ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਸੁਸ਼ੋਭਿਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੇਂਦਰ ਸਰਕਾਰ ਦੇ ਹਿਮਾਚਲ ਤੋਂ ਰਾਜ ਸਭਾ ਮੈਂਬਰ ਜੈ ਪ੍ਰਕਾਸ਼ ਨੱਡਾ ਨਤਮਸਤਕ ਹੋਏ। ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਸਾਹਿਬ ਦਾ ਸ਼ੁਕਰੀਆ ਅਦਾ ਕੀਤਾ ਗਿਆ। ਉਨ੍ਹਾਂ ਦੇ ਨਾਲ ਪੰਜਾਬ ਦੇ ਭਾਜਪਾ ਵਰਕਰ ਵੀ ਹਾਜ਼ਰ ਸਨ। ਇਸ ਮੌਕੇ ਜਿੱਥੇ ਉਨ੍ਹਾਂ ਨੇ ਤਖ਼ਤ ਸਾਹਿਬ ਵਿਖੇ ਜਿੱਥੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਉੱਥੇ ਹੀ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕੀਤਾ।