Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ

08 ਜੁਲਾਈ, 2026 06:46 PM
ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਅਤੇ ਇਸੇ ਸੋਚ ਤਹਿਤ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੁਨਾਮ ਸ਼ਹਿਰ ਦੇ ਜਿਨ੍ਹਾਂ ਇਲਾਕਿਆਂ ਵਿੱਚ ਲੰਬੇ ਸਮੇਂ ਤੋਂ ਪਾਣੀ ਦੀ ਕਿੱਲਤ ਰਹਿੰਦੀ ਸੀ, ਉਨ੍ਹਾਂ ਦੀ ਪਛਾਣ ਕਰਨ ਉਪਰੰਤ ਇਹ ਦੋਵੇਂ ਟਿਊਬਵੈੱਲ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇੱਕ ਟਿਊਬਵੈੱਲ ਰਾਹੀਂ ਪਟਿਆਲਾ ਰੋਡ, ਤਰਕਸ਼ੀਲ ਪਾਰਕ, ਮੋਰਾਂਵਾਲੀ ਅਤੇ ਮਹਾਰਾਜਾ ਪੈਲੇਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਪਾਣੀ ਦੀ ਸਪਲਾਈ ਯਕੀਨੀ ਬਣੇਗੀ, ਜਦਕਿ ਦੂਜਾ ਟਿਊਬਵੈੱਲ ਭਗਵਾਨ ਵਾਲਮੀਕਿ ਮੈਮੋਰੀਅਲ ਪਾਰਕ ਨੇੜੇ ਸਥਾਪਤ ਕੀਤਾ ਗਿਆ ਹੈ, ਜਿਸ ਨਾਲ ਨੇੜਲੇ ਬਾਜ਼ਾਰ, ਸਿਨੇਮਾ ਰੋਡ ਅਤੇ ਹੋਰ ਨੇੜਲੇ ਇਲਾਕਿਆਂ ਦੇ ਹਜ਼ਾਰਾਂ ਵਸਨੀਕਾਂ ਨੂੰ ਲਾਭ ਮਿਲੇਗਾ।
 
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਨਵੇਂ ਟਿਊਬਵੈੱਲ ਲਗਾਉਣ ਤੱਕ ਸੀਮਤ ਨਹੀਂ, ਸਗੋਂ ਸ਼ਹਿਰ ਦੀ ਪਾਣੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਪਾਣੀ ਦੀ ਸਮੱਸਿਆ ਸਾਹਮਣੇ ਆ ਰਹੀ ਹੈ, ਉੱਥੇ ਲੋੜ ਅਨੁਸਾਰ ਹੋਰ ਪ੍ਰੋਜੈਕਟ ਵੀ ਲਿਆਂਦੇ ਜਾਣਗੇ।
 
ਸ਼ਹਿਰ ਦੀਆਂ ਸੜਕਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਸੜਕਾਂ ਦੀ ਮੁਰੰਮਤ, ਨਵੀਆਂ ਸੜਕਾਂ, ਇੰਟਰਲਾਕਿੰਗ ਟਾਈਲਾਂ ਜਾਂ ਹੋਰ ਵਿਕਾਸ ਕਾਰਜ ਹੋਣੇ ਹਨ, ਉਨ੍ਹਾਂ ਦੀ ਪੂਰੀ ਪਛਾਣ ਕੀਤੀ ਜਾ ਚੁੱਕੀ ਹੈ। ਬਰਸਾਤੀ ਮੌਸਮ ਕਾਰਨ ਕੁਝ ਕੰਮਾਂ ਵਿੱਚ ਅਸਥਾਈ ਦੇਰੀ ਹੋ ਸਕਦੀ ਹੈ, ਪਰ ਮੌਸਮ ਅਨੁਕੂਲ ਹੁੰਦਿਆਂ ਹੀ ਸਾਰੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਮੁਕੰਮਲ ਕੀਤੇ ਜਾਣਗੇ।
 
ਅੰਡਰਬ੍ਰਿਜ਼ ਵਿੱਚ ਪਾਣੀ ਭਰਨ ਦੀ ਸਮੱਸਿਆ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੁਰਾਣੇ ਅੰਡਰਬ੍ਰਿਜ਼ ਦੀ ਉਸਾਰੀ ਦੌਰਾਨ ਤਕਨੀਕੀ ਖਾਮੀਆਂ ਰਹਿ ਗਈਆਂ ਸਨ, ਜਿਸ ਕਾਰਨ ਉਥੇ ਬਰਸਾਤ ਵਿੱਚ ਪਾਣੀ ਇਕੱਠਾ ਹੋ ਜਾਂਦਾ ਹੈ। ਇਸ ਸਮੱਸਿਆ ਦੇ ਸਥਾਈ ਹੱਲ ਲਈ ਸੀਵਰੇਜ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਇੰਜੀਨੀਅਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਅੰਡਰਬ੍ਰਿਜ਼ ਦੇ ਨਿਰਮਾਣ ਸਮੇਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਮੀਂਹ ਦਾ ਪਾਣੀ ਅੰਦਰ ਨਾ ਜਾਵੇ ਅਤੇ ਜੇਕਰ ਕਿਸੇ ਹਾਲਤ ਵਿੱਚ ਪਾਣੀ ਇਕੱਠਾ ਹੁੰਦਾ ਹੈ ਤਾਂ ਉਸ ਨੂੰ ਤੁਰੰਤ ਬਾਹਰ ਕੱਢਣ ਲਈ ਢੁਕਵਾਂ ਪੰਪਿੰਗ ਸਿਸਟਮ ਵੀ ਮੌਜੂਦ ਹੋਵੇ।
 
ਉਨ੍ਹਾਂ ਕਿਹਾ ਕਿ ਉਹ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ। ਜਿਹੜਾ ਵੀ ਹੱਲ ਕੀਤਾ ਜਾਵੇਗਾ, ਉਹ ਤਕਨੀਕੀ ਮਾਹਿਰਾਂ ਦੀ ਸਲਾਹ ਅਤੇ ਲੰਬੇ ਸਮੇਂ ਦੀ ਯੋਜਨਾ ਨੂੰ ਧਿਆਨ ਵਿੱਚ ਰੱਖ ਕੇ ਹੀ ਕੀਤਾ ਜਾਵੇਗਾ।
 
ਸੁਨਾਮ ਦੇ ਮਾਸਟਰ ਪਲਾਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹਾਊਸਿੰਗ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੂੰ ਸੁਨਾਮ ਅਤੇ ਧੂਰੀ ਲਈ ਮਾਸਟਰ ਪਲਾਨ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਤਕਨੀਕੀ ਅਤੇ ਸਮਾਂ ਲੈਣ ਵਾਲੀ ਪ੍ਰਕਿਰਿਆ ਹੈ, ਪਰ ਸਰਕਾਰ ਇਸ ਨੂੰ ਤਰਜੀਹ ਦੇ ਆਧਾਰ 'ਤੇ ਅੱਗੇ ਵਧਾ ਰਹੀ ਹੈ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਸ਼ਹਿਰ ਦਾ ਯੋਜਨਾਬੱਧ ਅਤੇ ਟਿਕਾਊ ਵਿਕਾਸ ਯਕੀਨੀ ਬਣਾਇਆ ਜਾ ਸਕੇ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੁਨਾਮ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਹਰ ਨਾਗਰਿਕ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
 
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ