Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

'ਕਿਸੇ ਧਮਕੀ ਅੱਗੇ ਨਹੀਂ ਝੁਕਾਂਗੇ...', ਪਾਕਿ ਫ਼ੌਜ ਮੁਖੀ ਦੇ ਅਮਰੀਕਾ ਤੋਂ ਦਿੱਤੇ ਬਿਆਨ 'ਤੇ ਭਾਰਤ ਦਾ ਠੋਕਵਾਂ ਜਵਾਬ

11 ਅਗਸਤ, 2025 09:31 PM

ਕੁਝ ਮਹੀਨੇ ਪਹਿਲਾਂ ਭਾਰਤ-ਪਾਕਿ ਵਿਚਾਲੇ ਹੋਈ ਜੰਗ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਹਰ ਤਰ੍ਹਾਂ ਦਾ ਵਪਾਰ ਤੇ ਗੱਲਬਾਤ ਬੰਦ ਹੈ। ਇਸ ਦੌਰਾਨ ਰੂਸ ਤੋਂ ਤੇਲ ਖਰੀਦਣ ਕਾਰਨ ਟਰੰਪ ਦੇ ਟੈਰਿਫ਼ਾਂ ਕਾਰਨ ਜਿੱਥੇ ਭਾਰਤ ਤੇ ਅਮਰੀਕਾ ਦੇ ਰਿਸ਼ਤੇ ਵੀ ਕਮਜ਼ੋਰ ਹੁੰਦੇ ਜਾ ਰਹੇ ਹਨ, ਉੱਥੇ ਹੀ ਅਮਰੀਕਾ ਦੀਆਂ ਪਾਕਿਸਤਾਨ ਨਾਲ ਨਜ਼ਦੀਕੀਆਂ ਵਧਦੀਆਂ ਜਾ ਰਹੀਆਂ ਹਨ। ਬੀਤੇ ਦਿਨੀਂ ਪਾਕਿਸਤਾਨ ਦੇ ਫ਼ੌਜ ਮੁਖੀ ਆਸਿਮ ਮੁਨੀਰ ਪਿਛਲੇ 2 ਮਹੀਨਿਆਂ 'ਚ ਦੂਜੀ ਵਾਰ ਅਮਰੀਕਾ ਦੇ ਦੌਰੇ 'ਤੇ ਗਏ ਹੋਏ ਹਨ।


ਇਸੇ ਦੌਰਾਨ ਉਨ੍ਹਾਂ ਨੇ ਫਲੌਰੀਡਾ ਸੂਬੇ ਦੇ ਟੈਂਪਾ ਸ਼ਹਿਰ ਵਿੱਚ ਪਾਕਿਸਤਾਨੀ ਪ੍ਰਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਇੱਕ ਬਹੁਤ ਵਿਵਾਦਪੂਰਨ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਪ੍ਰਮਾਣੂ ਹਥਿਆਰਾਂ ਨਾਲ ਲੈਸ ਦੇਸ਼ ਹੈ ਅਤੇ ਜੇਕਰ ਕਿਸੇ ਵੀ ਸਥਿਤੀ ਵਿੱਚ ਉਨ੍ਹਾਂ ਦੇ ਦੇਸ਼ 'ਤੇ ਕੋਈ ਵੀ ਖ਼ਤਰਾ ਆਉਦਾ ਹੈ ਤਾਂ ਉਹ ਅੱਧੀ ਦੁਨੀਆ ਨੂੰ ਆਪਣੇ ਨਾਲ ਲੈ ਕੇ ਡੁੱਬਣਗੇ। ਭਾਰਤ ਵੱਲੋਂ ਸਿੰਧੂ ਜਲ ਸੰਧੀ ਰੱਦ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਭਾਰਤ ਨੇ ਜੇਕਰ ਨਦੀ 'ਤੇ ਡੈਮ ਬਣਾਇਆ ਤਾਂ ਅਸੀਂ ਉਸ ਨੂੰ ਵੀ ਤਬਾਹ ਕਰ ਦੇਵਾਂਗੇ। ਇਹ ਬਿਆਨ ਨਾ ਸਿਰਫ਼ ਭਾਰਤ ਲਈ ਸਗੋਂ ਪੂਰੀ ਦੁਨੀਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ।


ਭਾਰਤ ਨੇ ਮੁਨੀਰ ਦੇ ਇਸ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਇਹ ਟਿੱਪਣੀ ਪਾਕਿਸਤਾਨ ਦੀ ਪ੍ਰਮਾਣੂ ਸ਼ਕਤੀ ਦਾ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਹੈ। ਮੰਤਰਾਲੇ ਨੇ ਇਸ ਗੱਲ 'ਤੇ ਡੂੰਘੇ ਸ਼ੱਕ ਪ੍ਰਗਟ ਕੀਤੇ ਕਿ ਕੀ ਪਾਕਿਸਤਾਨ ਵਿੱਚ ਪ੍ਰਮਾਣੂ ਕਮਾਂਡ ਅਤੇ ਕੰਟਰੋਲ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਜ਼ਿੰਮੇਵਾਰ ਹੱਥਾਂ ਵਿੱਚ ਹੈ, ਖਾਸ ਕਰ ਕੇ ਇੱਕ ਅਜਿਹੇ ਦੇਸ਼ ਵਿੱਚ ਜਿੱਥੇ ਫੌਜ ਅੱਤਵਾਦੀ ਸਮੂਹਾਂ ਨਾਲ ਮਿਲ ਕੇ ਕੰਮ ਕਰਦੀ ਹੈ।

 

ਵਿਦੇਸ਼ ਮੰਤਰਾਲੇ ਨੇ ਇਸ ਗੱਲ 'ਤੇ ਵੀ ਅਫਸੋਸ ਪ੍ਰਗਟਾਇਆ ਕਿ ਇਹ ਧਮਕੀ ਭਰੇ ਬਿਆਨ ਇੱਕ ਦੋਸਤਾਨਾ ਦੇਸ਼ ਦੀ ਧਰਤੀ ਤੋਂ ਦਿੱਤੇ ਗਏ ਸਨ। ਭਾਰਤ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਪ੍ਰਮਾਣੂ ਬਲੈਕਮੇਲ ਅੱਗੇ ਨਹੀਂ ਝੁਕੇਗਾ ਅਤੇ ਆਪਣੀ ਰਾਸ਼ਟਰੀ ਸੁਰੱਖਿਆ ਦੀ ਰੱਖਿਆ ਲਈ ਹਰ ਜ਼ਰੂਰੀ ਕਦਮ ਚੁੱਕੇਗਾ।

 

ਜ਼ਿਕਰਯੋਗ ਹੈ ਕਿ ਅਸੀਮ ਮੁਨੀਰ ਦੀ ਇਹ ਟਿੱਪਣੀ ਪਾਕਿਸਤਾਨ ਦੀ ਮਾਨਸਿਕਤਾ ਨੂੰ ਦਰਸਾਉਂਦੀ ਹੈ ਜਿਸ ਵਿੱਚ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਸ਼ਕਤੀ ਅਤੇ ਦਬਾਅ ਲਈ ਕੀਤੀ ਜਾਂਦੀ ਹੈ। ਇਹ ਨਾ ਸਿਰਫ਼ ਭਾਰਤ ਲਈ ਖ਼ਤਰਾ ਹੈ, ਸਗੋਂ ਵਿਸ਼ਵ ਸ਼ਾਂਤੀ ਲਈ ਵੀ ਖ਼ਤਰਾ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਉਨ੍ਹਾਂ ਦਾ ਦੇਸ਼ ਖ਼ਤਰੇ ਵਿੱਚ ਹੈ, ਤਾਂ ਉਹ ਵੱਡੇ ਪੱਧਰ 'ਤੇ ਤਬਾਹੀ ਮਚਾਉਣ ਤੋਂ ਪਿੱਛੇ ਨਹੀਂ ਹਟਣਗੇ।

 

ਮਿਲੀਆਂ ਰਿਪੋਰਟਾਂ ਅਨੁਸਾਰ ਪਾਕਿਸਤਾਨ ਵਿੱਚ ਦੇਸ਼ 'ਤੇ ਫੌਜ ਦਾ ਕੰਟਰੋਲ ਬਹੁਤ ਡੂੰਘਾ ਹੈ, ਜਦਕਿ ਲੋਕਤੰਤਰ ਕਾਫ਼ੀ ਕਮਜ਼ੋਰ ਹੈ। ਇਹ ਬਿਆਨ ਇਸ ਗੱਲ ਦਾ ਸੰਕੇਤ ਹੈ ਕਿ ਫੌਜ ਦੀ ਸ਼ਕਤੀ ਇੰਨੀ ਜ਼ਿਆਦਾ ਹੈ ਕਿ ਉਹ ਦੇਸ਼ ਦੀ ਰਾਜਨੀਤਿਕ ਪ੍ਰਣਾਲੀ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਅਮਰੀਕਾ ਦੁਆਰਾ ਪਾਕਿਸਤਾਨ ਫੌਜ ਨੂੰ ਦਿੱਤਾ ਗਿਆ ਸਮਰਥਨ ਵੀ ਇਸ ਹਮਲਾਵਰ ਰਵੱਈਏ ਨੂੰ ਉਤਸ਼ਾਹਿਤ ਕਰਦਾ ਹੈ। ਕੁਝ ਲੋਕ ਇਹ ਵੀ ਕਿਆਸ ਲਗਾ ਰਹੇ ਹਨ ਕਿ ਆਉਣ ਵਾਲੇ ਦਿਨਾਂ 'ਚ ਪਾਕਿਸਤਾਨ 'ਚ ਇੱਕ ਤਖ਼ਤਾ ਪਲਟ ਵੀ ਹੋ ਸਕਦਾ ਹੈ, ਜਿਸ ਤਹਿਤ ਇੱਕ ਫੀਲਡ ਮਾਰਸ਼ਲ ਰਾਸ਼ਟਰਪਤੀ ਬਣ ਸਕਦਾ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ