Tuesday, November 03, 2026
BREAKING
• ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ • ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ • ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ • 'ਦੇਵਾਂਗੇ ਮੂੰਹ-ਤੋੜਵਾਂ ਜਵਾਬ' ! ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ ਦੇ'ਤੀ ਚੇਤਾਵਨੀ • ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ • ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ • ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ • ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ ਨਿਰਦੇਸ਼ • ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ; 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

03 ਨਵੰਬਰ, 2026 06:15 PM
 
ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਨੇ ਮੁਲਾਜ਼ਮ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਹੈ। ਸਬੰਧਤ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਕਰਵਾਏ ਗਏ ਵਿਸ਼ੇਸ਼ ਖੁੱਲ੍ਹੇ ਇਜਲਾਸ ਦੌਰਾਨ ਨਗਰ ਕੌਂਸਲ ਦੇ ਸਾਰੇ 23 ਕੌਂਸਲਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇਸ ਮਤੇ ਨੂੰ ਆਪਣੀ ਸਹਿਮਤੀ ਦਿੱਤੀ।
 
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਅਤੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲੇ ਉਨ੍ਹਾਂ ਵਿਚਕਾਰ ਬੈਠ ਕੇ ਸੁਣਨਾ ਅਤੇ ਪਾਰਦਰਸ਼ੀ ਢੰਗ ਨਾਲ ਫ਼ੈਸਲੇ ਲੈਣਾ ਸਰਕਾਰ ਦੀ ਕਾਰਜਪ੍ਰਣਾਲੀ ਦਾ ਅਹਿਮ ਹਿੱਸਾ ਹੈ। ਅੱਜ ਦਾ ਖੁੱਲ੍ਹਾ ਇਜਲਾਸ ਇਸੇ ਸੋਚ ਦਾ ਪ੍ਰਗਟਾਵਾ ਹੈ, ਜਿਸ ਵਿੱਚ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮਤਾ ਉਨ੍ਹਾਂ ਦੀ ਮੌਜੂਦਗੀ ਵਿੱਚ ਪਾਸ ਕੀਤਾ ਗਿਆ ਹੈ।
 
ਸ਼੍ਰੀ ਅਰੋੜਾ ਨੇ ਇਸ ਨੂੰ ਨਗਰ ਕੌਂਸਲ ਸੁਨਾਮ ਲਈ ਇਤਿਹਾਸਕ ਮੌਕਾ ਕਰਾਰ ਦਿੰਦਿਆਂ ਕਿਹਾ ਕਿ ਇੱਕੋ ਮਤੇ ਰਾਹੀਂ 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਫ਼ੈਸਲਾ ਲੈਣਾ ਅਤੇ ਖੁੱਲ੍ਹੇ ਇਜਲਾਸ ਵਿੱਚ ਸਮੂਹ ਕੌਂਸਲਰਾਂ ਵੱਲੋਂ ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰਨਾ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਇਸ ਉਪਰਾਲੇ ਲਈ ਨਗਰ ਕੌਂਸਲ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕੀਤਾ।
 
ਕੈਬਨਿਟ ਮੰਤਰੀ ਨੇ ਸਮੂਹ 111 ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮਤਾ ਉਨ੍ਹਾਂ ਲਈ ਦੀਵਾਲੀ ਦਾ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ, “ਇਸ ਵਾਰ ਇਨ੍ਹਾਂ 111 ਪਰਿਵਾਰਾਂ ਦੇ ਘਰਾਂ ਵਿੱਚ ਦੀਵਾਲੀ ਖੁਸ਼ੀਆਂ-ਖੇੜਿਆਂ ਅਤੇ ਘਿਓ ਦੇ ਦੀਵਿਆਂ ਵਾਲੀ ਹੋਵੇਗੀ। ਮੁਲਾਜ਼ਮਾਂ ਦੀ ਮਿਹਨਤ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੇ ਜਾਇਜ਼ ਮਸਲਿਆਂ ਦਾ ਹੱਲ ਕਰਨਾ ਸਾਡੀ ਜ਼ਿੰਮੇਵਾਰੀ ਹੈ।”
 
ਸ਼੍ਰੀ ਅਰੋੜਾ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਅਤੇ ਹੋਰ ਮੁਲਾਜ਼ਮ ਸ਼ਹਿਰ ਦੀਆਂ ਨਾਗਰਿਕ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਹੋਰ ਵੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ, ਤਾਂ ਜੋ ਸ਼ਹਿਰ ਵਾਸੀਆਂ ਨੂੰ ਸਫ਼ਾਈ ਅਤੇ ਹੋਰ ਨਗਰ ਸੇਵਾਵਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੁਨਾਮ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਕੌਂਸਲ, ਮੁਲਾਜ਼ਮਾਂ ਅਤੇ ਸ਼ਹਿਰ ਵਾਸੀਆਂ ਦਾ ਸਾਂਝਾ ਸਹਿਯੋਗ ਜ਼ਰੂਰੀ ਹੈ।
 
ਇਸ ਦੌਰਾਨ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੁਝ ਮੁਲਾਜ਼ਮਾਂ ਦੇ ਲੰਬੇ ਸਮੇਂ ਤੋਂ ਲਟਕਦੇ ਸੇਵਾ ਮਾਮਲੇ ਵੀ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਉਨ੍ਹਾਂ ਦੱਸਿਆ ਕਿ ਕੁਝ ਮਸਲੇ ਕਰੀਬ 25-26 ਸਾਲਾਂ ਤੋਂ ਲਟਕ ਰਹੇ ਹਨ, ਜਦਕਿ ਕੁਝ ਕੇਸ ਸਾਲ 2012 ਤੋਂ ਅਦਾਲਤੀ ਰੋਕਾਂ ਅਤੇ ਹੋਰ ਕਾਨੂੰਨੀ ਅੜਚਨਾਂ ਕਾਰਨ ਨਿਪਟਾਰੇ ਦੀ ਉਡੀਕ ਵਿੱਚ ਹਨ।
 
ਇਨ੍ਹਾਂ ਮਸਲਿਆਂ ਬਾਰੇ ਸ਼੍ਰੀ ਅਰੋੜਾ ਨੇ ਭਰੋਸਾ ਦਿੱਤਾ ਕਿ ਸਬੰਧਤ ਮਾਮਲਿਆਂ ਦੀ ਪ੍ਰਸ਼ਾਸਨਿਕ ਅਤੇ ਕਾਨੂੰਨੀ ਪੱਖੋਂ ਘੋਖ ਕਰਵਾ ਕੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਕੀ ਮੁਲਾਜ਼ਮਾਂ ਦੀਆਂ ਸਰਵਿਸ ਬੁੱਕਾਂ ਤਿਆਰ ਕਰਨ ਅਤੇ ਸੇਵਾ ਰਿਕਾਰਡ ਨਾਲ ਸਬੰਧਤ ਲੋੜੀਂਦੀ ਕਾਰਵਾਈ ਮੁਕੰਮਲ ਕਰਵਾਉਣ ਦੇ ਮਸਲੇ ਵੀ ਤਰਜੀਹ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ।
 
ਸ਼ਹਿਰ ਦੀ ਸਫ਼ਾਈ ਵਿਵਸਥਾ ਬਾਰੇ ਗੱਲ ਕਰਦਿਆਂ ਅਰੋੜਾ ਨੇ ਖਾਲੀ ਪਲਾਟਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਲਾਟਾਂ ਵਿੱਚ ਕੂੜਾ-ਕਰਕਟ ਇਕੱਠਾ ਨਾ ਹੋਣ ਦੇਣ ਅਤੇ ਸਫ਼ਾਈ ਬਣਾਈ ਰੱਖਣ ਲਈ ਨਗਰ ਕੌਂਸਲ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਖਾਲੀ ਪਲਾਟਾਂ ਵਿੱਚ ਪਈ ਗੰਦਗੀ ਕਾਰਨ ਆਲੇ-ਦੁਆਲੇ ਦੇ ਵਸਨੀਕਾਂ ਨੂੰ ਪਰੇਸ਼ਾਨੀ ਹੁੰਦੀ ਹੈ ਅਤੇ ਸ਼ਹਿਰ ਦੀ ਸੁੰਦਰਤਾ ਵੀ ਪ੍ਰਭਾਵਿਤ ਹੁੰਦੀ ਹੈ।
 
ਸ਼੍ਰੀ ਅਰੋੜਾ ਨੇ ਕਿਹਾ ਕਿ ਨਗਰ ਕੌਂਸਲ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਫ਼ਾਈ ਵਿਵਸਥਾ ਵਿੱਚ ਸੁਧਾਰ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕੋਈ ਪਲਾਟ ਮਾਲਕ ਆਰਥਿਕ ਤੰਗੀ ਕਾਰਨ ਆਪਣੇ ਪਲਾਟ ਦੀ ਸਫ਼ਾਈ ਕਰਵਾਉਣ ਤੋਂ ਅਸਮਰੱਥ ਹੈ ਤਾਂ ਉਹ ਨਗਰ ਕੌਂਸਲ ਨਾਲ ਸੰਪਰਕ ਕਰੇ। ਅਜਿਹੇ ਮਾਲਕਾਂ ਦੇ ਪਲਾਟਾਂ ਦੀ ਸਫ਼ਾਈ ਦਾ ਖ਼ਰਚਾ ਨਗਰ ਕੌਂਸਲ ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਸ਼ਹਿਰ ਵਿੱਚ ਗੰਦਗੀ ਅਤੇ ਲਾਵਾਰਿਸ ਪਸ਼ੂਆਂ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ।
 
ਮਤਾ ਪਾਸ ਹੋਣ ਤੋਂ ਬਾਅਦ ਮੁਲਾਜ਼ਮਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕੀਤਾ। ਮੁਲਾਜ਼ਮ ਨੁਮਾਇੰਦਿਆਂ ਨੇ ਇਸ ਫ਼ੈਸਲੇ ਨੂੰ ਆਪਣੇ ਅਤੇ ਆਪਣੇ ਪਰਿਵਾਰਾਂ ਲਈ ਅਹਿਮ ਕਦਮ ਕਰਾਰ ਦਿੱਤਾ।
 
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸੁਣਨ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵੀ ਮੁਲਾਜ਼ਮ ਆਪਣਾ ਮਸਲਾ ਲੈ ਕੇ ਆਉਂਦਾ ਹੈ, ਉਸ ਦੇ ਮਸਲੇ ਦੇ ਹੱਲ ਲਈ ਪ੍ਰਸ਼ਾਸਨਿਕ ਅਤੇ ਕਾਨੂੰਨੀ ਦਾਇਰੇ ਵਿੱਚ ਹਰ ਸੰਭਵ ਯਤਨ ਕੀਤਾ ਜਾਂਦਾ ਹੈ।
 
ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਮੀਤ ਪ੍ਰਧਾਨ ਯਾਦਵਿੰਦਰ ਨਿਰਮਾਣ, ਕੌਂਸਲਰ ਮੀਨਾ ਸਮੇਤ ਸਾਰੇ 23 ਵਾਰਡਾਂ ਦੇ ਕੌਂਸਲਰ, ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ, ਮੁਲਾਜ਼ਮ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ

ਬਿਕਰਮ ਸਿੰਘ ਮਜੀਠੀਆ ਦੇ ਦੋਸ਼ ਬੇਬੁਨਿਆਦ ਅਤੇ ਮਨਘੜਤ: ਅਮਨ ਅਰੋੜਾ

ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ

ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ

ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ

ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ

ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ ਥਾਣੇ 'ਚ ਹੈ ਤਾਇਨਾਤ

ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ 

ਭਰੋਸੇਯੋਗ ਤੇ ਸੁਚਾਰੂ ਸਿਹਤ ਸੇਵਾਵਾਂ ਹਰ ਨਾਗਰਿਕ ਦਾ ਹੱਕ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ