Sunday, September 06, 2026
BREAKING
ਦਿੱਲੀ : ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈ ਬਿਲਡਿੰਗ, ਮਲਬੇ ਹੇਠ ਦੱਬੇ ਕਈ ਲੋਕ, ਰੈਸਕਿਊ ਆਪ੍ਰੇਸ਼ਨ ਜਾਰੀ 15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ 12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼ ਕੀਤਾ ਭਾਰਤ ਦਾ ਪੱਖ

ਪੰਜਾਬ

ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ

06 ਸਤੰਬਰ, 2026 06:30 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦੇਸ਼ਾਂ, ਖਾਸ ਕਰਕੇ ਕੈਨੇਡਾ ਅਤੇ ਅਮਰੀਕਾ ਵਿੱਚ ਸਿੱਖ ਭਾਈਚਾਰੇ ਅਤੇ ਧਾਰਮਿਕ ਸਥਾਨਾਂ ਵਿਰੁੱਧ ਵਧ ਰਹੀਆਂ ਨਫ਼ਰਤੀ ਘਟਨਾਵਾਂ ’ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ 'ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੇ ਕਿਹਾ ਕਿ ਸਿੱਖੀ ਦਾ ਮੁੱਖ ਸੰਕਲਪ 'ਸਰਬੱਤ ਦੇ ਭਲੇ' 'ਤੇ ਆਧਾਰਿਤ ਹੈ। ਇਸ ਵਿੱਚ ਕਿਸੇ ਪ੍ਰਤੀ ਨਫ਼ਰਤ, ਜਾਤ-ਪਾਤ ਜਾਂ ਊਚ-ਨੀਚ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗੁਰਸ਼ਬਦ ਦੀ ਨੀਂਹ ਰੱਖੀ ਸੀ, ਉਦੋਂ ਵੀ ਵਿਰੋਧ ਹੋਇਆ ਸੀ, ਪਰ ਗੁਰੂ ਸਾਹਿਬਾਨ ਨੇ ਮਾਨਵਤਾ ਨੂੰ ਸੱਚ ਅਤੇ ਸਮਾਨਤਾ ਦਾ ਰਾਹ ਦਿਖਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਭ ਦੇ ਸਾਂਝੇ ਹਨ, ਜਿਸ ਵਿੱਚ ਭਗਤਾਂ, ਭੱਟਾਂ ਅਤੇ ਗੁਰਸਿੱਖਾਂ ਦੀ ਬਾਣੀ ਦਰਜ ਹੈ। ਸਿੱਖ ਹਰ ਰੋਜ਼ ਅਰਦਾਸ ਦੇ ਅੰਤ ਵਿੱਚ 'ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ' ਮੰਗਦਾ ਹੈ।

ਐਡਵੋਕੇਟ ਧਾਮੀ ਨੇ ਕੈਨੇਡਾ ਦੀ ਸਰਕਾਰ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਉੱਥੇ ਪੰਜਾਬੀ ਦੂਜੀ ਵੱਡੀ ਭਾਸ਼ਾ ਵਜੋਂ ਜਾਣੀ ਜਾਂਦੀ ਹੈ। ਅੱਜ ਗਲੋਬਲਾਈਜ਼ੇਸ਼ਨ ਦੇ ਦੌਰ ਵਿੱਚ ਕੈਨੇਡਾ ਅਤੇ ਅਮਰੀਕਾ ਦੀ ਅਰਥਵਿਵਸਥਾ ਅਤੇ ਤਰੱਕੀ ਵਿੱਚ ਸਿੱਖਾਂ ਦਾ ਬਹੁਤ ਵੱਡਾ ਯੋਗਦਾਨ ਹੈ। ਕਿਸੇ ਸਮੇਂ ਪੰਜਾਬ ਤੋਂ ਬਾਹਰ ਪੈਸੇ ਆਉਂਦੇ ਸਨ, ਪਰ ਅੱਜ ਪੰਜਾਬੀ ਉੱਥੇ ਵੱਡੇ ਕਾਰੋਬਾਰ ਸਥਾਪਤ ਕਰਕੇ ਉੱਥੋਂ ਦੇ ਵਿਕਾਸ ਵਿੱਚ ਹਿੱਸਾ ਪਾ ਰਹੇ ਹਨ।

ਉਨ੍ਹਾਂ ਕਿਹਾ ਕਿ ਧਰਮ ਦੇ ਗਿਆਨ ਤੋਂ ਸਾਕਤ ਅਤੇ ਨਫ਼ਰਤ ਫੈਲਾਉਣ ਵਾਲੇ ਕੁਝ ਅਨਸਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਯਤਨਸ਼ੀਲ ਹੋ ਕੇ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ 'ਤੇ ਠੱਲ੍ਹ ਪਾਉਣ। ਉਨ੍ਹਾਂ ਦੁਹਰਾਇਆ ਕਿ ਸਿੱਖ ਧਰਮ ਦੀ ਖੂਬਸੂਰਤੀ ਇਹ ਹੈ ਕਿ ਇਹ ਗੁਰਸ਼ਬਦ ਦੀ ਸ਼ਰਨ ਵਿੱਚ ਆਉਣ ਵਾਲੇ ਹਰ ਮਨੁੱਖ ਨੂੰ ਗਲਵਕੜੀ ਲਗਾ ਕੇ ਬਖਸ਼ ਲੈਂਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ

ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ

BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ

BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ

ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ

ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਚਲਾਉਣ ਦੀ ਕੀਤੀ ਮੰਗ

ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ

ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ

ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ

ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ

ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ