਹੋਵੇਗਾ ਪੁਰਾਣਾ ਸਟਾਕ, ਜਾਣੋ ਪੂਰਾ ਮਾਮਲਾ • ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਯੂਥ ਕਲੱਬਾਂ ਨੂੰ 23 ਲੱਖ ਰੁਪਏ ਦੀਆਂ ਖੇਡ ਕਿੱਟਾਂ ਤੇ ਜਿੰਮ ਦੇ ਸਾਮਾਨ ਦੀ ਵੰਡ • ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ • ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ • ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਯੂਥ ਕਲੱਬਾਂ ਨੂੰ 23 ਲੱਖ ਰੁਪਏ ਦੀਆਂ ਖੇਡ ਕਿੱਟਾਂ ਤੇ ਜਿੰਮ ਦੇ ਸਾਮਾਨ ਦੀ ਵੰਡ

29 ਨਵੰਬਰ, 2026 07:08 PM

ਧੂਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਵਿਖੇ ਲਗਭਗ 23 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬਾਂ ਨੂੰ ਖੇਡ ਕਿੱਟਾਂ ਅਤੇ ਜਿੰਮ ਦਾ ਸਾਮਾਨ ਵੰਡਿਆ ਗਿਆ।

ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਦੱਸਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬਾਂ ਦੀ ਮੰਗ ਅਤੇ ਲੋੜ ਅਨੁਸਾਰ ਪਿੰਡਾਂ ਦੇ ਸਰਪੰਚਾਂ, ਬਲਾਕ ਪ੍ਰਧਾਨਾਂ, ਸਕੱਤਰਾਂ ਅਤੇ ਯੂਥ ਵਿੰਗ ਦੇ ਅਹੁਦੇਦਾਰਾਂ ਨੂੰ 76 ਕ੍ਰਿਕਟ ਕਿੱਟਾਂ, 76 ਵਾਲੀਬਾਲ ਕਿੱਟਾਂ ਅਤੇ ਜਿੰਮ ਲਈ ਵੇਟ ਲਿਫਟਿੰਗ ਦੇ ਸੈੱਟ ਸੌਪੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਸਹੂਲਤਾਂ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਦੇ ਬਿਹਤਰ ਮੌਕੇ ਮਿਲਣਗੇ।

ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸੂਬੇ ਦੀ ਅਸਲ ਪੂੰਜੀ ਹੁੰਦੇ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹਨ। ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਮਿਹਨਤ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਓ.ਐਸ.ਡੀ. ਸੁਖਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੋਲ ਖੇਡ ਵਿਭਾਗ ਦੀ ਜ਼ਿੰਮੇਵਾਰੀ ਹੋਣ ਸਦਕਾ ਧੂਰੀ ਹਲਕੇ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਇਸ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਸਹੂਲਤਾਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪਿੰਡ ਮੀਮਸਾ ਵਿਖੇ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਹਾਕੀ ਦਾ ਐਸਟਰੋਟਰਫ ਗਰਾਊਂਡ ਬਣਾਇਆ ਜਾ ਰਿਹਾ ਹੈ, ਜਦਕਿ ਪਿੰਡ ਭਸੌੜ ਵਿਖੇ ਲਗਭਗ 9 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਿੰਥੈਟਿਕ ਟਰੈਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿੰਡ ਕਹੇਰੂ-ਜਹਾਂਗੀਰ ਵਿਖੇ ਪਿਛਲੇ ਦਿਨੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਾਕੀ ਸਟੇਡੀਅਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਸਹੂਲਤਾਂ ਦੀ ਲੰਮੇ ਸਮੇਂ ਤੱਕ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਸਬੰਧਤ ਪੰਚਾਇਤਾਂ ਵੱਲੋਂ ਇਨ੍ਹਾਂ ਦੀ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਲੈਣਾ ਵੀ ਸ਼ਲਾਘਾਯੋਗ ਕਦਮ ਹੈ।

ਓ.ਐਸ.ਡੀ. ਨੇ ਪਿੰਡਾਂ ਦੀਆਂ ਪੰਚਾਇਤਾਂ, ਯੂਥ ਕਲੱਬਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕਰਕੇ ਤਿਆਰ ਕਰਵਾਈਆਂ ਜਾ ਰਹੀਆਂ ਖੇਡ ਸਹੂਲਤਾਂ ਦੀ ਸਾਂਭ-ਸੰਭਾਲ ਨੂੰ ਵੀ ਆਪਣੀ ਸਾਂਝੀ ਜ਼ਿੰਮੇਵਾਰੀ ਸਮਝਿਆ ਜਾਵੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਇਨ੍ਹਾਂ ਦਾ ਲਾਭ ਉਠਾ ਸਕਣ। ਉਨ੍ਹਾਂ ਯੂਥ ਕਲੱਬਾਂ ਨੂੰ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਦਾ ਸੱਦਾ ਦਿੱਤਾ।

ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਗਗਨ ਜਵੰਧਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਪਿੰਡਾਂ ਦੇ ਸਰਪੰਚ, ਯੂਥ ਕਲੱਬਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਟ੍ਰੈਫਿਕ ਪੁਲਿਸ ਸੁਨਾਮ (ਰਮੇਸ਼ ਗਰਗ)ਦੇ ਨਵੇਂ ਇੰਚਾਰਜ ਬਣੇ ASI ਸਰਦਾਰ ਨਿਰਭੈ ਸਿੰਘ, ਮੁੜ ਸੰਭਾਲਿਆ ਅਹੁਦਾ

ਟ੍ਰੈਫਿਕ ਪੁਲਿਸ ਸੁਨਾਮ (ਰਮੇਸ਼ ਗਰਗ)ਦੇ ਨਵੇਂ ਇੰਚਾਰਜ ਬਣੇ ASI ਸਰਦਾਰ ਨਿਰਭੈ ਸਿੰਘ, ਮੁੜ ਸੰਭਾਲਿਆ ਅਹੁਦਾ

ਸਵਰਨ ਸਿੰਘ ਸਿਬੀਆਂ ਦੀ ਯਾਦ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਹਿਲਾਂ ਦੇ ਬੱਚਿਆਂ ਨੂੰ ਵੰਡੇ ਕੋਟ

ਸਵਰਨ ਸਿੰਘ ਸਿਬੀਆਂ ਦੀ ਯਾਦ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਹਿਲਾਂ ਦੇ ਬੱਚਿਆਂ ਨੂੰ ਵੰਡੇ ਕੋਟ

ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ 1 ਦਸੰਬਰ ਤੋਂ ਸ਼ੁਰੂ ਹੋਵੇਗਾ ਆਰਮੀ ਅਗਨਵੀਰ ਭਰਤੀ, ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੀ ਲਿਖਤੀ ਪੇਪਰ ਦੀ ਤਿਆਰੀ ਦਾ ਪਹਿਲਾ ਬੈਚ

ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ 1 ਦਸੰਬਰ ਤੋਂ ਸ਼ੁਰੂ ਹੋਵੇਗਾ ਆਰਮੀ ਅਗਨਵੀਰ ਭਰਤੀ, ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੀ ਲਿਖਤੀ ਪੇਪਰ ਦੀ ਤਿਆਰੀ ਦਾ ਪਹਿਲਾ ਬੈਚ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ