Friday, November 13, 2026
BREAKING
• ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ ਬਿਆਨ • ਅਨਮੋਲ ਗਗਨ ਮਾਨ ਦਾ ਸੋਸ਼ਲ ਮੀਡੀਆ 'ਤੇ ਖ਼ੁਲਾਸਾ, ਟਿਕਟ ਨਾ ਮਿਲਣ ਦਾ ਦੱਸਿਆ ਸੱਚ • ਪੰਜਾਬ ਵਿਚ ਕਾਂਗਰਸ ਰਹੇਗੀ ਜਾਂ ਫਿਰ ਨਸ਼ਾ ਤੇ ਗੈਂਗਸਟਰਵਾਦ : ਚੰਨੀ • ਨਸ਼ਿਆਂ ਤੇ ਗੈਂਗਸਟਰਵਾਦ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਭ ਤੋਂ ਵੱਡੀ ਲੋੜ : ਪਰਗਟ ਸਿੰਘ • UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ • ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ • PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ • ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ • ਅਮਿਤ ਸ਼ਾਹ ਨਾਲ ਅੱਜ ਦਿੱਲੀ 'ਚ ਮੁਲਾਕਾਤ ਕਰਨਗੇ ਸੁਖਬੀਰ ਬਾਦਲ! ਚੋਣਾਂ ਨੂੰ ਲੈ ਕੇ ਹੋ ਸਕਦਾ ਕੁਝ ਖ਼ਾਸ • ਹਰ ਮਰੀਜ਼ ਨੂੰ ਸਮੇਂ ਸਿਰ, ਸੁਚੱਜੀਆਂ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਅਆਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਰਾਸ਼ਟਰੀ

ਕੁਲਦੀਪ ਚੰਦ, ਪੀ.ਸੀ.ਐਸ. ਨੇ ਨਵਾਂ ਸ਼ਹਿਰ ਦੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ

13 ਨਵੰਬਰ, 2026 04:48 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : 2025 ਬੈਚ ਦੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਅਧਿਕਾਰੀ ਸ੍ਰੀ ਕੁਲਦੀਪ ਚੰਦ ਨੇ ਅੱਜ ਨਵਾਂ ਸ਼ਹਿਰ ਦੇ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਹ ਗੁਰਦਾਸਪੁਰ ਵਿਖੇ ਬਤੌਰ ਸਹਾਇਕ ਕਮਿਸ਼ਨਰ (ਜਨਰਲ) ਸੇਵਾਵਾਂ ਨਿਭਾਉਣ ਉਪਰੰਤ ਬਦਲੀ ਹੋ ਕੇ ਨਵਾਂ ਸ਼ਹਿਰ ਆਏ ਹਨ।

ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਸ੍ਰੀ ਕੁਲਦੀਪ ਚੰਦ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਨਿਰਧਾਰਿਤ ਸਮੇਂ ਅੰਦਰ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣਾ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ 'ਤੇ ਢੁੱਕਵਾਂ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਕਿਸੇ ਕਿਸਮ ਦੀ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਅਤੇ ਜਨਹਿੱਤ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਯਤਨ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਸ੍ਰੀ ਕੁਲਦੀਪ ਚੰਦ ਇਸ ਤੋਂ ਪਹਿਲਾਂ ਸਹਾਇਕ ਕਮਿਸ਼ਨਰ (ਜਨਰਲ), ਗੁਰਦਾਸਪੁਰ ਅਤੇ ਐਸ.ਡੀ.ਐਮ. ਫਤਿਹਗੜ੍ਹ ਚੂੜੀਆਂ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਆਪਣੇ ਪਿਛਲੇ ਪ੍ਰਸ਼ਾਸਨਿਕ ਤਜਰਬੇ ਦੇ ਆਧਾਰ 'ਤੇ ਉਨ੍ਹਾਂ ਨੇ ਨਵਾਂ ਸ਼ਹਿਰ ਉਪ ਮੰਡਲ ਵਿੱਚ ਲੋਕ ਪੱਖੀ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਪ੍ਰਦਾਨ ਕਰਨ ਦੀ ਵਚਨਬੱਧਤਾ ਪ੍ਰਗਟਾਈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ

UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ

ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ

ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ

PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ

PM ਮੋਦੀ ਨੇ ਛਠ ਪੂਜਾ 'ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ

ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ

ਲੱਦਾਖ 'ਚ ਪ੍ਰਦਰਸ਼ਨ ਤੋਂ ਪਹਿਲਾਂ ਵਾਂਗਚੁਕ ਨੇ ਘਰ 'ਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਗਾਇਆ

ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ ਲਾਗੂ, ਸਕੂਲਾਂ ਨੂੰ ਹਾਈਬ੍ਰਿਡ ਮੋਡ 'ਚ ਚਲਾਉਣ ਦੇ ਆਦੇਸ਼

ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ ਲਾਗੂ, ਸਕੂਲਾਂ ਨੂੰ ਹਾਈਬ੍ਰਿਡ ਮੋਡ 'ਚ ਚਲਾਉਣ ਦੇ ਆਦੇਸ਼

ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ

ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ

ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ

ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ

ਰੇਅਰ ਅਰਥ ਮਿਨਰਲਜ਼ ਦੇ ਮਾਮਲੇ 'ਚ ਤੇਜ਼ੀ ਨਾਲ ਅੱਗੇ ਵਧ ਰਿਹਾ ਭਾਰਤ ! 2025 ਤੋਂ ਹੁਣ ਤੱਕ ਕੀਤੇ 15 ਸਮਝੌਤੇ

ਰੇਅਰ ਅਰਥ ਮਿਨਰਲਜ਼ ਦੇ ਮਾਮਲੇ 'ਚ ਤੇਜ਼ੀ ਨਾਲ ਅੱਗੇ ਵਧ ਰਿਹਾ ਭਾਰਤ ! 2025 ਤੋਂ ਹੁਣ ਤੱਕ ਕੀਤੇ 15 ਸਮਝੌਤੇ

ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ

ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ

ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ ਸਮੂਹ

ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ ਸਮੂਹ