Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ,ਡਿਪਟੀ ਕਮਿਸ਼ਨਰ ਨੇ ਆੜਤੀਆਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

20 ਅਗਸਤ, 2025 05:03 PM

ਨਵਾਂਸਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਇੱਥੇ ਖਰੀਫ ਸੀਜ਼ਨ 2025-26 ਦੇ ਮੱਦੇਨਜਰ ਜਿਲ੍ਹੇ ਦੀਆਂ ਸਾਰਿਆਂ ਮੰਡੀਆਂ ਦੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਲਈ ਪ੍ਰੇਰਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜਿਲ੍ਹੇ ਵਿੱਚ 30 ਪੱਕੀਆਂ ਅਤੇ 10 ਆਰਜੀ ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਜਿੱਥੇ ਹਰ ਤਰ੍ਹਾਂ ਦੇ ਖਰੀਦ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਨੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਏਜੰਸੀਆਂ ਕੋਲ ਲੋੜ ਅਨੁਸਾਰ ਬਾਰਦਾਨਾਂ ਉਪਲਬਧ ਹੈ ਅਤੇ ਬਾਰਦਾਨੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜਿਲ੍ਹੇ ਵਿੱਚ ਕੰਬਾਈਨਾਂ ਚਲਾਉਣ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਕਟਾਈ ਲਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੰਬਾਈਨ ਮਸ਼ੀਨਾਂ ਚਲਾਈਆਂ ਜਾਣਗੀਆਂ ।

ਸਮੂਹ ਆੜਤੀਆਂ ਨੂੰ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪੋ-ਆਪਣੇ ਸਬੰਧਤ ਖੇਤਰ ਅਤੇ ਮੰਡੀ ਨਾਲ ਜੁੜੇ ਕਿਸਾਨਾਂ ਨੂੰ ਅਪੀਲ ਕੀਤੀ ਜਾਵੇ ਕਿ ਉਹ ਮੰਡੀਆਂ ਵਿੱਚ 17 ਨਮੀਂ ਵਾਲਾ ਝੋਨਾ ਹੀ ਲੈ ਕੇ ਆਉਣ । ਉਨ੍ਹਾਂ ਕਿਹਾ ਕਿ ਸੁੱਕਾ ਝੋਨਾ ਲਿਆਉਣ ਨਾਲ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਡਿਪਟੀ ਕਮਿਸ਼ਨਰ ਨੇ ਆੜਤੀਆਂ ਨੂੰ ਕਿਹਾ ਕਿ ਜਿਲ੍ਹੇ ਵਿੱਚ ਬਾਹਰੋਂ ਆਉਣ ਵਾਲੀਆਂ ਕੰਬਾਈਨਾਂ ਦੀ ਜਾਣਕਾਰੀ ਵੀ ਮਾਰਕੀਟ ਕਮੇਟੀ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਉਨ੍ਹਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਲੌੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ। ਆੜਤੀਆਂ ਨੇ ਜਿਲ੍ਹਾ ਪ੍ਰਸ਼ਾਸਨ ਨੂੰ ਸੁਝਾਅ ਦਿੱਤਾ ਕਿ ਮੰਡੀਆਂ ਦੇ ਐਂਟਰੀ ਗੇਟਾਂ ’ਤੇ ਵੀ ਨਮੀਂ ਚੈਕ ਕਰਨ ਉਪਰੰਤ ਹੀ ਟਰਾਲੀਆਂ ਨੂੰ ਮੰਡੀ ਵਿੱਚ ਐਂਟਰੀ ਦਿੱਤੀ ਜਾਵੇ ਜਿਸ ’ਤੇ ਡਿਪਟੀ ਕਮਿਸ਼ਨਰ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸੁਝਾਅ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ।  

ਜਿਕਰਯੋਗ ਹੈ ਕਿ ਝੋਨੇ ਦੀ ਐਮ.ਐਸ.ਪੀ. 2389 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਜਿਲ੍ਹੇ ਵਿੱਚ ਕੁੱਲ 55 ਸੈਂਲਰ ਹਨ । ਇਸ ਮੌਕੇ ਡੀ.ਐਫ.ਐਸ.ਸੀ. ਹਰਵੀਨ ਕੌਰ, ਪਨਸਪ ਦੇ ਡੀ.ਐਮ. ਮਨਪ੍ਰੀਤ ਸਿੰਘ, ਮਾਰਕਫੈਡ ਦੇ ਡੀ.ਐਮ. ਬਲਜਿੰਦਰ ਸਿੰਘ, ਐਫ.ਸੀ.ਆਈ. ਦੇ ਏ.ਐਮ. ਪ੍ਰਵੀਨ ਪ੍ਰਤਾਪ, ਵੈਅਰਹਾਊਸ ਦੇ ਡੀ.ਐਮ. ਮਨਦੀਪ ਸਿੰਘ, ਜਿਲ੍ਹਾ ਮੰਡੀ ਅਫਸਰ ਜਸ਼ਨਦੀਪ ਸਿੰਘ, ਆੜਤੀ ਰਜੇਸ਼ ਕੁਮਾਰ, ਵਿਕਾਸ ਸੋਨੀ, ਜੋਗਾ ਸਿੰਘ, ਗੁਰਚਰਨ ਸਿੰਘ, ਮਨਵੀਰ ਪਰਮਾਰ, ਸੁਮਿਤ ਕੁਮਾਰ, ਅਨੀਕੇਤ ਛਾਬੜਾ ਆਦਿ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ