Tuesday, March 10, 2026
BREAKING
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਕੀਤਾ ਸਨਮਾਨਿਤ ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ ਸਾਈਬਰ ਧੋਖਾਧੜੀ ਤੋਂ ਸਾਵਧਾਨ ਰਹੋ: ਦੂਰਸੰਚਾਰ ਵਿਭਾਗ/ਭਾਰਤ ਸੰਚਾਰ ਨਿਗਮ ਲਿਮਿਟੇਡ ਦੇ ਪੈਨਸ਼ਨਰਜ਼ ਨੂੰ ਧੋਖੇਬਾਜਾਂ ਤੋਂ ਸੁਚੇਤ ਰਹਿਣ ਦੀ ਅਪੀਲ ਸਹਾਰਾ ਗਰੁੱਪ ਨੂੰ ਵੱਡਾ ਝਟਕਾ: 14,000 ਕਰੋੜ ਰੁਪਏ ਮੋੜਨ ਦਾ ਹੁਕਮ ਬਰਕਰਾਰ, ਜਾਣੋ ਕੀ ਹੈ ਪੂਰਾ ਮਾਮਲਾ ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ ਕਪਾਟ ਵੱਡੀ ਖਬਰ : ਇੰਡੀਗੋ ਦੇ CEO ਨੇ ਦਿੱਤਾ ਅਸਤੀਫ਼ਾ, ਹੁਣ ਇਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਪਾਣੀ ਦੀ ਕਿੱਲਤ ਹੋਵੇਗੀ ਖ਼ਤਮ! 'ਸੁਜਲਮ ਭਾਰਤ' ਤਹਿਤ ਹਰ ਘਰ ਮਿਲੇਗੀ 24x7 ਸਪਲਾਈ ਕਿਸੇ ਵੀ ਯੋਗ ਵੋਟਰ ਦਾ ਨਾਂ ਨਹੀਂ ਹਟਾਇਆ ਜਾਵੇਗਾ; ਬੰਗਾਲ ਚੋਣਾਂ ਆਜ਼ਾਦ ਤੇ ਸ਼ਾਂਤੀਪੂਰਨ ਹੋਣਗੀਆਂ : CEC ਕਿਸਾਨ ਦੀ ਧੀ ਦੇ ਵਿਆਹ 'ਚ ਪੁੱਜੇ ਰਾਹੁਲ ਗਾਂਧੀ, ਨਿਭਾਇਆ ਆਪਣਾ ਵਾਅਦਾ LPG ਗੈਸ ਸੰਕਟ ਵਿਚਾਲੇ PM ਮੋਦੀ ਦੀ ਅਹਿਮ ਬੈਠਕ, ਹਰਦੀਪ ਪੁਰੀ ਵਿਸ਼ੇਸ਼ ਤੌਰ 'ਤੇ ਮੌਜੂਦ

ਪੰਜਾਬ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

10 ਮਾਰਚ, 2026 05:30 PM

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਦੀਆਂ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਅਪਮਾਨਜਨਕ ਟਿੱਪਣੀਆਂ ਲਈ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਸਖ਼ਤ ਸ਼ਬਦਾ ਵਿੱਚ ਨਿੰਦਾ ਕੀਤੀ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਬੋਲਦਿਆਂ ਅਤੇ ਇਸ ਉਪਰੰਤ ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਦੇ ਅਜਿਹੇ ਨਿੰਦਣਯੋਗ ਵਤੀਰੇ ਅਤੇ ਪੰਜਾਬ ਦੀਆਂ ਮਾਵਾਂ ਤੇ ਧੀਆਂ ਲਈ ਕੀਤੀਆਂ ਅਪਮਾਨਜਨਕ ਟਿੱਪਣੀਆਂ ਲਈ ਪਾਰਟੀ ‘ਚੋਂ ਤੁਰੰਤ ਬਾਹਰ ਕੱਢਿਆ ਜਾਣਾ ਚਾਹੀਦਾ ਹੈ।

ਸੁਖਪਾਲ ਸਿੰਘ ਖਹਿਰਾ ਵੱਲੋਂ ਇਹ ਕਹੇ ਜਾਣ ਕਿ ਮਾਵਾਂ ਧੀਆਂ ਸਤਿਕਾਰ ਸਕੀਮ ਤਹਿਤ 1000 ਰੁਪਏ ਦੇ ਐਲਾਨ ਦਾ ਜਸ਼ਨ ਮਨਾਉਣ ਵਾਲੀਆਂ ਔਰਤਾਂ ਬਹਾਦਰਾਂ ਨੂੰ ਕਿਵੇਂ ਜਨਮ ਦੇ ਸਕਦੀਆਂ ਹਨ, ਦੇ ਵਿਰੋਧ ਵਿੱਚ ਵਿੱਤ ਮੰਤਰੀ ਵੱਲੋਂ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਗਈ।

ਵਿਧਾਇਕ ਖਹਿਰਾ ਦੀ ਇਸ ਟਿੱਪਣੀ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਇੱਕ ਸਿਆਸਤਦਾਨ ਜੋ ਉਸ ਸੂਬੇ ਤੋਂ ਕਈ ਵਾਰ ਚੁਣਿਆ ਗਿਆ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 'ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ' (ਜਿਸ ਇਸਤਰੀ ਤੋਂ ਰਾਜੇ ਜੰਮਦੇ ਹਨ, ਉਸ ਨੂੰ ਮੰਦਾ ਆਖਣਾ ਠੀਕ ਨਹੀਂ ਹੈ) ਦਾ ਪ੍ਰਚਾਰ ਕੀਤਾ, ਸੂਬੇ ਦੀਆਂ ਮਾਵਾਂ ਅਤੇ ਧੀਆਂ ਦਾ ਇੰਨੀ ਬੇਸ਼ਰਮੀ ਨਾਲ ਅਪਮਾਨ ਨਹੀਂ ਕਿਸ ਤਰ੍ਹਾਂ ਕਰ ਸਕਦਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਅਜਿਹਾ ਘਿਨੌਣਾ ਬਿਆਨ ਪੰਜਾਬ ਦੀ ਉਸ ਧਰਤੀ ਲਈ ਹੈਰਾਨੀਜਨਕ ਅਤੇ ਅਸਵੀਕਾਰਨਯੋਗ ਹੈ, ਜਿਸਨੇ ਹਮੇਸ਼ਾ ਔਰਤਾਂ ਦੇ ਮਾਣ ਅਤੇ ਸਤਿਕਾਰ ਨੂੰ ਬਰਕਰਾਰ ਰੱਖਿਆ ਹੈ। ਉਹਨਾਂ ਅੱਗੇ ਕਿਹਾ ਕਿ ਇੱਕ ਤਜਰਬੇਕਾਰ ਸਿਆਸਤਦਾਨ ਲਈ ਔਰਤਾਂ ਵਿਰੁੱਧ ਅਜਿਹਾ ਬਿਆਨ ਦੇਣਾ ਉਸਦੀ ਘਟੀਆ ਅਤੇ ਨੀਵੀਂ ਮਾਨਸਿਕਤਾ ਨੂੰ ਦਰਸਾਉਣ ਦੇ ਨਾਲ-ਨਾਲ ਉਨ੍ਹਾਂ ਕਦਰਾਂ-ਕੀਮਤਾਂ ਦਾ ਨਿਰਾਦਰ ਵੀ ਕਰਦਾ ਹੈ, ਜਿਨ੍ਹਾਂ ‘ਤੇ ਸਾਡਾ ਸਮਾਜ ਖੜ੍ਹਾ ਹੈ।

ਵਿਧਾਨ ਸਭਾ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਲੀਡਰਸ਼ਿਪ ਆਪਣੀ ਭਾਸ਼ਾ ‘ਤੇ ਕੰਟਰੋਲ ਅਤੇ ਸਿਆਸੀ ਸੂਝ ਨੂੰ ਪੂਰੀ ਤਰ੍ਹਾਂ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਥਿਤੀ ਇੰਨੀ ਵਿਗੜ ਗਈ ਹੈ ਕਿ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੀਨੀਅਰ ਆਗੂ ਰਾਹੁਲ ਗਾਂਧੀ ਵੀ ਪਹਿਲਾਂ ਹੀ ਕਾਂਗਰਸ ਦੀ ਸੂਬਾ ਇਕਾਈ ਦੀ ਲੀਡਰਸ਼ਿਪ ਨੂੰ ਆਪਣੇ ਵਤੀਰੇ 'ਤੇ ਧਿਆਨ ਦੇਣ ਲਈ ਚੇਤਾਵਨੀ ਦੇ ਚੁੱਕੀ ਹੈ।

ਪੰਜਾਬ ਸਰਕਾਰ ਦੀਆਂ ਮਹਿਲਾ-ਪੱਖੀ ਪਹਿਲਕਦਮੀਆਂ ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਹੋਈ ਬਜਟ ਚਰਚਾ ਅਤੇ ਮਾਵਾਂ ਧੀਆਂ ਸਤਿਕਾਰ ਸਕੀਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਔਰਤਾਂ ਲਈ ਇੱਕ ਅਹਿਮ ਮਹੱਤਵ ਰੱਖਦੀ ਹੈ ਹੈ ਜਿਨ੍ਹਾਂ ਨੂੰ ਪਹਿਲਾਂ ਆਪਣੀਆਂ ਛੋਟੀਆਂ-ਛੋਟੀਆਂ ਜ਼ਰੂਰਤਾਂ ਲਈ ਵੀ ਆਪਣੇ ਪਿਤਾ, ਭਰਾਵਾਂ ਜਾਂ ਪਤੀਆਂ 'ਤੇ ਨਿਰਭਰ ਹੋਣ ਲਈ ਮਜ਼ਬੂਰ ਹੋਣਾ ਪੈਂਦਾ ਸੀ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਸਹਿਯੋਗੀ ਡਾ. ਬਲਜੀਤ ਕੌਰ ਨੇ ਬਜਟ ਚਰਚਾ ਦੌਰਾਨ ਇਹ ਸਪੱਸ਼ਟ ਕੀਤਾ ਸੀ ਕਿ ਕਿਵੇਂ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਦੀ ਵਿੱਤੀ ਸਹਾਇਤਾ ਉਨ੍ਹਾਂ ਦੀ ਵਿੱਤੀ ਆਜ਼ਾਦੀ ਅਤੇ ਮਾਣ ਨੂੰ ਹੋਰ ਮਜ਼ਬੂਤ ਕਰੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਦਾ ਅਜਿਹਾ ਬਿਆਨ ਪੂਰੀ ਤਰ੍ਹਾਂ ਉਨ੍ਹਾਂ ਦੀ ਸਿਆਸੀ ਬੁਖਲਾਹਟ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਤੱਥ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ ਕਿ 'ਆਪ' ਸਰਕਾਰ ਨੇ ਸ਼ਾਸਨ ਦੇ ਮਹਿਜ਼ ਚਾਰ ਸਾਲਾਂ ਦੇ ਅੰਦਰ ਆਪਣੀਆਂ ਪੰਜ ਪ੍ਰਮੁੱਖ ਗਰੰਟੀਆਂ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਹੈ।

ਪੰਜਾਬ ਵਿਧਾਨ ਸਭਾ ਵਿੱਚ ਔਰਤਾਂ ਦੇ ਇਸ ਅਪਮਾਨ ਦੀ ਨਿੰਦਾ ਕਰਨ ਲਈ ਲਿਆਂਦੇ ਗਏ ਪ੍ਰਸਤਾਵ 'ਤੇ ਚਰਚਾ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਦੇ ਸਾਰੇ ਮੈਂਬਰਾਂ ਨੂੰ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੇ ਗੈਰ-ਜ਼ਿੰਮੇਵਾਰਾਨਾ ਅਤੇ ਔਰਤ ਵਿਰੋਧੀ ਰਵੱਈਏ ਵਿਰੁੱਧ ਇੱਕਜੁੱਟ ਹੋਣ ਲਈ ਕਿਹਾ। ਵਿੱਤ ਮੰਤਰੀ ਨੇ ਕਿਹਾ ਕਿ ਸਦਨ ਵੱਲੋਂ ਸਖ਼ਤ ਸੰਦੇਸ਼ ਦਿੱਤਾ ਜਾਣਾ ਚਾਹੀਦਾ ਹੈ ਕਿ ਪੰਜਾਬ ਦੀਆਂ ਔਰਤਾਂ ਪ੍ਰਤੀ ਅਪਮਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਕੀਤਾ ਸਨਮਾਨਿਤ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਮਹਿਲਾ ਬੂਥ ਲੈਵਲ ਅਫਸਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ

ਪੰਜਾਬ ਸਰਕਾਰ ਦਾ ਬਜਟ ਮੁੰਗੇਰੀ ਲਾਲ ਦੇ ਰੰਗੀਨ ਸੁਪਨੇ, ਐਲਾਨ ਸਿਰਫ਼ ਐਲਾਨ ਹੀ ਰਹਿਣਗੇ – ਕਮਲ ਕਿਸ਼ੋਰ ਸ਼ਰਮਾ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ