Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਕਮਰਸ਼ੀਅਲ ਗੈਸ ਸਿਲੰਡਰ ਹੋਏ ਮਹਿੰਗੇ, ਕਾਰੋਬਾਰੀਆਂ ‘ਤੇ ਵੱਧਿਆ ਬੋਝ; ਖਾਣ ਦੀਆਂ ਚੀਜ਼ਾਂ ਮਹਿੰਗੀਆਂ ਹੋਣ ਦੇ ਆਸਾਰ

03 ਮਈ, 2026 06:52 PM

ਅੰਮ੍ਰਿਤਸਰ : ਕਮਰਸ਼ੀਅਲ ਐੱਲ. ਪੀ. ਜੀ. ਗੈਸ ਸਿਲੰਡਰਾਂ ਦੀ ਲਗਾਤਾਰ ਵਧ ਰਹੀ ਕੀਮਤਾਂ ਨੇ ਹੋਟਲ ਅਤੇ ਰੈਸਟੋਰੈਂਟ ਉਦਯੋਗ ਨੂੰ ਇਕ ਵਾਰ ਫਿਰ ਵੱਡੇ ਸੰਕਟ ’ਚ ਧਕ ਦਿੱਤਾ ਹੈ। ਪਹਿਲਾਂ ਹੀ ਗੈਸ ਸਿਲੰਡਰਾਂ ਦੀ ਕਮੀ ਕਾਰਨ ਬਲੈਕ ’ਚ ਮਹਿੰਗੇ ਰੇਟਾਂ ’ਤੇ ਸਿਲੰਡਰ ਖਰੀਦਣ ਲਈ ਮਜਬੂਰ ਕਾਰੋਬਾਰੀਆਂ ਨੂੰ ਹੁਣ ਸਰਕਾਰੀ ਕੀਮਤਾਂ ’ਚ ਹੋਏ ਵਾਧੇ ਨੇ ਦੋਹਰਾ ਝਟਕਾ ਦਿੱਤਾ ਹੈ। ਇਸ ਵੇਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 3178 ਰੁਪਏ ਤੱਕ ਪਹੁੰਚ ਗਈ ਹੈ। ਇਕਦਮ 993 ਰੁਪਏ ਦੇ ਵਾਧੇ ਨਾਲ ਉਦਯੋਗ ’ਚ ਭੜਥੂ ਪਾ ਦਿੱਤਾ ਹੈ। ਵਧਦੀ ਲਾਗਤ ਕਾਰਨ ਹੋਟਲ ਅਤੇ ਰੈਸਟੋਰੈਂਟ ਕਾਰੋਬਾਰੀਆਂ ਦੀ ਆਰਥਿਕ ਹਾਲਤ ਲਗਾਤਾਰ ਕਮਜ਼ੋਰ ਹੋ ਰਹੀ ਹੈ।

ਹੋਟਲ ਅਤੇ ਰੈਸਟੋਰੈਂਟ ਉਦਯੋਗ ਨੂੰ ਰੋਜ਼ਗਾਰ ਦਾ ਇਕ ਵੱਡਾ ਸਰੋਤ ਮੰਨਿਆ ਜਾਂਦਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਜੁੜੀ ਹੋਈ ਹੈ ਪਰ ਗੈਸ ਸਿਲੰਡਰਾਂ ਦੀਆਂ ਵਧਦੀਆਂ ਕੀਮਤਾਂ ਨੇ ਇਸ ਖੇਤਰ ’ਤੇ ਭਾਰੀ ਦਬਾਅ ਪਾ ਦਿੱਤਾ ਹੈ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਰੋਜ਼ਾਨਾ ਵਰਤੋਂ ’ਚ ਆਉਣ ਵਾਲੇ ਕਮਰਸ਼ੀਅਲ ਸਿਲੰਡਰਾਂ ਦੀ ਲਾਗਤ ਕਈ ਗੁਣਾ ਵਧ ਗਈ ਹੈ, ਜਦਕਿ ਗਾਹਕਾਂ ਦੀ ਗਿਣਤੀ ਅਤੇ ਆਮਦਨ ’ਚ ਉਸ ਅਨੁਸਾਰ ਵਾਧਾ ਨਹੀਂ ਹੋ ਰਿਹਾ। ਇਸ ਨਾਲ ਮੁਨਾਫ਼ਾ ਘਟਦਾ ਜਾ ਰਿਹਾ ਹੈ ਅਤੇ ਕਾਰੋਬਾਰ ਚਲਾਉਣਾ ਔਖਾ ਹੋ ਰਿਹਾ ਹੈ।

ਪਿਛਲੇ ਕੁਝ ਸਮੇਂ ਤੋਂ ਕਈ ਇਲਾਕਿਆਂ ’ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਕਮੀ ਵੀ ਦੇਖਣ ਨੂੰ ਮਿਲੀ ਸੀ। ਇਸ ਘਾਟ ਕਾਰਨ ਕਈ ਹੋਟਲ ਅਤੇ ਰੈਸਟੋਰੈਂਟ ਮਾਲਕਾਂ ਨੂੰ ਆਪਣਾ ਕੰਮ ਜਾਰੀ ਰੱਖਣ ਲਈ ਬਲੈਕ ’ਚ ਵੱਧ ਰੇਟਾਂ ’ਤੇ ਸਿਲੰਡਰ ਖਰੀਦਣੇ ਪਏ। ਹੁਣ ਜਦੋਂ ਸਰਕਾਰੀ ਪੱਧਰ ’ਤੇ ਹੀ ਕੀਮਤਾਂ ’ਚ ਵਾਧਾ ਹੋ ਗਿਆ ਹੈ, ਤਾਂ ਬਲੈਕ ’ਚ ਸਿਲੰਡਰ ਖਰੀਦਣ ਵਾਲਿਆਂ ਦੀਆਂ ਮੁਸ਼ਕਿਲਾਂ ਹੋਰ ਵੀ ਵਧ ਗਈਆਂ ਹਨ। ਹੋਟਲ ਕਾਰੋਬਾਰੀ ਅਨਿਲ ਸੂਰੀ ਦਾ ਕਹਿਣਾ ਹੈ ਕਿ ਜੇਕਰ ਇਹੀ ਸਥਿਤੀ ਜਾਰੀ ਰਹੀ ਤਾਂ ਛੋਟੇ ਅਤੇ ਦਰਮਿਆਨੇ ਦਰਜੇ ਦੇ ਹੋਟਲ ਅਤੇ ਰੈਸਟੋਰੈਂਟ ਬੰਦ ਹੋਣ ਦੇ ਕਿਨਾਰੇ ਪਹੁੰਚ ਸਕਦੇ ਹਨ। ਕਈ ਛੋਟੇ ਕਾਰੋਬਾਰੀ ਪਹਿਲਾਂ ਹੀ ਵਧਦੇ ਬਿਜਲੀ ਬਿੱਲਾਂ, ਕਰਮਚਾਰੀਆਂ ਦੇ ਖ਼ਰਚੇ ਅਤੇ ਹੋਰ ਮਹਿੰਗਾਈ ਨਾਲ ਜੂਝ ਰਹੇ ਹਨ।

ਇਸ ਮਹਿੰਗਾਈ ਦਾ ਅਸਰ ਹੁਣ ਆਮ ਲੋਕਾਂ ਦੀ ਜੇਬ ’ਤੇ ਵੀ ਪੈਣਾ ਲਾਜ਼ਮੀ ਮੰਨਿਆ ਜਾ ਰਿਹਾ ਹੈ। ਹੋਟਲ ਅਤੇ ਰੈਸਟੋਰੈਂਟ ਮਾਲਕਾਂ ਦਾ ਕਹਿਣਾ ਹੈ ਕਿ ਵਧਦੀ ਲਾਗਤ ਕਾਰਨ ਖਾਣ-ਪੀਣ ਦੀਆਂ ਚੀਜ਼ਾਂ ਦੇ ਭਾਅ ਵਧਾਉਣੇ ਪੈ ਸਕਦੇ ਹਨ। ਕਾਰੋਬਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਰਾਹਤ ਦਿੱਤੀ ਜਾਵੇ ਅਤੇ ਗੈਸ ਸਪਲਾਈ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਹੋਟਲ ਅਤੇ ਰੈਸਟੋਰੈਂਟ ਉਦਯੋਗ ਨੂੰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ