Sunday, October 25, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਬਾਜ਼ਾਰ

ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ

04 ਮਈ, 2026 07:44 PM

ਭਾਰਤ ਸਰਕਾਰ ਨੇ ਵਿਦੇਸ਼ੀ ਸਿੱਧੇ ਨਿਵੇਸ਼ (FDI) ਦੇ ਨਿਯਮਾਂ ਵਿੱਚ ਇੱਕ ਅਹਿਮ ਤਬਦੀਲੀ ਕਰਦਿਆਂ ਚੀਨੀ ਹਿੱਸੇਦਾਰੀ ਵਾਲੀਆਂ ਵਿਦੇਸ਼ੀ ਕੰਪਨੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਨਵੇਂ ਨਿਯਮਾਂ ਅਨੁਸਾਰ, ਹੁਣ ਉਹ ਵਿਦੇਸ਼ੀ ਕੰਪਨੀਆਂ ਜਿਨ੍ਹਾਂ ਵਿੱਚ ਚੀਨ ਦੀ ਹਿੱਸੇਦਾਰੀ 10 ਫੀਸਦੀ ਤੱਕ ਹੈ, ਭਾਰਤ ਵਿੱਚ ਬਿਨਾਂ ਸਰਕਾਰੀ ਮਨਜ਼ੂਰੀ ਦੇ 'ਆਟੋਮੈਟਿਕ ਰੂਟ' ਰਾਹੀਂ ਨਿਵੇਸ਼ ਕਰ ਸਕਣਗੀਆਂ। ਵਿੱਤ ਮੰਤਰਾਲੇ ਨੇ ਫੇਮਾ (FEMA) ਦੇ ਤਹਿਤ ਇਨ੍ਹਾਂ ਬਦਲਾਵਾਂ ਨੂੰ ਨੋਟੀਫਾਈ ਕਰ ਦਿੱਤਾ ਹੈ।


1 ਮਈ ਤੋਂ ਲਾਗੂ ਹੋਏ ਨਵੇਂ ਨਿਯਮ
ਇਹ ਨਵੇਂ ਨਿਯਮ 1 ਮਈ 2026 ਤੋਂ ਦੇਸ਼ ਭਰ ਵਿੱਚ ਲਾਗੂ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਬੀਤੇ ਮਾਰਚ ਮਹੀਨੇ ਵਿੱਚ ਇਸ ਸਬੰਧੀ ਪ੍ਰੈਸ ਨੋਟ-3 (2020) ਵਿੱਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਸੀ। ਇਸ ਤੋਂ ਪਹਿਲਾਂ, ਭਾਰਤ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਨ ਵਾਲੇ ਦੇਸ਼ਾਂ (ਜਿਵੇਂ ਚੀਨ) ਦੀ ਹਿੱਸੇਦਾਰੀ ਵਾਲੀ ਕਿਸੇ ਵੀ ਕੰਪਨੀ ਨੂੰ ਭਾਰਤ ਵਿੱਚ ਇੱਕ ਵੀ ਸ਼ੇਅਰ ਨਿਵੇਸ਼ ਕਰਨ ਲਈ ਸਰਕਾਰ ਤੋਂ ਪਹਿਲਾਂ ਇਜਾਜ਼ਤ ਲੈਣੀ ਪੈਂਦੀ ਸੀ। ਹੁਣ 10 ਫੀਸਦੀ ਤੱਕ ਦੀ ਹਿੱਸੇਦਾਰੀ ਨੂੰ 'ਮਾਮੂਲੀ' ਮੰਨਦਿਆਂ ਇਹ ਛੋਟ ਦਿੱਤੀ ਗਈ ਹੈ।


ਕਿਨ੍ਹਾਂ ਦੇਸ਼ਾਂ 'ਤੇ ਲਾਗੂ ਹੋਣਗੇ ਇਹ ਨਿਯਮ?
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਰਾਹਤ ਸਿਰਫ ਉਨ੍ਹਾਂ ਵਿਦੇਸ਼ੀ ਕੰਪਨੀਆਂ ਲਈ ਹੈ ਜਿਨ੍ਹਾਂ ਵਿੱਚ ਚੀਨ ਜਾਂ ਹਾਂਗਕਾਂਗ ਦੀ ਹਿੱਸੇਦਾਰੀ 10 ਫੀਸਦੀ ਤੱਕ ਹੈ। ਹਾਲਾਂਕਿ, ਭਾਰਤ ਨਾਲ ਸਰਹੱਦ ਸਾਂਝੀ ਕਰਨ ਵਾਲੇ ਦੇਸ਼ਾਂ ਜਿਵੇਂ ਚੀਨ, ਪਾਕਿਸਤਾਨ, ਬੰਗਲਾਦੇਸ਼, ਨੇਪਾਲ, ਭੂਟਾਨ, ਮਿਆਂਮਾਰ ਅਤੇ ਅਫਗਾਨਿਸਤਾਨ ਵਿੱਚ ਸਿੱਧੇ ਤੌਰ 'ਤੇ ਰਜਿਸਟਰਡ ਕੰਪਨੀਆਂ 'ਤੇ ਪੁਰਾਣੇ ਸਖ਼ਤ ਨਿਯਮ ਹੀ ਲਾਗੂ ਰਹਿਣਗੇ।


ਬੀਮਾ ਖੇਤਰ ਵਿੱਚ ਵੀ ਵੱਡਾ ਬਦਲਾਅ
ਵਿੱਤ ਮੰਤਰਾਲੇ ਨੇ ਇਕ ਹੋਰ ਵੱਡਾ ਕਦਮ ਚੁੱਕਦਿਆਂ ਬੀਮਾ ਖੇਤਰ (Insurance Sector) ਵਿੱਚ ਵੀ ਆਟੋਮੈਟਿਕ ਰੂਟ ਰਾਹੀਂ 100 ਫੀਸਦੀ FDI ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਬੀਮਾ ਕੰਪਨੀਆਂ ਦੇ ਨਾਲ-ਨਾਲ ਬੀਮਾ ਬ੍ਰੋਕਰ ਵੀ ਸ਼ਾਮਲ ਹਨ। ਪਰ, ਭਾਰਤੀ ਜੀਵਨ ਬੀਮਾ ਨਿਗਮ (LIC) ਲਈ ਵਿਦੇਸ਼ੀ ਨਿਵੇਸ਼ ਦੀ ਸੀਮਾ ਅਜੇ ਵੀ 20 ਫੀਸਦੀ ਹੀ ਬਰਕਰਾਰ ਰੱਖੀ ਗਈ ਹੈ।


ਨਿਵੇਸ਼ ਦੇ ਅੰਕੜੇ ਰਿਪੋਰਟਾਂ ਅਨੁਸਾਰ, ਅਪ੍ਰੈਲ 2000 ਤੋਂ ਦਸੰਬਰ 2025 ਤੱਕ ਭਾਰਤ ਵਿੱਚ ਆਏ ਕੁੱਲ ਐਫ.ਡੀ.ਆਈ. ਵਿੱਚ ਚੀਨ ਦਾ ਹਿੱਸਾ ਸਿਰਫ 0.32 ਫੀਸਦੀ (ਲਗਭਗ 2.51 ਅਰਬ ਡਾਲਰ) ਰਿਹਾ ਹੈ ਅਤੇ ਉਹ ਨਿਵੇਸ਼ ਦੇ ਮਾਮਲੇ ਵਿੱਚ 23ਵੇਂ ਨੰਬਰ 'ਤੇ ਹੈ। ਮੰਨਿਆ ਜਾ ਰਿਹਾ ਹੈ ਕਿ ਨਿਯਮਾਂ ਵਿੱਚ ਇਸ ਢਿੱਲ ਨਾਲ ਭਾਰਤ ਵਿੱਚ ਵਿਦੇਸ਼ੀ ਨਿਵੇਸ਼ ਹੋਰ ਵਧੇਗਾ।

 

Have something to say? Post your comment

ਅਤੇ ਬਾਜ਼ਾਰ ਖਬਰਾਂ

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

LaLiT  ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

LaLiT ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ