Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ

28 ਮਈ, 2026 05:33 PM

ਚੰਡੀਗੜ੍ਹ/ਬਰਨਾਲਾ : ਭਾਜਪਾ ਨੇ ਪੰਜਾਬ ਵਿਚ ਨਵੇਂ ਪ੍ਰਧਾਨ ਦੇ ਐਲਾਨ ਕਰ ਦਿੱਤਾ ਹੈ। ਭਾਜਪਾ ਹਾਈਕਮਾਨ ਨੇ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦਾ ਤਿੰਨ ਸਾਲ ਦਾ ਕਾਰਜਕਾਲ ਜੁਲਾਈ ਵਿਚ ਖਤਮ ਹੋ ਰਿਹਾ ਹੈ। ਨਵੀਂ ਨਿਯੁਕਤੀ ਤੋਂ ਬਾਅਦ ਹੁਣ ਪੰਜਾਬ ਭਾਜਪਾ ਵਿਚ ਨਵੇਂ ਦੌਰ ਦੀ ਸ਼ੁਰੂਆਤ ਹੋਣ ਦੀ ਉਮੀਦ ਹੈ, ਜਿੱਥੇ ਢਿੱਲੋਂ ਪਾਰਟੀ ਨੂੰ ਨਵੀਂ ਦਿਸ਼ਾ ਦੇਣਗੇ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਇਹ ਨਿਯੁਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਹੁਕਮਾਂ ਮੁਤਾਬਕ ਕੀਤੀ ਗਈ। ਲਿਹਾਜ਼ਾ ਢਿੱਲੋਂ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਜਾਂਦਾ ਹੈ। 

ਕੇਵਲ ਸਿੰਘ ਢਿੱਲੋਂ, ਜੋ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਹਨ, ਪਿਛਲੇ ਲੰਬੇ ਸਮੇਂ ਤੋਂ ਪਾਰਟੀ ਵਿਚ ਸਰਗਰਮ ਸਨ। ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਵਿਚ ਇਕ ਸਿੱਖ ਚਿਹਰੇ ਨੂੰ ਅੱਗੇ ਲਿਆਉਣ ਦੀ ਰਣਨੀਤੀ ਤਹਿਤ ਇਹ ਫੈਸਲਾ ਲਿਆ ਗਿਆ ਹੈ। 75 ਸਾਲਾ ਕੇਵਲ ਸਿੰਘ ਢਿੱਲੋਂ, ਜੋ ਕਿ ਜੂਨ 2022 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ, 2007 ਤੋਂ 2017 ਤੱਕ ਬਰਨਾਲਾ ਦੇ ਵਿਧਾਇਕ ਰਹਿ ਚੁੱਕੇ ਹਨ। ਉਹ ਇਕ ਸਫਲ ਕਾਰੋਬਾਰੀ ਵਜੋਂ ਵੀ ਜਾਣੇ ਜਾਂਦੇ ਹਨ। ਕੇਵਲ ਢਿੱਲੋਂ ਮਾਲਵਾ ਦੀ ਸਿਆਸਤ ਵਿਚ ਵੱਡਾ ਆਧਾਰ ਹੈ ਅਤੇ ਮਾਲਵਾ ਦਾ ਸਿਆਸਤ ਹੀ ਪੰਜਾਬ ਵਿਚ ਅਸਲ ਦਿਸ਼ਾ ਤੈਅ ਕਰਦੀ ਹੈ। 

ਸੁਨੀਲ ਜਾਖੜ ਦੀ ਥਾਂ ਹੁਣ 'ਸਿੱਖ ਚਿਹਰੇ' 'ਤੇ ਭਰੋਸਾ

ਇਸ ਨਿਯੁਕਤੀ ਦੇ ਸਿਆਸੀ ਮਾਇਨੇ ਬਹੁਤ ਡੂੰਘੇ ਹਨ। ਪੰਜਾਬ ਭਾਜਪਾ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦਾ ਤਿੰਨ ਸਾਲ ਦਾ ਕਾਰਜਕਾਲ ਆਉਂਦੇ ਜੁਲਾਈ ਮਹੀਨੇ ਵਿਚ ਖਤਮ ਹੋ ਰਿਹਾ ਹੈ। ਜਾਖੜ ਦੇ ਕਾਰਜਕਾਲ ਦੇ ਖਤਮ ਹੋਣ ਤੋਂ ਪਹਿਲਾਂ ਹੀ ਹਾਈਕਮਾਂਡ ਨੇ ਨਵੇਂ ਚਿਹਰੇ ਦਾ ਐਲਾਨ ਕਰਕੇ ਸਿਆਸੀ ਹਲਕਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਪੰਜਾਬ ਦੀ ਭੂਗੋਲਿਕ ਅਤੇ ਸਮਾਜਿਕ ਸਥਿਤੀ ਨੂੰ ਦੇਖਦਿਆਂ ਪਾਰਟੀ ਲੰਬੇ ਸਮੇਂ ਤੋਂ ਸੂਬੇ ਵਿਚ ਇੱਕ ਮਜ਼ਬੂਤ ਸਿੱਖ ਚਿਹਰੇ ਨੂੰ ਅੱਗੇ ਲਿਆਉਣ ਦੀ ਰਣਨੀਤੀ 'ਤੇ ਕੰਮ ਕਰ ਰਹੀ ਸੀ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੰਗਠਨ ਮੰਤਰੀ ਸ੍ਰੀਨਿਵਾਸਲੂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਰਗੇ ਸੀਨੀਅਰ ਆਗੂ ਲਗਾਤਾਰ ਇਸ ਗੱਲ ਦੀ ਵਕਾਲਤ ਕਰ ਰਹੇ ਸਨ ਕਿ ਸੂਬਾ ਇਕਾਈ ਦੀ ਅਗਵਾਈ ਕਿਸੇ ਪ੍ਰਭਾਵਸ਼ਾਲੀ ਸਿੱਖ ਆਗੂ ਦੇ ਹੱਥਾਂ ਵਿਚ ਹੋਣੀ ਚਾਹੀਦੀ ਹੈ। ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਹਾਈਕਮਾਂਡ ਨੇ ਇਸ ਰਣਨੀਤੀ 'ਤੇ ਮੋਹਰ ਲਗਾ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ