Wednesday, June 17, 2026
BREAKING
ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਮਹਾਵੀਰ ਜੈਨ ਯੁਵਕ ਮੰਡਲ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ

17 ਜੂਨ, 2026 06:24 PM
ਸੁਨਾਮ (ਰਮੇਸ਼ ਗਰਗ) : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਸ਼ਾਹਪੁਰ ਕਲਾਂ ਵਿਖੇ ਯੋਗ ਲਾਭਪਾਤਰੀ ਪਰਿਵਾਰਾਂ ਨੂੰ 700 ਰਾਸ਼ਨ ਕਿੱਟਾਂ ਵੰਡੀਆਂ। 
 
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਦਾ ਮਕਸਦ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ। 
 
ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਆਰਥਿਕ ਤੌਰ ਉਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। 
 
ਸ਼੍ਰੀ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਲਾਈ ਉਪਰਾਲਿਆਂ ਨੂੰ ਸਿਰਫ਼ ਕਣਕ ਅਤੇ ਦਾਲਾਂ ਦੀ ਵੰਡ ਤੱਕ ਸੀਮਤ ਕਰ ਦਿੱਤਾ ਸੀ, ਜਦੋਂ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਵਿਆਪਕ ਉਪਰਾਲਾ ਕੀਤਾ ਹੈ ਕਿ ਲੋੜਵੰਦ ਪਰਿਵਾਰਾਂ ਦੀਆਂ ਰਸੋਈਆਂ ਵਿੱਚ ਰੋਜ਼ਾਨਾ ਲੋੜਾਂ ਲਈ ਲੋੜੀਂਦੀਆਂ ਸਾਰੀਆਂ ਜ਼ਰੂਰੀ ਵਸਤਾਂ ਮੌਜੂਦ ਰਹਿਣ।
 
'ਮੇਰੀ ਰਸੋਈ' ਸਕੀਮ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿੱਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਰਾਸ਼ਨ ਕਿੱਟ ਮਿਲ ਰਹੀ ਹੈ,  ਜਿਸ ਵਿੱਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਘਰੇਲੂ ਰਸੋਈ ਚਲਾਉਣ ਲਈ ਲੋੜੀਂਦੀਆਂ ਹੋਰ ਜ਼ਰੂਰੀ ਵਸਤਾਂ ਸ਼ਾਮਲ ਹਨ। 
 
ਇਹ ਯੋਜਨਾ ਆਮ ਪਰਿਵਾਰਾਂ ਦੀਆਂ ਜ਼ਰੂਰਤਾਂ, ਖਾਸ ਕਰਕੇ ਘਰੇਲੂ ਜ਼ਿੰਮੇਵਾਰੀਆਂ ਸੰਭਾਲਣ ਵਾਲੀਆਂ ਔਰਤਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਮਜ਼ਬੂਤ ਤੇ ਖੁਸ਼ਹਾਲ ਪੰਜਾਬ ਤਾਂ ਹੀ ਬਣਾਇਆ ਜਾ ਸਕਦਾ ਹੈ, ਜਦੋਂ ਹਰ ਘਰ ਦੀ ਰਸੋਈ ਚਲਦੀ ਰਹੇ ਅਤੇ ਕੋਈ ਵੀ ਬੱਚਾ ਭੁੱਖਾ ਨਾ ਸੌਂਵੇ। 
 
ਪੰਜਾਬ ਸਰਕਾਰ ਚਾਹੁੰਦੀ ਹੈ ਕਿ ਹਰ ਘਰ ਵਿੱਚ ਪੌਸ਼ਟਿਕ ਤੇ ਜ਼ਰੂਰੀ ਭੋਜਨ ਪਦਾਰਥਾਂ ਦੀ ਪਹੁੰਚ ਹੋਵੇ ਤਾਂ ਜੋ ਬੱਚੇ ਸਾਰੇ ਲੁੜੀਂਦੇ ਤੱਤਾਂ ਨਾਲ ਭਰਪੂਰ ਖੁਰਾਕ ਦੀ ਘਾਟ ਕਾਰਨ ਕਮਜ਼ੋਰੀ ਦਾ ਸ਼ਿਕਾਰ ਨਾ ਹੋਣ।
 
ਪਾਰਦਰਸ਼ੀ ਡਿਲੀਵਰੀ ਪ੍ਰਣਾਲੀਆਂ, ਮਿਆਰੀ ਭੋਜਨ ਕਿੱਟਾਂ ਅਤੇ ਆਰਥਿਕ ਤੌਰ 'ਤੇ ਗਰੀਬ ਵਰਗਾਂ ਤਕ ਵਿਆਪਕ ਪਹੁੰਚ ਰਾਹੀਂ, ਪੰਜਾਬ ਸਰਕਾਰ ਨੇ ਸਿਹਤਮੰਦ ਤੇ ਮਜ਼ਬੂਤ ਪੰਜਾਬ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। 
 
ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਇਸ ਸਕੀਮ ਦਾ ਲਾਭ ਲੈਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਰਾਬਤਾ ਕਰ ਸਕਦੇ ਹਨ। ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਜੇਕਰ ਫਿਰ ਵੀ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਹੱਲ ਕੀਤੀ ਜਾਵੇਗੀ। 
 
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਅਨੇਕਾਂ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਵਿਕਾਸ ਦੇ ਕੰਮ ਜ਼ਮੀਨੀ ਪੱਧਰ ’ਤੇ ਨਜ਼ਰ ਆ ਰਹੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ।
 
ਇਸ ਦੌਰਾਨ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਾਸ਼ਨ ਕਿੱਟਾਂ ਉਨ੍ਹਾਂ ਲਈ ਵੱਡੀ ਸਹਾਇਤਾ ਸਾਬਤ ਹੋਣਗੀਆਂ।
 
ਇਸ ਮੌਕੇ ਪੰਚਾਇਤ ਮੈਂਬਰ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ

ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ

ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ

ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ

ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਬਲਾਕ ਸੰਮਤੀ ਸੁਨਾਮ-2 ਦੇ ਸਰਬਸੰਮਤੀ ਨਾਲ ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ

ਬਲਾਕ ਸੰਮਤੀ ਸੁਨਾਮ-2 ਦੇ ਸਰਬਸੰਮਤੀ ਨਾਲ ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ

ਪੰਜਾਬ 'ਚ ਵੱਡੀ ਚੋਰੀ! ਤੇਜ਼ਧਾਰ ਹਥਿਆਰਾਂ ਨਾਲ ਆਏ ਬੰਦੇ ਚੁੱਕ ਕੇ ਲੈ ਗਏ ਸਾਢੇ 41 ਤੋਲੇ ਸੋਨਾ

ਪੰਜਾਬ 'ਚ ਵੱਡੀ ਚੋਰੀ! ਤੇਜ਼ਧਾਰ ਹਥਿਆਰਾਂ ਨਾਲ ਆਏ ਬੰਦੇ ਚੁੱਕ ਕੇ ਲੈ ਗਏ ਸਾਢੇ 41 ਤੋਲੇ ਸੋਨਾ