Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਕੁੱਤੇ ਦੇ ਵੱਢਣ 'ਤੇ ਰੇਬੀਜ ਤੋਂ ਬਚਾਅ ਲਈ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ : ਡਾ ਰਾਕੇਸ਼ ਪਾਲ

22 ਮਈ, 2026 07:31 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਲੋਕਾਂ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ।
 
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਬੁੱਧਵਾਰ ਨੂੰ ਜ਼ਿਲ੍ਹੇ ਅੰਦਰ ਚੱਲ ਰਹੇ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਅਤੇ ਨੈਸ਼ਨਲ ਵੈਕਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਆਮ ਆਦਮੀ ਕਲੀਨਿਕ, ਖਟਕੜ ਕਲਾਂ ਅਤੇ ਆਮ ਆਦਮੀ ਕਲੀਨਿਕ, ਬਹਿਰਾਮ ਵਿਖੇ ਦੌਰਾ ਕੀਤਾ।
 
ਇਸ ਦੌਰੇ ਦੌਰਾਨ ਉਨ੍ਹਾਂ ਨੇ ਦੋਵਾਂ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਦਵਾਈਆਂ ਦੀ ਉਪਲੱਬਧਤਾ ਅਤੇ ਸਟਾਫ਼ ਦੀ ਕਾਰਗੁਜ਼ਾਰੀ ਦਾ ਬਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਹਰ ਮਰੀਜ਼ ਦਾ ਰਿਕਾਰਡ ਸਹੀ ਢੰਗ ਨਾਲ ਸੰਭਾਲਿਆ ਜਾਵੇ ਅਤੇ ਇਲਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਹੋਵੇ।
 
ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਰੇਬੀਜ਼ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕੁੱਤੇ ਦੇ ਵੱਢਣ ਦੇ ਪਹਿਲੇ ਦਿਨ, ਤੀਸਰੇ, ਸੱਤਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ ਹੈ। ਡਾ. ਪਾਲ ਦਾ ਕਹਿਣਾ ਹੈ ਕਿ ਐਂਟੀ-ਰੇਬੀਜ਼ ਵੈਕਸੀਨ (ਏ.ਆਰ.ਵੀ.) ਇੱਕ ਮਹੱਤਵਪੂਰਨ ਵੈਕਸੀਨ ਹੈ ਜੋ ਰੇਬੀਜ਼ ਨੂੰ ਰੋਕਦੀ ਹੈ। ਇਹ ਰੋਗ 100 ਫੀਸਦੀ ਰੋਕਥਾਮਯੋਗ ਹੈ ਜੇ ਜਲਦੀ ਇਲਾਜ ਕੀਤਾ ਜਾਵੇ। ਆਮ ਆਦਮੀ ਕਲੀਨਿਕਾਂ ਵਿੱਚ ਲੋੜੀਂਦੇ ਟੀਕੇ ਦਾ ਪੂਰਾ ਭੰਡਾਰ ਅਤੇ ਸਿਖਲਾਈ ਪ੍ਰਾਪਤ ਮੈਡੀਕਲ ਸਟਾਫ ਤਾਇਨਾਤ ਹੈ ਤਾਂ ਜੋ ਸੁਚਾਰੂ, ਤੇਜ਼ ਅਤੇ ਪ੍ਰਭਾਵਸ਼ਾਲੀ ਇਲਾਜ ਡਿਲੀਵਰੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਜਾਨਵਰ ਦੇ ਕੱਟਣ ਦੀ ਸਥਿਤੀ ਵਿੱਚ ਘਰੇਲੂ ਇਲਾਜ ਦੀ ਬਜਾਏ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਵੈਕਸੀਨੇਸ਼ਨ ਕਰਵਾਉਣ ਦੀ ਸਲਾਹ ਦਿੱਤੀ ਗਈ।
 
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਅੱਗੇ ਕਿਹਾ ਕਿ ਅਗਲੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਪਹਿਲਾਂ ਤੋਂ ਹੀ ਮਜ਼ਬੂਤ ਤਿਆਰੀਆਂ ਕਰਨਾ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਾਫ਼-ਸੁਥਰਾ ਮਾਹੌਲ ਬਣਾਈ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਵੀ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ, ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਬੁਖਾਰ ਆਉਣ ’ਤੇ ਤੁਰੰਤ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ।
 
Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ