ਨਵਾਂਸ਼ਹਿਰ : ਨਵਾਂਸ਼ਹਿਰ ਇੰਪਰੂਵਮੈਂਟ ਟਰੱਸਟ ਦੇ ਚੈਅਰਮੈਨ ਸ੍ਰੀ ਸਤਨਾਮ ਸਿੰਘ ਜਲਵਾਹਾ ਨੇ ਕੇਂਦਰੀ ਮੰਤਰੀ ਸ਼ਿਵ ਰਾਜ ਚੌਹਾਨ ਵਲੋਂ ਹੜ੍ਹਾਂ ਦੇ ਕੁਦਰਤੀ ਆਫ਼ਤ ਨੂੰ ਮਾਈਨਿੰਗ ਨਾਲ ਜੋੜਨ ਤੇ ਦੁਖ ਡੂੰਗਾ ਪ੍ਰਗਟ ਕੀਤਾ ਹੈ । ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਨਾਲ ਘਿਨਾਉਣਾ ਅਤੇ ਨਿੰਦਣਯੋਗ ਮੁਜਾਕ ਕੀਤਾ ਹੈ। ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ । ਉਥੇ ਫਸਲਾਂ ਅਤੇ ਘਰਾਂ ਦੀ ਤਬਾਹੀ ਦਾ ਦ੍ਰਿਸ਼ ਅੱਖੀ ਦੇਖਿਆ ਹੈ। ਉਹਨਾਂ ਨੂੰ ਦਿੱਲੀ ਜਾ ਕੇ ਤੁਰੰਤ ਰਾਹਤ ਕਾਰਜਾਂ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਪਰ ਉਨ੍ਹਾਂ ਨੇ ਕੁਦਰਤੀ ਆਫ਼ਤਾਂ ਨੂੰ ਮਾਇਨਿੰਗ ਨਾਲ ਜੋੜਿਆ ਹੈ। ਉਨ੍ਹਾਂ ਕੇਂਦਰੀ ਮੰਤਰੀ ਸ਼੍ਰੀ ਸ਼ਿਵ ਰਾਜ ਚੌਹਾਨ ਦੇ ਬਿਆਨ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਹੜ੍ਹ ਦੋਰਾਨ ਲਾਪਰਵਾਹੀ ਸਵੀਕਾਰ ਕਰਨ ਦੀ ਬਜਾਏ ਕੇਂਦਰ ਸਰਕਾਰ ਪੰਜਾਬ ਸਰਕਾਰ ਤੇ ਝੂਠੇ ਦੋਸ਼ ਲਾ ਰਹੀ ਹੈ।