Wednesday, August 05, 2026
BREAKING
ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਰੇਟ ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ

ਔਰਤ ਸਮਾਜ ਦੀ ਇੱਕ ਮਜ਼ਬੂਤ ਧਿਰ, ਸਾਨੂੰ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ: ਡਾ. ਹਰੀਸ਼ ਕਿਰਪਾਲ 

11 ਜੁਲਾਈ, 2025 05:27 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਸ਼ੁੱਕਰਵਾਰ ਨੂੰ ਨਵਾਂਸ਼ਹਿਰ ਦੇ ਛੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਾਰਜਕਾਰੀ ਪੀ ਐੱਨ ਡੀ ਟੀ ਕੋਆਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਦੱਸਿਆ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦਾ ਮੁੱਖ ਉਦੇਸ਼ ਜਨਮ ਤੋਂ ਪਹਿਲਾਂ ਦੇ ਲਿੰਗ ਨਿਰਧਾਰਨ ਟੈਸਟਾਂ ’ਤੇ ਪਾਬੰਦੀ ਲਗਾ ਕੇ ਮਾਦਾ ਭਰੂਣ ਹੱਤਿਆ ਨੂੰ ਰੋਕਣਾ ਹੈ। ਉਨ੍ਹਾਂ ਨੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਪ੍ਰਤੀਨਿਧੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀਆਂ ਧਾਰਾਵਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਕੇ ਭਰੂਣ ਹੱਤਿਆ ਵਰਗੀ ਅਲਾਮਤ ਨੂੰ ਨੱਥ ਪਾਈ ਜਾ ਰਹੀ ਹੈ। ਇਸ ਐਕਟ ਦਾ ਮੁੱਖ ਉਦੇਸ਼ ਭਰੂਣ ਦੇ ਲਿੰਗ ਨਿਰਧਾਰਨ 'ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ।
 
ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਅੰਦਰ ਜੋ ਵੀ ਕੋਈ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ। 
 
ਡਾ. ਕਿਰਪਾਲ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਮਨੁੱਖਤਾ ਲਈ ਸ਼ਰਾਪ ਹੈ ਅਤੇ ਇਸ ਦੀ ਰੋਕਥਾਮ ਲਈ ਸਿਹਤ ਵਿਭਾਗ ਸਖਤ ਕਦਮ ਉਠਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ ਹੈ। 
 
ਉਨ੍ਹਾਂ ਕਿਹਾ ਕਿ ਸਮਾਜ ਨੂੰ ਅੱਗੇ ਤੋਰਨ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਸਿੰਘ ਨੇ ਕਿਹਾ ਕਿ ਔਰਤਾਂ ਤੋਂ ਬਿਨਾਂ ਮਨੁੱਖੀ ਸਮਾਜ ਦੀ ਹੋਂਦ ਹੀ ਸੰਭਵ ਨਹੀਂ ਹੈ। ਔਰਤ ਇੱਕ ਮਜ਼ਬੂਤ ਧਿਰ ਹੈ ਕਿਉਂਕਿ ਇਹ ਔਰਤ ਹੀ ਹੈ, ਜੋ ਨਾ ਸਿਰਫ਼ ਇੱਕ ਪਰਿਵਾਰ ਨੂੰ ਸਫਲਤਾਪੂਰਵਕ ਸੰਭਾਲਦੀ ਹੈ, ਸਗੋਂ ਘਰ ਦੀ ਚਾਰਦਿਵਾਰੀ ਤੋਂ ਬਾਹਰ ਕਿਸੇ ਵੀ ਪੇਸ਼ੇ ਵਿੱਚ ਨਵੀਆਂ ਲੀਹਾਂ ਪਾ ਸਕਦੀ ਹੈ। ਸਾਨੂੰ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ