Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ

25 ਅਪ੍ਰੈਲ, 2026 07:20 PM

ਦੋਰਾਹਾ/ਪਾਇਲ : ਦੋਰਾਹਾ-ਪਾਇਲ ਰੋਡ ‘ਤੇ ਸਥਿਤ ਪਿੰਡ ਬਿਸ਼ਨਪੁਰਾ ਵਿਖੇ ਕਬਾੜ ਪ੍ਰੋਸੈਸਿੰਗ ਯੂਨਿਟ ‘ਬੀ ਲਾਲ ਸਟੀਲ ਸ਼੍ਰੇਡਿੰਗ ਪ੍ਰਾਈਵੇਟ ਲਿਮਿਟੇਡ’ 'ਚ ਸ਼ਨੀਵਾਰ ਬਾਅਦ ਦੁਪਹਿਰ ਅਚਾਨਕ ਭਿਆਨਕ ਅੱਗ ਲਗ ਗਈ ਅਤੇ ਕੁੱਝ ਹੀ ਮਿੰਟਾਂ 'ਚ ਅੱਗ ਦੀਆਂ ਲਪਟਾਂ ਨੇ ਫੈਕਟਰੀ ਦੇ ਜ਼ਿਆਦਾਤਰ ਹਿੱਸੇ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਹਰ ਪਾਸੇ ਤਬਾਹੀ ਮਚਾ ਦਿੱਤੀ। ਅੱਗ ਦੀਆਂ ਲਪਟਾਂ ਇੰਨੀਆਂ ਉੱਚੀਆਂ ਚੜ੍ਹ ਗਈਆਂ ਕਿ ਕਾਲੇ ਧੂੰਏਂ ਦੇ ਗੁੱਛਿਆਂ ਨੇ ਪੂਰੇ ਅਸਮਾਨ ਨੂੰ ਢੱਕ ਲਿਆ ਅਤੇ ਦੂਰ-ਦੂਰ ਤੱਕ ਇਹ ਮੰਜ਼ਰ ਸਪੱਸ਼ਟ ਤੌਰ ‘ਤੇ ਵੇਖਿਆ ਗਿਆ। ਫੈਕਟਰੀ ਅੰਦਰ ਵੱਡੇ ਪੱਧਰ ‘ਤੇ ਪਿਆ ਲੋਹੇ ਦਾ ਕਬਾੜ, ਵਾਹਨਾਂ ਦੇ ਪੁਰਜ਼ੇ ਅਤੇ ਹੋਰ ਜਲਣਸ਼ੀਲ ਸਮੱਗਰੀ ਅੱਗ ਦੀ ਲਪੇਟ 'ਚ ਆ ਗਈ, ਜਿਸ ਕਾਰਨ ਅੱਗ ਨੇ ਤੁਰੰਤ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਦੇ ਨਾਲ-ਨਾਲ ਧਮਾਕਿਆਂ ਵਰਗੀਆਂ ਉੱਚੀਆਂ ਆਵਾਜ਼ਾਂ ਵੀ ਲਗਾਤਾਰ ਸੁਣੀਆਂ ਗਈਆਂ, ਸੰਭਵ ਹੈ ਕਿ ਇਹ ਧਮਾਕੇ ਕਬਾੜ 'ਚ ਮੌਜੂਦ ਬੰਦ ਟੈਂਕਾਂ ਜਾਂ ਮਸ਼ੀਨਰੀ ਦੇ ਹਿੱਸਿਆਂ ਕਾਰਨ ਹੋਏ ਹੋਣ। 

ਮਿਲੀ ਜਾਣਕਾਰੀ ਅਨੁਸਾਰ ਘਟਨਾ ਸਬੰਧੀ ਐਮਰਜੈਂਸੀ ਨੰਬਰ 112 ‘ਤੇ ਕਾਲ ਪ੍ਰਾਪਤ ਹੋਈ ਸੀ। ਉਸ ਸਮੇਂ ਫੈਕਟਰੀ ਵਿੱਚ ਦਰਜਨਾਂ ਮੁਲਾਜ਼ਮ ਕੰਮ ਕਰ ਰਹੇ ਸਨ। ਅੱਗ ਦੇ ਅਚਾਨਕ ਫੈਲਣ ਕਾਰਨ ਕੁੱਝ ਕਰਮਚਾਰੀ ਇਸ ਦੀ ਲਪੇਟ 'ਚ ਆ ਕੇ ਜਖ਼ਮੀ ਹੋਣ ਦੀ ਵੀ ਖ਼ਬਰ ਹੈ। ਜਖ਼ਮੀਆਂ ਨੂੰ ਤੁਰੰਤ ਨਜ਼ਦੀਕੀ ਸਿੱਧੂ ਹਸਪਤਾਲ ਦੋਰਾਹਾ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਜਖ਼ਮੀਆਂ 'ਚ ਔਰਤ ਕਰਮਚਾਰੀ ਵੀ ਸ਼ਾਮਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ ਕੰਪਨੀ ਪ੍ਰਬੰਧਨ ਵੱਲੋਂ ਇਸ ਬਾਰੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ। ਅੱਗ ਦੀ ਤੀਬਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਫੈਕਟਰੀ ਵਿੱਚ ਖੜ੍ਹੀਆਂ ਮਸ਼ੀਨਾਂ ਅਤੇ ਕ੍ਰੇਨ ਵੀ ਇਸ ਦੀ ਚਪੇਟ 'ਚ ਆ ਗਈਆਂ, ਜਦੋਂ ਕਿ ਵੱਡੇ ਪੱਧਰ ‘ਤੇ ਪਿਆ ਕਬਾੜ ਸੜ ਕੇ ਸੁਆਹ ਹੋ ਗਿਆ। ਲੱਖਾਂ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

 ਇਹ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਲਈ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ ਕੀਤੀ ਗਈ। ਧੂੰਏਂ ਅਤੇ ਭਿਆਨਕ ਗਰਮੀ ਕਾਰਨ ਬਚਾਅ ਕਾਰਵਾਈ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਪਰ ਫਾਇਰ ਕਰਮਚਾਰੀਆਂ ਵੱਲੋਂ ਲਗਾਤਾਰ ਯਤਨ ਜਾਰੀ ਰਹੇ। ਇਸ ਦੌਰਾਨ ਪੁਲਸ ਪ੍ਰਸ਼ਾਸਨ ਵੱਲੋਂ ਪਵਨਜੀਤ ਚੌਧਰੀ ਐੱਸ. ਪੀ. (ਡੀ) ਖੰਨਾ, ਹਰਮਨਪ੍ਰੀਤ ਸਿੰਘ ਡੀ. ਐੱਸ. ਪੀ. ਪਾਇਲ ਅਤੇ ਤਰਵਿੰਦਰ ਕੁਮਾਰ ਐੱਸ. ਐੱਚ. ਓ. ਪਾਇਲ ਨੇ ਪੁਲਸ ਟੀਮਾਂ ਸਮੇਤ ਮੌਕੇ 'ਤੇ ਪੁੱਜ ਕੇ ਸਥਿਤੀ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਨੂੰ ਘੇਰ ਕੇ ਆਮ ਲੋਕਾਂ ਦੀ ਆਵਾਜਾਈ ‘ਤੇ ਅਸਥਾਈ ਰੋਕ ਲਗਾ ਦਿੱਤੀ ਗਈ। ਅੱਗ ਲੱਗਣ ਦੇ ਅਸਲ ਕਾਰਨਾਂ ਬਾਰੇ ਹਾਲੇ ਤੱਕ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ, ਹਾਲਾਂਕਿ ਮੁੱਢਲੇ ਤੌਰ ‘ਤੇ ਸ਼ਾਰਟ ਸਰਕਿਟ ਜਾਂ ਤਕਨੀਕੀ ਖ਼ਰਾਬੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸਬੰਧਿਤ ਵਿਭਾਗਾਂ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦਿਲ ਦਹਲਾ ਦੇਣ ਵਾਲੀ ਘਟਨਾ ਨੇ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਜਦਕਿ ਉਦਯੋਗਿਕ ਯੂਨਿਟਾਂ ਵਿੱਚ ਸੁਰੱਖਿਆ ਮਿਆਰਾਂ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ