Wednesday, September 02, 2026
BREAKING
ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਆਪਣੀ ਸਥਾਪਨਾ ਦੇ 70 ਸ਼ਾਨਦਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਬੀਮਾ ਹਫ਼ਤਾ ਮਨਾ ਰਿਹਾ ਹੈ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ 'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ ਪਹੁੰਚਾਈਆਂ ਜਾ ਰਹੀਆਂ ਲਾਸ਼ਾਂ ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਪੰਜਾਬ

ਕਮਲਜੀਤ ਸਾਜਨ ’ਤੇ ਹਮਲੇ ਖ਼ਿਲਾਫ਼ ਪਰਿਮੰਦਰ ਝੋਟਾ ਉਤਰੇ ਮੈਦਾਨ ਵਿੱਚ

02 ਸਤੰਬਰ, 2026 06:39 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਕਮਲਜੀਤ ਸਾਜਨ ’ਤੇ ਹੋਏ ਹਮਲੇ ਨੂੰ ਲੈ ਕੇ ਮਾਮਲਾ ਹੁਣ ਹੋਰ ਭਖਦਾ ਨਜ਼ਰ ਆ ਰਿਹਾ ਹੈ। ਸਾਜਨ ਦੇ ਹੱਕ ਵਿੱਚ ਖੁੱਲ੍ਹ ਕੇ ਮੈਦਾਨ ਵਿੱਚ ਉਤਰੇ ਪਰਿਮੰਦਰ ਝੋਟਾ ਨੇ ਐਲਾਨ ਕੀਤਾ ਹੈ ਕਿ ਜੇਕਰ ਹਮਲੇ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਇਸ ਮਾਮਲੇ ਨੂੰ ਰਾਜ ਪੱਧਰ ’ਤੇ ਲਿਜਾ ਕੇ ਵੱਡਾ ਲੋਕ ਅੰਦੋਲਨ ਖੜ੍ਹਾ ਕੀਤਾ ਜਾਵੇਗਾ।
ਪਰਿਮੰਦਰ ਝੋਟਾ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੇ ਹੌਸਲੇ ਇੰਨੇ ਵਧ ਗਏ ਹਨ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਨਸ਼ਾ ਤਸਕਰਾਂ ਵੱਲੋਂ ਕੀਤੇ ਜਾ ਰਹੇ ਹਮਲੇ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ ਅਤੇ ਉਸ ’ਤੇ ਹੀ ਜਾਨਲੇਵਾ ਹਮਲਾ ਹੋ ਜਾਵੇ ਤਾਂ ਇਹ ਸਿੱਧੇ ਤੌਰ ’ਤੇ ਕਾਨੂੰਨ-ਵਿਵਸਥਾ ਲਈ ਵੱਡੀ ਚੁਣੌਤੀ ਹੈ। ਝੋਟਾ ਨੇ ਸਵਾਲ ਕੀਤਾ ਕਿ ਜੇਕਰ ਨਸ਼ਾ ਤਸਕਰ ਪੁਲਿਸ ਅਤੇ ਉਨ੍ਹਾਂ ਦੇ ਪਰਿਵਾਰਾਂ ਤੱਕ ਨੂੰ ਧਮਕਾਉਣ ਜਾਂ ਜਾਨੀ ਹਮਲੇ ਕਰਨ ਤੋਂ ਨਹੀਂ ਡਰਦੇ ਤਾਂ ਆਮ ਲੋਕ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰਨ?
ਪਰਿਮੰਦਰ ਝੋਟਾ ਨੇ ਨਵਾਂਸ਼ਹਿਰ ਸਮੇਤ ਪੂਰੇ ਦੋਆਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਮਲਜੀਤ ਸਾਜਨ ਦੇ ਸੰਘਰਸ਼ ਵਿੱਚ ਡਟ ਕੇ ਸਾਥ ਦੇਣ ਅਤੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਲੋਕ ਲਹਿਰ ਬਣਾਉਣ।

ਸਿਆਸੀ ਆਗੂਆਂ ਦੀ ਚੁੱਪ ’ਤੇ ਵੀ ਸਵਾਲ
ਪਰਮਿੰਦਰ ਝੋਟਾ ਨੇ ਇਸ ਮਾਮਲੇ ’ਤੇ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਚੁੱਪ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਨਸ਼ਿਆਂ ਦੇ ਖ਼ਿਲਾਫ਼ ਬੋਲਣ ਵਾਲੇ ਵਿਅਕਤੀਆਂ ’ਤੇ ਹਮਲੇ ਹੋ ਰਹੇ ਹਨ ਤਾਂ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੇ ਆਗੂ ਚੁੱਪ ਕਿਉਂ ਹਨ? ਉਨ੍ਹਾਂ ਕਿਹਾ ਕਿ ਇਹ ਸਮਾਂ ਸਿਆਸੀ ਬਿਆਨਾਂ ਦਾ ਨਹੀਂ, ਸਗੋਂ ਲੋਕਾਂ ਦੇ ਨਾਲ ਖੜ੍ਹਨ ਦਾ ਹੈ।

ਨਸ਼ਾ ਤਸਕਰਾਂ ਖ਼ਿਲਾਫ਼ ਬੋਲਣ ਵਾਲਿਆਂ ਹੀ ਨਹੀਂ, ਪੁਲਿਸ ਪਰਿਵਾਰਾਂ ਦੀ ਸੁਰੱਖਿਆ ’ਤੇ ਵੀ ਸਵਾਲ
ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਂ ਆਵਾਜ਼ ਬੁਲੰਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਥਿਤ ਤੌਰ ’ਤੇ ਧਮਕੀਆਂ ਤੇ ਜਾਨੀ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਥਿਤੀ ਸਿਰਫ਼ ਕਾਨੂੰਨ-ਵਿਵਸਥਾ ਲਈ ਹੀ ਨਹੀਂ, ਸਗੋਂ ਪੁਲਿਸ ਦੇ ਮਨੋਬਲ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜੇਕਰ ਨਸ਼ਾ ਤਸਕਰ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਤੱਕ ਪਹੁੰਚ ਕੇ ਦਹਿਸ਼ਤ ਪੈਦਾ ਕਰਨ ਦੀ ਹਿੰਮਤ ਕਰ ਰਹੇ ਹਨ ਤਾਂ ਸਵਾਲ ਉੱਠਦਾ ਹੈ ਕਿ ਕਾਨੂੰਨ ਦਾ ਡਰ ਕਿੱਥੇ ਹੈ? ਪਰਿਮੰਦਰ ਝੋਟੇ ਨੇ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਵਿੱਚ ਸਖ਼ਤ ਅਤੇ ਤੁਰੰਤ ਕਾਰਵਾਈ ਕਰਕੇ ਨਾ ਸਿਰਫ਼ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ, ਸਗੋਂ ਨਸ਼ਿਆਂ ਖ਼ਿਲਾਫ਼ ਡਟ ਕੇ ਕੰਮ ਕਰ ਰਹੇ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ।

‘ਸਿਰਫ਼ ਦਾਅਵਿਆਂ ਨਾਲ ਨਹੀਂ, ਕਾਰਵਾਈ ਨਾਲ ਸਾਬਤ ਕਰੋ ਨਸ਼ਿਆਂ ਖ਼ਿਲਾਫ਼ ਜੰਗ’
ਪਰਿਮੰਦਰ ਝੋਟਾ ਨੇ ਪ੍ਰਸ਼ਾਸਨ ’ਤੇ ਫੇਲ੍ਹ ਰਹਿਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਅਤੇ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਤਸਵੀਰ ਪੇਸ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕਮਲਜੀਤ ਸਾਜਨ ’ਤੇ ਹਮਲੇ ਦੀ ਨਿਰਪੱਖ ਜਾਂਚ ਕਰਕੇ ਸਾਰੇ ਦੋਸ਼ੀਆਂ ਨੂੰ ਤੁਰੰਤ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।
ਉਨ੍ਹਾਂ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਵਿੱਚ ਹੋਰ ਦੇਰੀ ਹੋਈ ਤਾਂ ਲੋਕ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ ਅਤੇ ਇਸ ਸੰਘਰਸ਼ ਨੂੰ ਨਵਾਂਸ਼ਹਿਰ ਤੋਂ ਲੈ ਕੇ ਪੂਰੇ ਪੰਜਾਬ ਤੱਕ ਲਿਜਾਇਆ ਜਾਵੇਗਾ।
ਹੁਣ ਸਵਾਲ ਸਿਰਫ਼ ਕਮਲਜੀਤ ਸਾਜਨ ’ਤੇ ਹੋਏ ਹਮਲੇ ਦਾ ਨਹੀਂ, ਸਗੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਹਰ ਵਿਅਕਤੀ ਦੀ ਸੁਰੱਖਿਆ ਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਆਪਣੀ ਸਥਾਪਨਾ ਦੇ 70 ਸ਼ਾਨਦਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਬੀਮਾ ਹਫ਼ਤਾ ਮਨਾ ਰਿਹਾ ਹੈ

ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਆਪਣੀ ਸਥਾਪਨਾ ਦੇ 70 ਸ਼ਾਨਦਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਬੀਮਾ ਹਫ਼ਤਾ ਮਨਾ ਰਿਹਾ ਹੈ

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ

'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ

ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ

ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ

ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ

ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ

ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ, ਕਲਰਕ ਤੋਂ ਕਾਂਸਟੇਬਲ ਤੱਕ...

ਪੰਜਾਬ ਦੇ ਮੁਲਾਜ਼ਮਾਂ ਦੇ DA ਬਾਰੇ ਨਵੀਂ ਅਪਡੇਟ, ਸੁਪਰੀਮ ਕੋਰਟ ਪੁੱਜਿਆ ਮਾਮਲਾ, ਕਲਰਕ ਤੋਂ ਕਾਂਸਟੇਬਲ ਤੱਕ...

ਸੁਨਾਮ ਚ 20 ਸਤੰਬਰ ਨੂੰ ਲੱਗਣ ਵਾਲੇ ਮੇਗਾ ਮੈਡੀਕਲ ਕੈਂਪ ਦੀ ਤਿਆਰੀ ਚ ਮੀਟਿੰਗ

ਸੁਨਾਮ ਚ 20 ਸਤੰਬਰ ਨੂੰ ਲੱਗਣ ਵਾਲੇ ਮੇਗਾ ਮੈਡੀਕਲ ਕੈਂਪ ਦੀ ਤਿਆਰੀ ਚ ਮੀਟਿੰਗ