Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਦੀਆਂ 08 ਮੰਡੀਆਂ ਵਿੱਚ ਕਰੀਬ 01 ਕਰੋੜ 32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡਾਂ ਦੇ ਨਿਰਮਾਣ ਦੇ ਨੀਂਹ ਪੱਥਰ ਰੱਖੇ

20 ਸਤੰਬਰ, 2025 07:16 PM
 
ਸੁਨਾਮ (ਰਮੇਸ਼ ਗਰਗ) : ਮੰਡੀਆਂ ਬਾਬਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਵੱਡੇ ਕਦਮ ਵਜੋਂ, ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਮਾਰਕਿਟ ਕਮੇਟੀ ਚੀਮਾ ਦੀਆਂ ਵੱਖ-ਵੱਖ ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਕਰੀਬ 01 ਕਰੋੜ 32 ਲੱਖ ਰੁਪਏ ਦੇ ਨਿਵੇਸ਼ ਨਾਲ ਸਟੀਲ ਕਵਰ ਸ਼ੈੱਡਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖੇ। ਇਹਨਾਂ ਪ੍ਰੋਜੈਕਟਾਂ ਦਾ ਕੰਮ 02 ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। 
 
ਪਿੰਡ ਢੱਡਰੀਆਂ ਦੀ ਅਨਾਜ ਮੰਡੀ ਵਿਖੇ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਦੱਸਿਆ ਕਿ ਇਹਨਾਂ ਸ਼ੈੱਡਾਂ ਜ਼ਰੀਏ ਇਹ ਯਕੀਨੀ ਬਣਾਇਆ ਜਾਵੇਗਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨ ਅਤੇ ਉਨ੍ਹਾਂ ਦੀ ਉਪਜ ਮੌਸਮੀ ਸਥਿਤੀਆਂ ਤੋਂ ਸੁਰੱਖਿਅਤ ਰਹੇ ਅਤੇ ਨਾਲ ਹੀ ਮੰਡੀ ਦੇ ਕੰਮਕਾਜ ਨੂੰ ਵੀ ਸੁਚਾਰੂ ਬਣਾਇਆ ਜਾਵੇ।
 
ਇਸ ਵਿਕਾਸ ਪ੍ਰੋਜੈਕਟ ਤਹਿਤ 100'x50' ਆਕਾਰ ਦੇ ਤਿੰਨ ਵੱਡੇ ਸ਼ੈੱਡ ਅਨਾਜ ਮੰਡੀ ਝਾੜੋਂ ਵਿਖੇ ਕਰੀਬ 31.66 ਲੱਖ ਰੁਪਏ, ਢੱਡਰੀਆਂ ਵਿਖੇ ਕਰੀਬ 31.66 ਲੱਖ ਰੁਪਏ ਅਤੇ ਸ਼ੇਰੋਂ ਵਿਖੇ  31.66 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ। 
 
ਇਸ ਤੋਂ ਇਲਾਵਾ, 35'x35' ਦੇ ਪੰਜ ਦਰਮਿਆਨੇ ਆਕਾਰ ਦੇ ਸ਼ੈੱਡ ਦਿਆਲਗੜ੍ਹ ਮੰਡੀ ਵਿਖੇ ਕਰੀਬ 07.35 ਲੱਖ ਰੁਪਏ, ਸ਼ਾਹਪੁਰ ਕਲਾਂ ਦੀ ਮੰਡੀ ਵਿਖੇ 07.35 ਲੱਖ, ਤੋਲਾਵਾਲ ਮੰਡੀ ਵਿਖੇ 07.35 ਲੱਖ ਰੁਪਏ, ਤੋਗਾਵਾਲ ਮੰਡੀ ਵਿਖੇ 07.35 ਲੱਖ ਰੁਪਏ, ਲੋਹਾ ਖੇੜਾ ਮੰਡੀ ਵਿਖੇ 07.35 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡ ਬਣਾਏ ਜਾਣਗੇ। 
 
ਸਮਾਗਮ ਦੌਰਾਨ  ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਮੰਡੀਆਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਸਟੀਲ ਸ਼ੈੱਡ ਵਰਗੇ ਬੁਨਿਆਦੀ ਢਾਂਚੇ ਵਿੱਚ ਸਮੇਂ ਸਿਰ ਨਿਵੇਸ਼ ਕਰਨ ਨਾਲ ਖਰੀਦ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਘੱਟ ਹੋਣਗੀਆਂ, ਖਾਸ ਕਰ ਕੇ ਅਚਾਨਕ ਬਾਰਿਸ਼ ਹੋਣ ਦੀ ਸਥਿਤੀ ਵਿੱਚ, ਅਤੇ ਕਿਸਾਨਾਂ ਤੇ ਖਰੀਦ ਏਜੰਸੀਆਂ ਦੋਵਾਂ ਨੂੰ ਲੰਬੇ ਸਮੇਂ ਲਈ ਲਾਭ ਮਿਲੇਗਾ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ, ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ, ਖਰੀਦ ਨੈੱਟਵਰਕ ਨੂੰ ਨਿਰੰਤਰ ਮਜ਼ਬੂਤ ਕਰਨ ਦੀ ਲੋੜ ਹੈ, ਅਤੇ ਇਸ ਤਰ੍ਹਾਂ ਦੇ ਪ੍ਰੋਜੈਕਟ ਕਿਸਾਨਾਂ ਨੂੰ ਅਤਿ ਆਧੁਨਿਕ ਸਹੂਲਤਾਂ ਮਿਲਣ ਨੂੰ ਯਕੀਨੀ ਬਣਾਉਣਗੇ।
 
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਪ੍ਰਬੰਧ ਪੂਰੇ ਹਨ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੋਈ ਭਾਰੀ ਬਰਸਾਤ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਝੋਨੇ ਦੀ ਖਰੀਦ ਬਾਬਤ ਨਮੀ ਸਬੰਧੀ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ। ਖ਼ਰਾਬ ਰਹੇ ਮੌਸਮ ਕਾਰਨ ਨਮੀ ਵੱਧ ਹੋ ਸਕਦੀ ਹੈ, ਦਾਣਾ ਬਦਰੰਗ ਵੀ ਹੋ ਸਕਦਾ ਹੈ ਅਤੇ ਟੋਟਾ ਵੀ ਵੱਧ ਆ ਸਕਦਾ ਹੈ। 
 
ਸ਼੍ਰੀ ਅਰੋੜਾ ਨੇ ਕਿਹਾ ਕਿ ਕਿਸਾਨਾਂ ਦੀਆਂ ਕਈ ਮਜਬੂਰੀਆਂ ਹੁੰਦੀਆਂ ਹਨ ਪਰ ਕਿਸਾਨਾਂ ਨੂੰ ਅਪੀਲ ਹੈ ਕਿ ਪਰਾਲੀ ਨੂੰ ਕਿਸੇ ਵੀ ਹਾਲ ਅੱਗ ਨਾ ਲਾਈ ਜਾਵੇ। ਪੰਜਾਬ ਸਰਕਾਰ ਵੱਲੋਂ ਮੁਹਈਆ ਕਰਵਾਈ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਸੀ.ਐਨ.ਜੀ. ਅਤੇ ਸੀ.ਪੀ.ਜੀ. ਦੇ ਕਈ ਪਲਾਂਟ ਲੱਗ ਗਏ ਹਨ, ਜਿਨ੍ਹਾਂ ਨੂੰ ਪਰਾਲੀ ਦੀ ਲੋੜ ਹੁੰਦੀ ਹੈ। ਕਿਸਾਨ ਇਹਨਾਂ ਪਲਾਂਟਾਂ ਨੂੰ ਵੀ ਪਰਾਲੀ ਦੇ ਕੇ ਮੁਨਾਫ਼ਾ ਖੱਟ ਸਕਦੇ ਹਨ।
 
ਇਸ ਮੌਕੇ 'ਤੇ ਸਥਾਨਕ ਕਿਸਾਨਾਂ ਅਤੇ ਮਾਰਕੀਟ ਕਮੇਟੀ ਦੇ ਨੁਮਾਇੰਦਿਆਂ ਨੇ ਸਰਕਾਰ ਦੇ ਇਸ ਕਦਮ ਦਾ ਸਵਾਗਤ ਕੀਤਾ ਅਤੇ ਮੰਡੀ ਦੇ ਬੁਨਿਆਦੀ ਢਾਂਚੇ ਸਬੰਧੀ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਨੂੰ ਹੱਲ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ।
 
ਨੀਂਹ ਪੱਥਰ ਸਮਾਗਮਾਂ ਦੌਰਾਨ ਮਾਰਕੀਟ ਕਮੇਟੀਆਂ ਦੇ ਅਹੁਦੇਦਾਰ, ਮੈਂਬਰ, ਕਿਸਾਨ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.