Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ : ਕੇਵਲ ਸਿੰਘ ਢਿੱਲੋਂ

08 ਜੁਲਾਈ, 2026 05:26 PM

ਚੰਡੀਗੜ੍ਹ : ਅਯੋਧਿਆ 'ਚ ਰਾਮ ਮੰਦਿਰ ਦੀ ਉਸਾਰੀ ਦਾ ਵਿਰੋਧ ਕਰਨ ਵਾਲਾ, ਰਾਮ ਮੰਦਿਰ ਦੀ ਜਗ੍ਹਾ ਹਸਪਤਾਲ ਬਨਾਉਣ ਦੀ ਗੱਲ ਕਰਨ ਵਾਲੇ ਅਰਵਿੰਦ ਕੇਜਰੀਵਾਲ ਦੇ ਮੂੰਹੋਂ ਮੰਦਰ ਬਣਾਉਣ ਦੀ ਗੱਲ ਸ਼ੋਭਾ ਨਹੀਂ ਦਿੰਦੀ, ਇਹ ਸਿਰਫ਼ ਕੇਜਰੀਵਾਲ ਦਾ 'ਚੋਣਾਵੀਂ ਹਿੰਦੂ ਪ੍ਰੇਮ' ਦਾ ਦਿਖਾਵਾ ਹੈ। ਇਹ ਗੱਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਖਦਿਆਂ ਕਿਹਾ ਕਿ ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ ਹਿੰਦੂ ਧਰਮ ਅਤੇ ਮੰਦਿਰਾਂ ਦਾ ਕੀਤਾ ਜਾ ਰਿਹਾ ਜ਼ਿਕਰ ਮਹਿਜ਼ 'ਚੋਣਵੀਂ ਸਿਆਸਤ' ਹੈ। ਉਨ੍ਹਾਂ ਕਿਹਾ ਕਿ 'ਆਪ' ਸੁਪਰੀਮੋ ਦਾ ਪੂਰਾ ਸਿਆਸੀ ਰਿਕਾਰਡ ਗਵਾਹ ਹੈ ਕਿ ਸਨਾਤਨ ਧਰਮ ਅਤੇ ਮੰਦਿਰ ਉਨ੍ਹਾਂ ਲਈ ਸਿਰਫ਼ ਵੋਟਾਂ ਬਟੋਰਨ ਦਾ ਇਕ ਜ਼ਰੀਆ ਹਨ, ਜਿਸ ਦੇ ਪਖੰਡ ਨੂੰ ਪੰਜਾਬ ਦੇ ਸੂਝਵਾਨ ਲੋਕ ਹੁਣ ਚੰਗੀ ਤਰ੍ਹਾਂ ਸਮਝ ਚੁੱਕੇ ਹਨ।

 

ਢਿੱਲੋਂ ਨੇ ਕਿਹਾ ਕਿ ਜੋ ਵਿਅਕਤੀ ਅਯੁੱਧਿਆ ਵਿਖੇ ਸ਼੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਇਤਿਹਾਸਕ ਅਤੇ ਪਵਿੱਤਰ ਸਮਾਗਮ ਵਿਚ ਜਾਣ ਤੋਂ ਪਾਸਾ ਵੱਟ ਗਿਆ ਸੀ, ਉਹ ਅੱਜ ਪੰਜਾਬ ਦੀ ਧਰਤੀ 'ਤੇ ਆ ਕੇ ਹਿੰਦੂ ਭਾਈਚਾਰੇ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜਦੋਂ ਪੂਰਾ ਦੇਸ਼ ਸ਼ਰਧਾ ਦੇ ਸਮੁੰਦਰ ਵਿਚ ਡੁੱਬਿਆ ਹੋਇਆ ਸੀ, ਉਦੋਂ ਕੇਜਰੀਵਾਲ ਦਿੱਲੀ ਬੈਠ ਕੇ ਸੁੰਦਰਕਾਂਡ ਦੇ ਪਾਠ ਦਾ ਸਿਆਸੀ ਡਰਾਮਾ ਰਚ ਰਹੇ ਸਨ। ਕੇਜਰੀਵਾਲ ਦੇ ਧਾਰਮਿਕ ਗਿਆਨ 'ਤੇ ਸਵਾਲ ਚੁੱਕਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਜਨਵਰੀ 2025 ਵਿਚ ਰਾਵਣ ਬਾਰੇ ਗਲਤ ਅਤੇ ਵਿਵਾਦਤ ਬਿਆਨ ਦੇ ਕੇ 'ਅਧਰਮੀ' ਦਾ ਖਿਤਾਬ ਖੱਟਣ ਵਾਲੇ ਕੇਜਰੀਵਾਲ ਅੱਜ ਪੰਜਾਬ ਵਿਚ ਧਾਰਮਿਕ ਪ੍ਰਵਚਨ ਦੇ ਰਹੇ ਹਨ। ਜਿਸ ਇਨਸਾਨ ਨੂੰ ਰਾਮਾਇਣ ਦੀ ਮੁੱਢਲੀ ਸਮਝ ਤੱਕ ਨਹੀਂ ਹੈ, ਉਹ ਅੱਜ ਪੰਜਾਬੀਆਂ ਨੂੰ ਧਰਮ ਦਾ ਪਾਠ ਪੜ੍ਹਾਉਣ ਤੁਰਿਆ ਹੈ।

 

ਉਨ੍ਹਾਂ ਕਿਹਾ ਕਿ ਜਦੋਂ ਵੀ ਸਨਾਤਨ ਧਰਮ ਦੇ ਸਨਮਾਨ ਦੀ ਗੱਲ ਆਉਂਦੀ ਹੈ ਤਾਂ ਇਸਨੂੰ ਗੁੱਸਾ ਚੜ੍ਹਦਾ ਹੈ ਪਰ ਵੋਟਾਂ ਦੀ ਖਾਤਰ ਮੰਦਿਰਾਂ ਦੇ ਗੇੜੇ ਮਾਰਨ ਦਾ ਦਿਖਾਵਾ ਕਰਨਾ ਇਹ ਕਦੇ ਨਹੀਂ ਭੁੱਲਦੇ। ਢਿੱਲੋਂ ਨੇ ਸਿੱਧਾ ਸਵਾਲ ਕਰਦਿਆਂ ਪੁੱਛਿਆ ਕਿ ਦਿੱਲੀ ਵਿਚ ਇਕ ਦਹਾਕੇ ਤੱਕ ਸੱਤਾ ਸੁੱਖ ਭੋਗਣ ਵਾਲੇ ਕੇਜਰੀਵਾਲ ਦੱਸਣ ਕਿ ਉਨ੍ਹਾਂ ਨੇ ਉੱਥੇ ਕਿਸੇ ਇੱਕ ਵੀ ਵੱਡੇ ਮੰਦਿਰ ਜਾਂ ਹਿੰਦੂ ਧਾਰਮਿਕ ਸੰਸਥਾ ਦੇ ਵਿਕਾਸ ਲਈ ਕੀ ਕੀਤਾ? ਅੱਜ ਪੰਜਾਬ ਦੀ ਧਰਤੀ 'ਤੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਕੇਜਰੀਵਾਲ ਨੂੰ ਪਹਿਲਾਂ ਦਿੱਲੀ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਧਰਮ ਅਤੇ ਸੱਭਿਆਚਾਰ ਲਈ ਕੀ ਯੋਗਦਾਨ ਰਿਹਾ ਹੈ। ਢਿੱਲੋਂ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਤੋਂ ਪੰਜਾਬ ਦਾ ਸਰਮਾਇਆ ਲੁੱਟਣ ਵਾਲਿਆਂ ਦੇ ਮੂੰਹ ਤੋਂ ਧਰਮ ਦੀ ਗੱਲ ਸ਼ੋਭਾ ਨਹੀਂ ਦਿੰਦੀ।‌ ਪੰਜਾਬ ਦੇ ਲੋਕ ਸਿਆਸੀ ਲਾਹੇ ਲਈ ਧਾਰਮਿਕ ਭਾਵਨਾਵਾਂ ਦੀ ਵਰਤੋਂ ਕਰਨ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਦਿੱਲੀ ਤੋਂ ਸੱਤਾਹੀਣ ਹੋਣ ਮਗਰੋਂ ਹੁਣ ਕੇਜਰੀਵਾਲ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡ ਕੇ ਆਪਣਾ ਡੁੱਬਦਾ ਸਿਆਸੀ ਭਵਿੱਖ ਬਚਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ