Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਕੁਰਾਲੀ ਵਿਖੇ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ, ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਦੁਸਹਿਰੇ ਦੇ ਮੇਲੇ ਚ ਮੁੱਖ ਮਹਿਮਾਨ ਤੌਰ ਤੇ ਕੀਤੀ ਸ਼ਿਰਕਤ

04 ਅਕਤੂਬਰ, 2025 08:17 PM

ਕੁਰਾਲੀ (ਪ੍ਰੀਤ ਪੱਤੀ) : ਸਥਾਨਕ ਸ਼ਹਿਰ ਵਿਖੇ ਅੱਜ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸ਼ਹਿਰਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਅੱਜ ਦੇਰ ਸ਼ਾਮ ਦੁਸ਼ਹਿਰਾ ਗਰਾਉਂਡ ਵਿਖੇ ਮੇਲਾ ਗਰਾਂਊਂਡ ਕਮੇਟੀ ਵੱਲੋਂ ਕੀਤੇ ਗਏ ਸਮਾਗਮ ਦੌਰਾਨ ਹਜਾਰਾਂ ਲੋਕਾਂ ਦੇ ਇਕੱਠ ਦਰਮਿਆਨ ਰਾਮ, ਲਛਮਣ, ਸੀਤਾ ਅਤੇ ਹਨੂੰਮਾਨ ਦਾ ਰੂਪ ਧਾਰਨ ਕੀਤੇ ਛੋਟੇ-ਛੋਟੇ ਬੱਚਿਆਂ ਨੇ ਆਪਣੇ ਤੀਰਾਂ ਦੁਆਰਾ ਰਾਵਨ ਦੇ ਪੁਤਲੇ ਨੂੰ ਅੱਗ ਲਗਾਈ ਅਤੇ ਇਸ ਮੌਕੇ ਕੀਤੀ ਆਤਿਸ਼ਬਾਜ਼ੀ ਵੇਖਣ ਯੋਗ ਸੀ। ਇਸ ਮੌਕੇ ਕਰਵਾਏ ਸੱਭਿਆਚਾਰਕ ਮੇਲੇ ਦੀ ਸ਼ੁਰੂਆਤ ਮੁੱਖ ਮਹਿਮਾਨ ਤੌਰ ਤੇ ਪਹੁੰਚੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਰਨਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਰੀਬਨ ਕੱਟ ਕੇ ਕੀਤੀ ਗਈ।ਅੱਜ ਦੁਸ਼ਹਿਰੇ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ, ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਜਿਲਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ, ਸਪੋਰਟਸ ਪੰਜਾਬ ਦੇ ਚੈਅਰਮੈਨ ਪ੍ਰਮਿੰਦਰ ਸਿੰਘ ਗੋਲਡੀ, ਗੁਰੂ ਫਤਿਹ ਗਰੁੱਪ ਦੇ ਐਮ.ਡੀ ਰਵਿੰਦਰ ਸਿੰਘ ਬਿੱਲਾ, ਦੀਪਕ ਸ਼ਰਮਾ ਦੀਪੂ, ਕਮਲਜੀਤ ਸਿੰਘ ਚਾਵਲਾ, ਰੋਮੀ ਕੰਗ, ਕੌਸਲਰ ਬਹਾਦਰ ਸਿੰਘ ਓ.ਕੇ, ਦਵਿੰਦਰ ਸਿੰਘ ਠਾਕੁਰ, ਗੁਰਸ਼ਰਨ ਸਿੰਘ ਬਿੰਦਰਖ, ਪ੍ਰਿੰਸ ਸ਼ਰਮਾ, ਜੈ ਸਿੰਘ ਚੱਕਲ ਨੇ ਵਿਸ਼ੇਸ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਇਸ ਮੋਕੇ ਪਹੁੰਚੇ ਮੁੱਖ ਮਹਿਮਨਾਂ ਨੇ ਸਬੋਧਨ ਕਰਦਿਆਂ ਸਮਾਜ ਵਿੱਚ ਫੈਲੀਆਂ ਮਾਰੂ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੱਦਾ ਦਿੰਦਿਆਂ ਇੱਕਜੁੱਟ ਹੋ ਕੇ ਰਹਿਣ ਦੀ ਤਾਕੀਦ ਕੀਤੀ। ਮਹੰਤ ਧਨਰਾਜ ਗਿਰ ਡੇਰਾ ਬਾਬਾ ਗੋਸਾਈਆਣਾ ਦੀ ਅਗਵਾਈ ਹੇਠ ਕਰਵਾਏ ਗਏ। ਇਸ ਮੌਕੇ ਹਰਵਿੰਦਰ ਨੂਰਪੁਰੀ ਸੁੱਖੀ ਗੁਮਾਨ ਅਮਿੰਦਰ ਓਮਾ ਬਾਈ ਰਤਨ ਰਿਸ਼ੂ ਸਮੇਤ ਵੱਖ-ਵੱਖ ਕਲਾਕਾਰਾਂ ਨੇ ਆਪਣੇ ਗੀਤਾ ਰਾਹੀਂ ਆਏ ਦਰਸ਼ਕਾਂ ਨੂੰ ਕੀਲ ਰੱਖਿਆ।ਇਸ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਇਸ ਮੌਕੇ ਰਣਜੀਤ ਸਿੰਘ ਕਾਕਾ, ਕੁਲਵਿੰਦਰ ਸਿੰਘ ਨਗਲੀਆਂ, ਇਕਬਾਲ ਸਿੰਘ ਗੁਨੋਮਾਜਰਾ, ਡਾ ਅਸ਼ਵਨੀ ਕੁਮਾਰ, ਮੁਕੇਸ਼ ਕੁਮਾਰ ਚਨਾਲੋਂ, ਹੈਪੀ ਧੀਮਾਨ, ਬਲਵਿੰਦਰ ਸਿੰਘ ਰਕੌਲੀ, ਜੇ.ਕੇ ਸਿੱਧੂ, ਅਮਰਜੀਤ ਸਿੰਘ ਝਿੰਗੜਾ, ਗੁਰਸ਼ਰਨ ਬਿੰਦਰਖੀਆ, ਹਰਮੇਸ਼ ਰਾਣਾ ਸਾਬਕਾ ਪ੍ਰਧਾਨ, ਸਤੀਸ਼ ਰਾਣਾ ਮੀਤ ਪ੍ਰਧਾਨ, ਨਰੇਸ਼ ਰਾਣਾ ਚੇਅਰਮੈਨ, ਚਮਨ ਲਾਲ, ਜਸਵਿੰਦਰ ਸਿੰਘ ਭੁਰਾ, ਸੁਖਜਿੰਦਰ ਸਿੰਘ ਨਨਹੇੜੀਆਂ, ਕੁਲਵਿੰਦਰ ਸਿੰਘ ਨਗਲੀਆਂ, ਕੈਪਟਨ ਜਗਤਾਰ ਸਿੰਘ, ਮੋਹਨ ਕਿਸ਼ਨਪੁਰ, ਹੈਪੀ ਵਰਮਾ, ਪ੍ਰਿੰਸ ਸ਼ਰਮਾ ਬਿੱਟੂ ਰਾਜੇਮਾਜਰਾ, ਸਮੇਤ ਵੱਡੀ ਗਿੱਣਤੀ ਵਿੱਚ ਸ਼ਹਿਰ ਵਾਸੀ ਹਾਜਿਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.