Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਮਨੋਰੰਜਨ

ਕਰੂਰ ਭਾਜੜ ਮਾਮਲਾ: CBI ਨੇ ਅਦਾਕਾਰ ਤੇ TVK ਮੁਖੀ ਵਿਜੇ ਨੂੰ ਮੁੜ ਕੀਤਾ ਤਲਬ

10 ਮਾਰਚ, 2026 07:27 PM

ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (CBI) ਨੇ ਤਾਮਿਲਨਾਡੂ ਦੇ ਕਰੂਰ ਭਾਜੜ ਮਾਮਲੇ ਵਿੱਚ ਅਦਾਕਾਰ ਅਤੇ 'ਤਮਿਲਗਾ ਵੇਟਰੀ ਕਜ਼ਗਮ' (TVK) ਦੇ ਮੁਖੀ ਵਿਜੇ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਜਾਂਚ ਏਜੰਸੀ ਨੇ ਵਿਜੇ ਨੂੰ 15 ਮਾਰਚ ਨੂੰ ਪੁੱਛਗਿੱਛ ਲਈ ਦੁਬਾਰਾ ਤਲਬ ਕੀਤਾ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਵਿਜੇ ਨੂੰ ਦਿੱਲੀ ਸਥਿਤ ਸੀ.ਬੀ.ਆਈ. ਹੈੱਡਕੁਆਰਟਰ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਵਿਜੇ ਨੇ ਮੰਗਿਆ ਸੀ ਸਮਾਂ

ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ ਇਸ ਤੋਂ ਪਹਿਲਾਂ ਜਨਵਰੀ ਵਿੱਚ ਵਿਜੇ ਤੋਂ 2 ਵਾਰ ਪੁੱਛਗਿੱਛ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 9 ਮਾਰਚ ਨੂੰ ਫਿਰ ਸੱਦਿਆ ਗਿਆ ਸੀ, ਪਰ ਵਿਜੇ ਨੇ ਵਿਧਾਨ ਸਭਾ ਚੋਣਾਂ ਦੀ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ 15 ਦਿਨਾਂ ਦਾ ਸਮਾਂ ਮੰਗਿਆ ਸੀ। ਵਿਜੇ ਨੇ ਇਹ ਵੀ ਬੇਨਤੀ ਕੀਤੀ ਸੀ ਕਿ ਪੁੱਛਗਿੱਛ ਦਿੱਲੀ ਦੀ ਬਜਾਏ ਚੇਨਈ ਜਾਂ ਤਾਮਿਲਨਾਡੂ ਦੇ ਕਿਸੇ ਦਫ਼ਤਰ ਵਿੱਚ ਕੀਤੀ ਜਾਵੇ, ਪਰ ਸੀ.ਬੀ.ਆਈ. ਨੇ ਉਨ੍ਹਾਂ ਨੂੰ 15 ਮਾਰਚ ਨੂੰ ਦਿੱਲੀ ਹੀ ਤਲਬ ਕੀਤਾ ਹੈ।

ਵਿਧਾਇਕ ਸੇਂਥਿਲ ਬਾਲਾਜੀ ਨੂੰ ਵੀ ਸੰਮਨ

ਇਸੇ ਮਾਮਲੇ ਵਿੱਚ ਸੀ.ਬੀ.ਆਈ. ਨੇ ਡੀ.ਐਮ.ਕੇ. (DMK) ਵਿਧਾਇਕ ਸੇਂਥਿਲ ਬਾਲਾਜੀ ਨੂੰ ਵੀ 17 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਹੈ। ਸਾਬਕਾ ਮੰਤਰੀ ਬਾਲਾਜੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਪੋਸਟ ਕਰਦਿਆਂ ਕਿਹਾ ਕਿ ਉਹ 17 ਮਾਰਚ ਨੂੰ ਸੀ.ਬੀ.ਆਈ. ਸਾਹਮਣੇ ਪੇਸ਼ ਹੋ ਕੇ ਕਰੂਰ ਭਾਜੜ ਤ੍ਰਾਸਦੀ ਬਾਰੇ ਆਪਣਾ ਪੱਖ ਰੱਖਣਗੇ।

ਕੀ ਸੀ ਮਾਮਲਾ?

ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਸੀ. ਬੀ. ਆਈ. ਨੇ ਇਸ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਤੋਂ ਆਪਣੇ ਹੱਥਾਂ ’ਚ ਲੈ ਲਈ ਸੀ। ਸੀ. ਬੀ. ਆਈ. 27 ਸਤੰਬਰ 2025 ਨੂੰ ਤਮਿਲਨਾਡੂ ਦੇ ਕਰੂਰ ’ਚ ਵਿਜੇ ਦੀ ਰੈਲੀ ਦੌਰਾਨ ਮਚੀ ਭਾਜੜ ਨਾਲ ਸਬੰਧਤ ਸਬੂਤ ਜੁਟਾ ਰਹੀ ਹੈ। ਇਸ ਭਾਜੜ ’ਚ 41 ਲੋਕਾਂ ਦੀ ਮੌਤ ਹੋ ਗਈ ਸੀ ਅਤੇ 60 ਤੋਂ ਵੱਧ ਲੋਕ ਜ਼ਖਮੀ ਹੋਏ ਸਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

"ਦਿ ਰੈਵੋਲਿਊਸ਼ਨਰੀਜ਼" ਦਾ ਰੋਮਾਂਟਿਕ ਗਾਣਾ "ਮਾਹੀਆ" ਰਿਲੀਜ਼

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ "ਲਵ ਐਂਡ ਵਾਰ" ਦੀ ਸ਼ੂਟਿੰਗ, 2027 ਨੂੰ ਰਿਲੀਜ਼ ਹੋਵੇਗੀ ਫਿਲਮ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ