Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ 'ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ 'ਗੈਂਗਸਟਰ ਲਿਆਓ ਮੁਹਿੰਮ' ਚਲਾ ਰਹੇ ਹਨ

17 ਮਾਰਚ, 2026 05:27 PM

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027 ਵਿੱਚ ਪੰਜਾਬ ਅੰਦਰ ਕਿਸ ਤਰ੍ਹਾਂ ਦਾ ਮਾਡਲ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਗੁਜਰਾਤ ਮਾਡਲ ਜਾਂ ਹਰਿਆਣਾ ਸਰਕਾਰ ਹਰਿਆਣਾ ਮਾਡਲ ਦੀ ਗੱਲ ਕਰਦੀ ਹੈ, ਉਸੇ ਤਰ੍ਹਾਂ ਹੁਣ ਸੁਖਬੀਰ ਬਾਦਲ ਪੰਜਾਬ ਵਿੱਚ ਆਪਣਾ 'ਸੁਖਬੀਰ ਮਾਡਲ' ਪੇਸ਼ ਕਰ ਰਹੇ ਹਨ, ਜੋ ਕਿ ਸਿਰਫ਼ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨ ਵਾਲਾ ਹੈ।


ਮੰਗਲਵਾਰ ਨੂੰ ਪਾਰਟੀ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਆਪਣੀ 'ਗੈਂਗਸਟਰ ਲਿਆਓ ਮੁਹਿੰਮ' ਤਹਿਤ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਹੁਣੇ ਹੀ ਸਾਰੇ 117 ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੀ ਅਸਲ ਸੋਚ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਹੁਣ ਅਬੋਹਰ ਤੋਂ ਜਗਦੀਸ਼ ਭੋਲੇ ਵਰਗੇ ਲੋਕਾਂ ਨੂੰ ਵੀ ਟਿਕਟ ਦੇਣ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਪੁਛਿਆ ਕਿ ਉਹ ਡੇਰਾ ਬਾਬਾ ਨਾਨਕ ਤੋਂ ਅਲਗੋ ਵਰਗਿਆਂ ਦੇ ਨਾਮ ਐਲਾਨਣ ਵਿੱਚ ਦੇਰੀ ਕਿਉਂ ਕਰ ਰਹੇ ਹਨ?


ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਨੇ ਪੰਜਾਬ ਦੇ ਜ਼ਖ਼ਮਾਂ 'ਤੇ ਲੂਣ ਹੀ ਛਿੜਕਣਾ ਹੈ, ਤਾਂ ਸੁਖਬੀਰ ਬਾਦਲ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਨਿਹੱਥੇ ਸਿੱਖਾਂ 'ਤੇ ਗੋਲੀਆਂ ਚਲਾਉਣ ਵਾਲੇ ਸੁਮੇਧ ਸੈਣੀ ਅਤੇ ਉਮਰਾਨੰਗਲ ਵਰਗੇ ਵਿਵਾਦਤ ਅਧਿਕਾਰੀਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਕਰ ਦੇਣ।ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਤਾਂ ਹੁਣ ਗੁਰਮੀਤ ਰਾਮ ਰਹੀਮ ਕੋਲੋਂ ਵੀ ਸੂਚੀ ਮੰਗਵਾ ਲੈਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ 'ਗੈਂਗਸਟਰ ਅਤੇ ਗੁਨਾਹਗਾਰ' ਮਾਡਲ ਦੀ ਤਸਵੀਰ ਪੂਰੀ ਤਰ੍ਹਾਂ ਸਾਫ਼ ਹੋ ਸਕੇ।


ਧਾਲੀਵਾਲ ਨੇ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਉਨ੍ਹਾਂ 'ਕਮਾਊ ਪੁੱਤਾਂ' ਨੂੰ ਟਿਕਟਾਂ ਦੇਣ ਜਿੰਨਾਂ ਨੇ ਦਰਬਾਰ ਸਾਹਿਬ ਦੀ ਲੰਗਰ ਦੀਆਂ ਸੁੱਕੀਆਂ ਰੋਟੀਆਂ ਦੇ ਸਕੈਂਡਲ ਕਰਕੇ ਬਾਦਲਾਂ ਦੇ ਘਰ ਪੈਸੇ ਭੇਜੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਜੀ, ਉਨ੍ਹਾਂ ਲੋਕਾਂ ਨੂੰ ਵੀ ਟਿਕਟ ਦਿਓ ਜਿੰਨਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਚੋਰੀ ਕੀਤੇ ਅਤੇ ਆਪਣੇ ਉਸ ਚਾਰਟਰਡ ਅਕਾਊਂਟੈਂਟ ਕੋਹਲੀ ਨੂੰ ਵੀ ਮੈਦਾਨ ਵਿੱਚ ਉਤਾਰੋ ਜੋ ਤੁਹਾਡੇ ਪੈਸਿਆਂ ਦਾ ਹਿਸਾਬ ਰੱਖਦਾ ਹੈ। ਇੱਥੋਂ ਤੱਕ ਕਿ ਉਨ੍ਹਾਂ ਸਾਬਕਾ ਜਥੇਦਾਰਾਂ ਨੂੰ ਵੀ ਟਿਕਟਾਂ ਦੇ ਦਿਓ ਜਿੰਨਾਂ ਨੇ ਤੁਹਾਡੇ ਕਹਿਣ 'ਤੇ ਰਾਮ ਰਹੀਮ ਨੂੰ ਮੁਆਫ਼ੀ ਦਿੱਤੀ ਸੀ, ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਤਾ ਲੱਗੇ ਕਿ ਤੁਹਾਡੀ ਟੋਲੀ ਵਿੱਚ ਕਿਸ ਤਰ੍ਹਾਂ ਦੇ ਲੋਕ ਸ਼ਾਮਲ ਹਨ।

ਆਪ ਵਿਧਾਇਕ ਨੇ ਗੁਰੂ ਘਰਾਂ ਦੀਆਂ ਜ਼ਮੀਨਾਂ ਹੜੱਪਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸੁਖਬੀਰ ਬਾਦਲ ਉਨ੍ਹਾਂ ਚੇਲਿਆਂ ਨੂੰ ਵੀ ਟਿਕਟਾਂ ਦੇਣ ਜਿੰਨਾਂ ਨੇ ਪੰਜਾਬ ਦੇ ਗੁਰੂ ਘਰਾਂ ਦੀਆਂ ਜ਼ਮੀਨਾਂ ਦੱਬੀਆਂ ਜਾਂ ਵੇਚੀਆਂ ਹਨ। ਉਨ੍ਹਾਂ ਕਿਹਾ ਕਿ ਅੰਬ ਸਾਹਿਬ ਅਤੇ ਅਨੰਦਪੁਰ ਸਾਹਿਬ ਦੀਆਂ ਜ਼ਮੀਨਾਂ ਵੇਚ ਕੇ ਬਾਦਲਾਂ ਤੱਕ ਪੈਸਾ ਪਹੁੰਚਾਉਣ ਵਾਲੇ ਮੈਨੇਜਰਾਂ ਨੂੰ ਵੀ ਉਮੀਦਵਾਰ ਬਣਾਇਆ ਜਾਵੇ।

ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਇੱਕ ਪਾਸੇ ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਦੇ ਹਨ, ਪਰ ਦੂਜੇ ਪਾਸੇ ਉਨ੍ਹਾਂ ਨੇ ਖੁਦ 'ਗੈਂਗਸਟਰ ਲਿਆਓ ਮੁਹਿੰਮ' ਸ਼ੁਰੂ ਕੀਤੀ ਹੋਈ ਹੈ।


ਧਾਲੀਵਾਲ ਨੇ ਅੱਗੇ ਕਿਹਾ ਕਿ ਐੱਸਜੀਪੀਸੀ ਅਤੇ ਗੁਰੂ ਰਾਮਦਾਸ ਹਸਪਤਾਲ ਵਿੱਚ ਲੁੱਟ-ਖਸੁੱਟ ਕਰਨ ਵਾਲੇ ਡਾਕਟਰਾਂ ਅਤੇ ਲੀਡਰਾਂ ਨੂੰ ਟਿਕਟਾਂ ਦੇ ਕੇ ਸੁਖਬੀਰ ਆਪਣਾ ਮਨ ਖੁਸ਼ ਕਰ ਲੈਣ, ਕਿਉਂਕਿ ਪੰਜਾਬ ਦੇ ਲੋਕ ਹੁਣ ਇਨ੍ਹਾਂ ਨੂੰ ਵੋਟਾਂ ਨਹੀਂ ਪਾਉਣਗੇ।


ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਅਸਲੀ ਵਰਕਰ ਪਾਰਟੀ ਛੱਡ ਕੇ ਭੱਜ ਚੁੱਕੇ ਹਨ ਅਤੇ ਹੁਣ ਸੁਖਬੀਰ ਕੋਲ ਸਿਰਫ਼ ਪੈਸੇ ਇਕੱਠੇ ਕਰਨ ਵਾਲਿਆਂ ਦੀ ਫੌਜ ਰਹਿ ਗਈ ਹੈ। ਧਾਲੀਵਾਲ ਨੇ ਤੰਜ਼ ਕਸਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਸੱਤਾ ਵਿੱਚ ਆਉਣ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ, ਪਰ 117 ਉਮੀਦਵਾਰਾਂ ਦਾ ਐਲਾਨ ਕਰਨ ਨਾਲ ਉਨ੍ਹਾਂ ਦੀ ਅਸਲੀਅਤ ਅਤੇ ਉਨ੍ਹਾਂ ਦੇ 'ਜੋੜੀਦਾਰਾਂ' ਦਾ ਚਿਹਰਾ ਪੂਰੇ ਪੰਜਾਬ ਸਾਹਮਣੇ ਜ਼ਰੂਰ ਨੰਗਾ ਹੋ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ