Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ ਮੀਟਿੰਗ

01 ਜੂਨ, 2026 07:38 PM

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਕਾਂਗਰਸ 'ਚ ਸੰਗਠਨਾਤਮਕ ਤਬਦੀਲੀਆਂ ਨੂੰ ਲੈ ਕੇ ਸਿਆਸੀ ਚਰਚਾਵਾਂ ਇੱਕ ਵਾਰ ਫਿਰ ਤੇਜ਼ ਹੋ ਗਈਆਂ ਹਨ। ਪਿਛਲੇ ਕੁੱਝ ਦਿਨਾਂ 'ਚ ਦਿੱਲੀ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਹੁਣ ਹਾਈਕਮਾਨ ਨੇ ਪੰਜਾਬ ਦੇ ਸੀਨੀਅਰ ਆਗੂਆਂ ਨੂੰ ਮੁੜ ਦਿੱਲੀ ਤਲਬ ਕਰ ਲਿਆ ਹੈ। ਇਨ੍ਹਾਂ ਲਗਾਤਾਰ ਹੋ ਰਹੀਆਂ ਬੈਠਕਾਂ ਨੇ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਕੀ ਪੰਜਾਬ ਕਾਂਗਰਸ 'ਚ ਕੋਈ ਵੱਡਾ ਬਦਲਾਅ ਹੋਣ ਜਾ ਰਿਹਾ ਹੈ ਜਾਂ ਫਿਰ ਹਾਈਕਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ 'ਚ ਜੁਟੀ ਹੋਈ ਹੈ। ਦਰਅਸਲ 29 ਮਈ ਨੂੰ ਦਿੱਲੀ 'ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ 'ਚ ਪੰਜਾਬ ਕਾਂਗਰਸ ਦੀ ਇੱਕ ਅਹਿਮ ਮੀਟਿੰਗ ਹੋਈ ਸੀ। ਇਸ ਮੀਟਿੰਗ 'ਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਕਈ ਸੀਨੀਅਰ ਆਗੂਆਂ ਨੇ ਹਿੱਸਾ ਲਿਆ ਸੀ। ਮੀਟਿੰਗ ਤੋਂ ਬਾਅਦ ਕਈ ਤਰ੍ਹਾਂ ਦੀਆਂ ਚਰਚਾਵਾਂ ਸਾਹਮਣੇ ਆਈਆਂ ਸਨ। ਖ਼ਾਸ ਤੌਰ ’ਤੇ ਇਹ ਗੱਲ ਚਰਚਾ ਦਾ ਵਿਸ਼ਾ ਬਣੀ ਕਿ ਪ੍ਰਤਾਪ ਸਿੰਘ ਬਾਜਵਾ ਮੀਟਿੰਗ ਵਿਚੋਂ ਪਹਿਲਾਂ ਹੀ ਨਿਕਲ ਗਏ ਸਨ, ਜਦੋਂ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਆਪਣੇ ਮਨ ਦੀ ਗੱਲ ਖੁੱਲ੍ਹ ਕੇ ਰੱਖੀ ਗਈ ਸੀ। ਹਾਲਾਂਕਿ ਬਾਅਦ 'ਚ ਬਾਜਵਾ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਕਿ ਉਹ ਮੀਟਿੰਗ ਛੱਡ ਕੇ ਨਾਰਾਜ਼ ਹੋ ਕੇ ਨਹੀਂ ਗਏ ਸਨ, ਸਗੋਂ ਪਹਿਲਾਂ ਤੋਂ ਤੈਅ ਪ੍ਰੋਗਰਾਮ ਕਰਕੇ ਜਲੰਧਰ ਵਾਪਸ ਆਉਣਾ ਸੀ। ਉਨ੍ਹਾਂ ਕਿਹਾ ਕਿ ਉਹ ਹਾਈਕਮਾਨ ਨੂੰ ਦੱਸ ਕੇ ਹੀ ਮੀਟਿੰਗ ਤੋਂ ਨਿਕਲੇ ਸਨ ਅਤੇ ਨਾਰਾਜ਼ਗੀ ਦੀਆਂ ਗੱਲਾਂ ਕੋਰੀਆਂ ਅਫ਼ਵਾਹਾਂ ਹਨ। ਇਸ ਦੇ ਬਾਵਜੂਦ ਲਗਾਤਾਰ ਦੂਜੀ ਮੀਟਿੰਗ ਸੱਦੇ ਜਾਣ ਨਾਲ ਸਿਆਸੀ ਕਿਆਸਰਾਈਆਂ ਨੂੰ ਹੋਰ ਬਲ ਮਿਲਿਆ ਹੈ।


ਪੰਜਾਬ ਕਾਂਗਰਸ 'ਚ ਇਸ ਵੇਲੇ ਸਭ ਤੋਂ ਵੱਡੀ ਚੁਣੌਤੀ ਧੜੇਬਾਜ਼ੀ ਨੂੰ ਖ਼ਤਮ ਕਰਨਾ ਅਤੇ ਪਾਰਟੀ ਨੂੰ ਇੱਕ ਮੰਚ ’ਤੇ ਲਿਆਉਣਾ ਮੰਨੀ ਜਾ ਰਹੀ ਹੈ। ਲੁਧਿਆਣਾ ਜ਼ਿਮਨੀ ਚੋਣ ਦੌਰਾਨ ਵੀ ਕਾਂਗਰਸ ਦੇ ਅੰਦਰੂਨੀ ਮਤਭੇਦ ਖੁੱਲ੍ਹ ਕੇ ਸਾਹਮਣੇ ਆਏ ਸਨ। ਕਈ ਮੌਕਿਆਂ ’ਤੇ ਸੀਨੀਅਰ ਆਗੂਆਂ ਵਿਚਕਾਰ ਤਾਲਮੇਲ ਦੀ ਕਮੀ ਦਿਖਾਈ ਦਿੱਤੀ ਸੀ। ਪਾਰਟੀ ਦੇ ਕਈ ਆਗੂ ਮੁੱਖ ਮੰਤਰੀ ਚਿਹਰੇ ਜਾਂ ਸੰਗਠਨਾਤਮਕ ਅਹੁਦਿਆਂ ਲਈ ਆਪਣੀਆਂ ਦਾਅਵੇਦਾਰੀਆਂ ਜਤਾਉਂਦੇ ਰਹੇ ਹਨ, ਜਿਸ ਕਾਰਨ ਹਾਈਕਮਾਨ ਲਈ ਸਭ ਨੂੰ ਨਾਲ ਲੈ ਕੇ ਚੱਲਣਾ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਹੈ।


ਇਸੇ ਦਰਮਿਆਨ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਵੀ ਕਈ ਨਾਂ ਚਰਚਾ 'ਚ ਹਨ। ਮੌਜੂਦਾ ਪ੍ਰਧਾਨ ਰਾਜਾ ਵੜਿੰਗ ਨੂੰ ਲੈ ਕੇ ਇਹ ਸਵਾਲ ਉੱਠ ਰਹੇ ਹਨ ਕਿ ਕੀ ਉਹ 2027 ਤੱਕ ਇਸ ਅਹੁਦੇ ’ਤੇ ਬਣੇ ਰਹਿਣਗੇ ਜਾਂ ਹਾਈਕਮਾਨ ਕੋਈ ਨਵਾਂ ਚਿਹਰਾ ਅੱਗੇ ਲਿਆ ਸਕਦੀ ਹੈ। ਭਾਵੇਂ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਰਾਜਾ ਵੜਿੰਗ ਹੀ ਪ੍ਰਧਾਨ ਰਹਿਣਗੇ ਪਰ ਲਗਾਤਾਰ ਹੋ ਰਹੀਆਂ ਮੀਟਿੰਗਾਂ ਨੇ ਚਰਚਾਵਾਂ ਨੂੰ ਖ਼ਤਮ ਨਹੀਂ ਹੋਣ ਦਿੱਤਾ। ਪ੍ਰਧਾਨਗੀ ਦੀ ਦੌੜ 'ਚ ਸਭ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਨਾਮ ਲਿਆ ਜਾ ਰਿਹਾ ਹੈ। ਚੰਨੀ ਪੰਜਾਬ ਦੇ ਵੱਡੇ ਦਲਿਤ ਚਿਹਰੇ ਵਜੋਂ ਜਾਣੇ ਜਾਂਦੇ ਹਨ। ਉਹ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਦੋਆਬਾ ਖੇਤਰ 'ਚ ਉਨ੍ਹਾਂ ਦਾ ਪ੍ਰਭਾਵ ਮੰਨਿਆ ਜਾਂਦਾ ਹੈ। ਲੋਕ ਸਭਾ ਚੋਣਾਂ 'ਚ ਜਲੰਧਰ ਤੋਂ ਉਨ੍ਹਾਂ ਦੀ ਵੱਡੀ ਜਿੱਤ ਨੇ ਵੀ ਉਨ੍ਹਾਂ ਦੀ ਸਿਆਸੀ ਸਥਿਤੀ ਨੂੰ ਮਜ਼ਬੂਤ ਕੀਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਵੀ ਪ੍ਰਧਾਨਗੀ ਦੇ ਸੰਭਾਵੀ ਦਾਅਵੇਦਾਰਾਂ 'ਚ ਸ਼ਾਮਲ ਮੰਨੇ ਜਾਂਦੇ ਹਨ। ਉਹ ਸਾਬਕਾ ਉਪ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਪੰਜਾਬ ਕਾਂਗਰਸ ਦੇ ਤਜੁਰਬੇਕਾਰ ਆਗੂਆਂ 'ਚ ਗਿਣੇ ਜਾਂਦੇ ਹਨ। ਇੱਕ ਸਮੇਂ ਉਹ ਮੁੱਖ ਮੰਤਰੀ ਦੀ ਦੌੜ 'ਚ ਵੀ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਸਨ।


ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਨਾਂ ਵੀ ਚਰਚਾ 'ਚ ਹੈ। ਬਾਜਵਾ 2013 ਤੋਂ 2015 ਤੱਕ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਉਹ ਲੰਬੇ ਸਮੇਂ ਤੋਂ ਸੰਗਠਨ ਅਤੇ ਵਿਧਾਨ ਸਭਾ ਦੋਵਾਂ ਪੱਧਰਾਂ ’ਤੇ ਸਰਗਰਮ ਰਹੇ ਹਨ। ਮੌਜੂਦਾ ਸਮੇਂ 'ਚ ਉਹ ਵਿਰੋਧੀ ਧਿਰ ਦੇ ਆਗੂ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ ਅਤੇ ਕਾਂਗਰਸ ਦੇ ਪ੍ਰਮੁੱਖ ਜੱਟ ਸਿੱਖ ਚਿਹਰਿਆਂ ਵਿੱਚੋਂ ਇੱਕ ਹਨ। ਇਸ ਤੋਂ ਇਲਾਵਾ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਦਾ ਨਾਮ ਵੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਚਰਚਾਵਾਂ 'ਚ ਸ਼ਾਮਲ ਹੈ। ਸੰਗਰੂਰ ਖੇਤਰ ਨਾਲ ਸਬੰਧਿਤ ਸਿੰਗਲਾ ਨੂੰ ਪੰਜਾਬ ਕਾਂਗਰਸ ਦਾ ਇੱਕ ਪ੍ਰਮੁੱਖ ਹਿੰਦੂ ਚਿਹਰਾ ਮੰਨਿਆ ਜਾਂਦਾ ਹੈ। ਉਹ ਸੂਬਾ ਸਰਕਾਰ 'ਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ ਅਤੇ ਪਾਰਟੀ ਸੰਗਠਨ 'ਚ ਵੀ ਉਨ੍ਹਾਂ ਦੀ ਪਕੜ ਮਜ਼ਬੂਤ ਮੰਨੀ ਜਾਂਦੀ ਹੈ। ਕਾਂਗਰਸ ਹਾਈਕਮਾਨ ਨਾਲ ਉਨ੍ਹਾਂ ਦੇ ਨੇੜਲੇ ਸਬੰਧਾਂ ਦੀ ਵੀ ਅਕਸਰ ਚਰਚਾ ਰਹਿੰਦੀ ਹੈ। ਪ੍ਰਗਟ ਸਿੰਘ ਨੂੰ ਵੀ ਇੱਕ ਮਜ਼ਬੂਤ ਦਾਅਵੇਦਾਰ ਵਜੋਂ ਦੇਖਿਆ ਜਾ ਰਿਹਾ ਹੈ। ਓਲੰਪੀਅਨ, ਅਰਜੁਨ ਐਵਾਰਡੀ ਅਤੇ ਸਾਬਕਾ ਮੰਤਰੀ ਰਹਿ ਚੁੱਕੇ ਪ੍ਰਗਟ ਸਿੰਘ ਸਰਕਾਰ ਖ਼ਿਲਾਫ਼ ਆਪਣੇ ਤਿੱਖੇ ਸਟੈਂਡ ਲਈ ਜਾਣੇ ਜਾਂਦੇ ਹਨ। ਵਿਰੋਧੀ ਧਿਰ ਦੀ ਰਾਜਨੀਤੀ 'ਚ ਉਨ੍ਹਾਂ ਦੀ ਸਰਗਰਮੀ ਲਗਾਤਾਰ ਨਜ਼ਰ ਆਉਂਦੀ ਰਹੀ ਹੈ। ਦੂਜੇ ਪਾਸੇ ਕੁੱਝ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਹਾਈਕਮਾਨ ਸਿਰਫ਼ ਪ੍ਰਧਾਨਗੀ ਬਦਲਣ ਬਾਰੇ ਹੀ ਨਹੀਂ, ਸਗੋਂ ਸੂਬੇ 'ਚ ਪਾਰਟੀ ਦੀ ਪੂਰੀ ਚੋਣ ਰਣਨੀਤੀ ’ਤੇ ਵੀ ਵਿਚਾਰ ਕਰ ਰਹੀ ਹੈ। ਕੈਂਪੇਨ ਕਮੇਟੀ ਦੀ ਅਗਵਾਈ, ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਅਤੇ ਸੰਗਠਨਾਤਮਕ ਢਾਂਚੇ ਵਿੱਚ ਹੋਰ ਤਬਦੀਲੀਆਂ ਵੀ ਚਰਚਾ ਦਾ ਵਿਸ਼ਾ ਬਣ ਸਕਦੀਆਂ ਹਨ। ਖ਼ਾਸ ਗੱਲ ਇਹ ਹੈ ਕਿ ਰਾਹੁਲ ਗਾਂਧੀ ਵੀ ਪਹਿਲਾਂ ਪੰਜਾਬ ਦੇ ਆਗੂਆਂ ਨੂੰ ਸਪੱਸ਼ਟ ਸੁਨੇਹਾ ਦੇ ਚੁੱਕੇ ਹਨ ਕਿ ਧੜੇਬਾਜ਼ੀ ਨੂੰ ਖ਼ਤਮ ਕਰਕੇ ਇੱਕਜੁੱਟ ਹੋਣਾ ਪਵੇਗਾ। ਉਨ੍ਹਾਂ ਨੇ ਬਰਨਾਲਾ ਦੌਰੇ ਦੌਰਾਨ ਕਿਹਾ ਸੀ ਕਿ ਜੇਕਰ ਆਗੂ ਇਕੱਠੇ ਨਹੀਂ ਹੋਏ ਤਾਂ ਪਾਰਟੀ ਨੂੰ ਨੁਕਸਾਨ ਝੱਲਣਾ ਪਵੇਗਾ।

 

ਹੁਣ ਜਦੋਂ 2027 ਦੀਆਂ ਚੋਣਾਂ 'ਚ ਜ਼ਿਆਦਾ ਸਮਾਂ ਨਹੀਂ ਬਚਿਆ, ਕਾਂਗਰਸ ਹਾਈਕਮਾਨ ਕਿਸੇ ਵੀ ਤਰ੍ਹਾਂ ਦੀ ਅੰਦਰੂਨੀ ਖਿੱਚਤਾਣ ਨੂੰ ਖ਼ਤਮ ਕਰਨ ਦੇ ਮੂਡ 'ਚ ਨਜ਼ਰ ਆ ਰਹੀ ਹੈ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਦਿੱਲੀ 'ਚ ਹੋਣ ਵਾਲੀ ਅਗਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਇਸ ਮੀਟਿੰਗ ਤੋਂ ਬਾਅਦ ਹੀ ਇਹ ਤਸਵੀਰ ਸਾਫ਼ ਹੋ ਸਕੇਗੀ ਕਿ ਪੰਜਾਬ ਕਾਂਗਰਸ 'ਚ ਸਿਰਫ਼ ਰਣਨੀਤੀ ’ਤੇ ਚਰਚਾ ਹੋ ਰਹੀ ਹੈ ਜਾਂ ਫਿਰ ਸੰਗਠਨਾਤਮਕ ਪੱਧਰ ’ਤੇ ਕੋਈ ਵੱਡਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ। ਹਾਲਾਂਕਿ ਅਧਿਕਾਰਕ ਤੌਰ ’ਤੇ ਕਿਸੇ ਵੀ ਤਬਦੀਲੀ ਦੀ ਪੁਸ਼ਟੀ ਨਹੀਂ ਕੀਤੀ ਗਈ ਪਰ ਲਗਾਤਾਰ ਹੋ ਰਹੀਆਂ ਬੈਠਕਾਂ ਨੇ ਪੰਜਾਬ ਦੀ ਸਿਆਸਤ 'ਚ ਨਵੇਂ ਸਵਾਲ ਜ਼ਰੂਰ ਖੜ੍ਹੇ ਕਰ ਦਿੱਤੇ ਹਨ। ਸਿਆਸੀ ਹਲਕਿਆਂ 'ਚ ਇਹ ਮੰਨਿਆ ਜਾ ਰਿਹਾ ਹੈ ਕਿ ਜੇਕਰ ਕਾਂਗਰਸ ਸਮਾਜਿਕ ਅਤੇ ਖੇਤਰੀ ਸੰਤੁਲਨ ਨੂੰ ਧਿਆਨ 'ਚ ਰੱਖਦੇ ਹੋਏ ਕੋਈ ਨਵਾਂ ਚਿਹਰਾ ਅੱਗੇ ਲਿਆਉਣ ਬਾਰੇ ਵਿਚਾਰ ਕਰਦੀ ਹੈ ਤਾਂ ਵਿਜੇ ਇੰਦਰ ਸਿੰਘਲਾ ਵੀ ਮਜ਼ਬੂਤ ਦਾਅਵੇਦਾਰਾਂ ਵਿੱਚੋਂ ਇੱਕ ਹੋ ਸਕਦੇ ਹਨ। ਫਿਲਹਾਲ ਕਾਂਗਰਸ ਹਾਈਕਮਾਨ ਵੱਲੋਂ ਕਿਸੇ ਵੀ ਤਬਦੀਲੀ ਬਾਰੇ ਅਧਿਕਾਰਕ ਤੌਰ ’ਤੇ ਕੋਈ ਸੰਕੇਤ ਨਹੀਂ ਦਿੱਤਾ ਗਿਆ ਹੈ ਪਰ ਲਗਾਤਾਰ ਹੋ ਰਹੀਆਂ ਮੀਟਿੰਗਾਂ ਨੇ ਸਿਆਸੀ ਗਲਿਆਰਿਆਂ 'ਚ ਚਰਚਾਵਾਂ ਨੂੰ ਤੇਜ਼ ਕਰ ਦਿੱਤਾ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ