Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

''ਕਾਂਗਰਸੀ ਏਜੰਟਾਂ ਨੇ ਕਿਉਂ ਨਹੀਂ ਜਤਾਇਆ ਕੋਈ ਇਤਰਾਜ਼ ?'' EC ਨੇ ਰਾਹੁਲ ਗਾਂਧੀ ਦੇ ਇਲਜ਼ਾਮਾਂ 'ਤੇ ਤੋੜੀ ਚੁੱਪੀ

05 ਨਵੰਬਰ, 2025 06:07 PM

ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਭਾਰਤੀ ਚੋਣ ਕਮਿਸ਼ਨ 'ਤੇ ਸਵਾਲ ਖੜ੍ਹੇ ਕੀਤੇ ਹਨ। ਰਾਹੁਲ ਗਾਂਧੀ ਨੇ ਹਰਿਆਣਾ ਵਿੱਚ 25 ਲੱਖ ਫਰਜ਼ੀ ਵੋਟਰ ਹੋਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਵੋਟਰ ਸੂਚੀ ਵਿੱਚ ਇੱਕ ਹੀ ਤਸਵੀਰ 'ਤੇ ਕਈ ਵੋਟਰਾਂ ਦੇ ਨਾਮ ਦਰਜ ਹਨ। ਗਾਂਧੀ ਨੇ ਕਿਹਾ ਹੈ ਕਿ ਉਹ ਭਾਰਤ ਵਿੱਚ ਚੋਣ ਕਮਿਸ਼ਨ ਅਤੇ ਲੋਕਤੰਤਰੀ ਪ੍ਰਕਿਰਿਆ 'ਤੇ ਸਵਾਲ ਉਠਾ ਰਹੇ ਹਨ ਅਤੇ ਉਨ੍ਹਾਂ ਨੇ ਭਾਰਤ ਦੇ ਨੌਜਵਾਨਾਂ ਅਤੇ GenZ ਨੂੰ ਇਸ ਨੂੰ ਸਪੱਸ਼ਟ ਰੂਪ ਵਿੱਚ ਸਮਝਣ ਲਈ ਕਿਹਾ ਹੈ।

ਰਾਹੁਲ ਗਾਂਧੀ ਦੇ ਇਨ੍ਹਾਂ ਇਲਜ਼ਾਮਾਂ 'ਤੇ ਚੁੱਪੀ ਤੋੜਦਿਆਂ ਚੋਣ ਕਮਿਸ਼ਨ ਨੇ ਵੀ ਬਣਦਾ ਜਵਾਬ ਦਿੱਤਾ ਹੈ। ਕਮਿਸ਼ਨ ਦੇ ਸੂਤਰਾਂ ਨੇ ਜਵਾਬ ਦਿੰਦਿਆਂ ਦੱਸਿਆ ਕਿ ਜਦੋਂ ਸੂਚੀਆਂ ਬਣਾਈਆਂ ਗਈਆਂ ਤਾਂ ਮਤਦਾਤਾ ਸੂਚੀ ਦੇ ਵਿਰੁੱਧ ਕੋਈ ਅਪੀਲ ਦਰਜ ਨਹੀਂ ਕੀਤੀ ਗਈ। ਕਮਿਸ਼ਨ ਨੇ ਸਵਾਲ ਕੀਤਾ ਕਿ ਕਾਂਗਰਸ ਦੇ ਪੋਲਿੰਗ ਏਜੰਟ ਮਤਦਾਨ ਕੇਂਦਰਾਂ 'ਤੇ ਕੀ ਕਰ ਰਹੇ ਸਨ ? ਸੂਤਰਾਂ ਨੇ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਪਹਿਲਾਂ ਹੀ ਵੋਟ ਪਾ ਦਿੱਤੀ ਹੈ ਜਾਂ ਜੇ ਪੋਲਿੰਗ ਏਜੰਟਾਂ ਨੂੰ ਵੋਟਰ ਦੀ ਪਛਾਣ 'ਤੇ ਸ਼ੱਕ ਸੀ ਤਾਂ ਉਨ੍ਹਾਂ ਨੂੰ ਇਤਰਾਜ਼ ਜਤਾਉਣਾ ਚਾਹੀਦਾ ਸੀ।

ਇਹ ਸਵਾਲ ਉਠਾਇਆ ਗਿਆ ਕਿ ਇੱਕ ਤੋਂ ਵੱਧ ਨਾਵਾਂ ਤੋਂ ਬਚਣ ਲਈ ਵੋਟਰ ਸੂਚੀ ਦੀ ਸੋਧ ਦੌਰਾਨ ਕਾਂਗਰਸ ਦੇ ਬੀ.ਐੱਲ.ਏ. (BLA) ਦੁਆਰਾ ਕੋਈ ਦਾਅਵਾ ਜਾਂ ਇਤਰਾਜ਼ ਕਿਉਂ ਨਹੀਂ ਉਠਾਇਆ ਗਿਆ ? ਇਸ ਤੋਂ ਇਲਾਵਾ ਬਿਹਾਰ ਵਿੱਚ ਐੱਸ.ਆਈ.ਆਰ. (SIR) ਦੌਰਾਨ 1 ਅਗਸਤ ਤੋਂ 15 ਅਕਤੂਬਰ ਤੱਕ ਵੀ ਆਈ.ਐੱਨ.ਸੀ. ਦੁਆਰਾ ਕੋਈ ਅਪੀਲ ਦਾਇਰ ਨਹੀਂ ਕੀਤੀ ਗਈ ਸੀ।

ਮੁੱਖ ਚੋਣ ਅਧਿਕਾਰੀ ਹਰਿਆਣਾ ਦੇ ਅੰਕੜਿਆਂ ਅਨੁਸਾਰ, ਈ.ਆਰ.ਓ. ਦੇ ਖਿਲਾਫ ਡੀ.ਐੱਮ. ਕੋਲ ਦਾਇਰ ਕੀਤੀਆਂ ਅਪੀਲਾਂ ਦੀ ਗਿਣਤੀ ਜ਼ੀਰੋ ਸੀ ਅਤੇ ਡੀ.ਐੱਮ. ਦੇ ਆਦੇਸ਼ਾਂ ਦੇ ਖਿਲਾਫ ਸੀ.ਈ.ਓ. (CEO) ਕੋਲ ਦਾਇਰ ਕੀਤੀਆਂ ਗਈਆਂ ਦੂਜੀਆਂ ਅਪੀਲਾਂ ਦੀ ਗਿਣਤੀ ਵੀ ਜ਼ੀਰੋ ਸੀ।

ਇਸ ਤੋਂ ਇਲਾਵਾ ਕਮਿਸ਼ਨ ਦੇ ਸੂਤਰਾਂ ਨੇ ਪੁੱਛਿਆ ਕਿ ਰਾਹੁਲ ਗਾਂਧੀ ਨੂੰ ਇਹ ਕਿਵੇਂ ਪਤਾ ਲੱਗਾ ਕਿ ਇਨ੍ਹਾਂ ਕਥਿਤ ਡੁਪਲੀਕੇਟ ਵੋਟਰਾਂ ਨੇ ਭਾਜਪਾ ਨੂੰ ਵੋਟ ਦਿੱਤਾ ? ਸੂਤਰਾਂ ਨੇ ਦਲੀਲ ਦਿੱਤੀ ਕਿ ਹੋ ਸਕਦਾ ਹੈ ਕਿ ਇਨ੍ਹਾਂ ਡੁਪਲੀਕੇਟ ਵੋਟਰਾਂ ਨੇ ਕਾਂਗਰਸ ਨੂੰ ਵੋਟ ਪਾਈ ਹੋਵੇ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ 'ਹਾਊਸ ਨੰਬਰ ਜ਼ੀਰੋ' ਉਨ੍ਹਾਂ ਘਰਾਂ ਲਈ ਦਿੱਤਾ ਜਾਂਦਾ ਹੈ, ਜਿੱਥੇ ਪੰਚਾਇਤਾਂ ਅਤੇ ਨਗਰ ਪਾਲਿਕਾਵਾਂ ਨੇ ਕੋਈ ਮਕਾਨ ਨੰਬਰ ਅਲਾਟ ਨਹੀਂ ਕੀਤਾ।

ਮੁੱਖ ਚੋਣ ਅਧਿਕਾਰੀ, ਹਰਿਆਣਾ ਦੇ ਅਨੁਸਾਰ, ਡਰਾਫਟ ਵੋਟਰ ਸੂਚੀ 02.08.2024 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਸਾਂਝੀ ਕੀਤੀ ਗਈ ਸੀ। ਐੱਸ.ਐੱਸ.ਆਰ. ਦੌਰਾਨ ਕੁੱਲ 4,16,408 ਦਾਅਵੇ ਅਤੇ ਇਤਰਾਜ਼ ਪ੍ਰਾਪਤ ਹੋਏ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ