Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਕਾਂਗਰਸ ਦੀ ਸੱਤਾ ਵਿਚ ਵਾਪਿਸ ਕੰਧ 'ਤੇ ਲਿੱਖੀ ਹੋਈ ਹੈ: ਵੜਿੰਗ

16 ਜੂਨ, 2025 05:36 PM

ਚੰਡੀਗੜ੍ਹ: : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਤਿੰਨ ਪ੍ਰਮੁੱਖ ਆਗੂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਸੁਨਾਮ ਤੋਂ ਰਜਿੰਦਰ ਦੀਪਾ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਅਤੇ ਅਨਿਲ ਠਾਕੁਰ ਸ਼ਾਮਲ ਹਨ। ਉਨ੍ਹਾਂ ਨੂੰ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਇੰਚਾਰਜ ਪੰਜਾਬ ਭੂਪੇਸ਼ ਬਘੇਲ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ।

ਇਸ ਮੌਕੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ, ਬਘੇਲ ਨੇ ਕਿਹਾ ਕਿ ਇਹ ਕਾਂਗਰਸ ਲਈ ਇੱਕ ਸਵਾਗਤਯੋਗ ਘਟਨਾ ਹੈ, ਕਿਉਂਕਿ ਪੰਜਾਬ ਭਰ ਵਿੱਚ ਕਾਂਗਰਸ ਦੀ ਸੱਤਾ ਵਿਚ ਵਾਪਿਸੀ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਦਾ ਪਰਛਾਵਾਂ ਹੁਣ ਤੋਂ ਨਜ਼ਰ ਆਉਣ ਲੱਗਾ ਹੈ। ਇਸ ਲੜੀ ਹੇਠ, ਆਉਂਦੇ ਦਿਨਾਂ ਦੌਰਾਨ ਕਈ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਉਤਸੁਕ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਆਗੂ ਵੀ ਪਾਰਟੀ ਵਿਚ ਸ਼ਾਮਲ ਹੋਣਗੇ।

ਇਸ ਮੌਕੇ ਸੰਬੋਧਨ, ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਨੇ ਕਿਹਾ ਕਿ ਇਹ ਗੱਲ ਕੰਧ 'ਤੇ ਲਿਖੀ ਹੋਈ ਹੈ ਕਿ ਕਾਂਗਰਸ ਸੱਤਾ ਵਿਚ ਵਾਪਸ ਆ ਰਹੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਹੋਰ ਪਾਰਟੀਆਂ ਦੇ ਕਈ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਜਿਨ੍ਹਾਂ ਆਗੂਆਂ ਨੂੰ ਜਲਦੀ ਹੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ, ਕਿਉਂਕਿ ਪੰਜਾਬ ਵਿੱਚ ਬਦਲਾਅ ਦੀਆਂ ਹਵਾਵਾਂ ਵਗਣ ਲੱਗ ਪਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ 'ਆਪ' ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਕਾਂਗਰਸ ਵੱਲ ਉਮੀਦਾਂ ਨਾਲ ਦੇਖ ਰਹੇ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਤਿੰਨਾਂ ਆਗੂਆਂ ਦਾ ਜਨਤਕ ਸੇਵਾ ਵਿੱਚ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਪਾਰਟੀ ਲਈ ਵੱਡੀ ਤਾਕਤ ਸਾਬਤ ਹੋਣਗੇ ਅਤੇ ਇਨ੍ਹਾਂ ਦੇ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨੂੰ ਹੋਰ ਮਜ਼ਬੂਤ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਸਿਰਫ਼ ਕਾਂਗਰਸ ਹੀ ਚੰਗਾ ਅਤੇ ਪ੍ਰਭਾਵਸ਼ਾਲੀ ਸ਼ਾਸਨ ਪ੍ਰਦਾਨ ਕਰ ਸਕਦੀ ਹੈ ਅਤੇ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ। ਇਸ ਮੌਕੇ ਮੌਜੂਦ ਸੀਨੀਅਰ ਪਾਰਟੀ ਆਗੂਆਂ ਵਿੱਚ ਬ੍ਰਹਮ ਮਹਿੰਦਰਾ, ਰਾਣਾ ਕੇਪੀ ਸਿੰਘ, ਬਲਬੀਰ ਸਿੱਧੂ, ਕੈਪਟਨ ਸੰਦੀਪ ਸੰਧੂ, ਬਰਿੰਦਰਮੀਤ ਸਿੰਘ ਪਾਹੜਾ ਵੀ ਸ਼ਾਮਿਲ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ