Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਹੋਣਗੇ ‘ਦੀਵਾਲੀ ਮਹੋਤਸਵ ਜੈਸਮੀਨ 2025’ ਦੇ ਮੁੱਖ ਮਹਿਮਾਨ

11 ਅਕਤੂਬਰ, 2025 10:46 PM

ਸੁਨਾਮ (ਰਮੇਸ਼ ਗਰਗ) ਰੋਟਰੀ ਕਲੱਬ ਸੁਨਾਮ ਵੱਲੋਂ 15 ਅਕਤੂਬਰ ਨੂੰ ਮਹਾਰਾਜਾ ਪੈਲੇਸ ਵਿਖੇ ਆਯੋਜਿਤ ਕੀਤੇ ਜਾ ਰਹੇ ‘ਦੀਵਾਲੀ ਮਹੋਤਸਵ ਜੈਸਮੀਨ 2025’ ਦੀਆਂ ਤਿਆਰੀਆਂ ਨੂੰ ਹੋਰ ਤੇਜ਼ ਕਰਦਿਆਂ ਕਲੱਬ ਦੀ ਇਕ ਮਹੱਤਵਪੂਰਨ ਮੀਟਿੰਗ ਪ੍ਰਧਾਨ ਜਗਦੀਪ ਭਾਰਦਵਾਜ ਦੀ ਅਗਵਾਈ ਹੇਠ ਅਰਬਨ ਕ੍ਰੇਵ ਰੈਸਟੋਰੈਂਟ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਕਲੱਬ ਜਰਨਲ ਸਕੱਤਰ ਵਿਜੈ ਮੋਹਨ ਨੇ ਕੀਤੀ। ਪ੍ਰਧਾਨ ਭਾਰਦਵਾਜ ਨੇ ਦੱਸਿਆ ਕਿ ਸਮਾਰੋਹ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਹੋਣਗੇ, ਜਦਕਿ ਪੀਡੀਜੀ ਘਨਸ਼ਿਆਮ ਕਾਂਸਲ ਤੇ ਡੀਜੀਐਨ ਅਮਿਤ ਸਿੰਗਲਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ।

ਉਨ੍ਹਾਂ ਨੇ ਦੱਸਿਆ ਕਿ ਵਿਸ਼ੇਸ਼ ਮਹਿਮਾਨਾਂ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ, ਅਕਾਲੀ ਦਲ ਦੇ ਜਨਰਲ ਸਕੱਤਰ ਵਿਨਰਜੀਤ ਸਿੰਘ ਗੋਲਡੀ, ਅਤੇ ਪਲੈਨਿੰਗ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਅਤੇ ਡੀ.ਐਸ.ਪੀ. ਸੁਨਾਮ ਹਰਵਿੰਦਰ ਸਿੰਘ ਖੈਰਾ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹਿਣਗੇ।
ਇਸ ਦੇ ਨਾਲ ਐਮ.ਡੀ. ਅਗਰਵਾਲ ਹੋਮਜ਼ ਚੰਡੀਗੜ੍ਹ ਤਰਸੇਮ ਕਾਂਸਲ ਅਤੇ ਐਮ ਡੀ ਸਿਮਰਨ ਟੈਕਸਟਾਈਲਜ਼ ਪ੍ਰਿੰਸ ਕਾਂਬੋਜ ਵਿਸ਼ੇਸ਼ ਇਨਵਾਇਟੀ ਮਹਿਮਾਨ ਹੋਣਗੇ।

ਪ੍ਰਧਾਨ ਭਾਰਦਵਾਜ ਨੇ ਦੱਸਿਆ ਕਿ ਪ੍ਰੋਜੈਕਟ ਚੇਅਰਮੈਨ ਵਜੋਂ ਯਸ਼ਪਾਲ ਮੰਗਲਾ ਦੀ ਨਿਯੁਕਤੀ ਕੀਤੀ ਗਈ ਹੈ। ਸਵਾਗਤ ਕਮੇਟੀ ਵਿੱਚ ਸੁਮਿਤ ਬੰਦਲਿਸ਼, ਵਿਕਰਮ ਗਰਗ, ਡਾ. ਅਮਨਦੀਪ ਸ਼ਰਮਾ, ਡਾ. ਹਰਦੀਪ ਸਿੰਘ ਬਾਵਾ, ਡਾ. ਰੋਮਿਤ ਗੁਪਤਾ, ਪ੍ਰਮੋਦ ਹੋਡਲਾ, ਸੰਦੀਪ ਜੈਨ, ਮਨਪ੍ਰੀਤ ਬਾਂਸਲ, ਅਨਿਲ ਜੁਨੇਜਾ, ਦਵਿੰਦਰਪਾਲ ਸਿੰਘ ਰਿੰਪੀ ਅਤੇ ਹਰੀਸ਼ ਗਖੜ ਨੂੰ ਸ਼ਾਮਲ ਕੀਤਾ ਗਿਆ ਹੈ।
ਰਿਸੈਪਸ਼ਨ ਕਮੇਟੀ ਵਿੱਚ ਵਿਨੀਤ ਗਰਗ, ਪ੍ਰਭਾਤ ਜਿੰਦਲ, ਸੰਜੀਵ ਸਿੰਗਲਾ ਤੇ ਹਰੀਸ਼ ਗੋਇਲ ਸ਼ਾਮਲ ਹਨ।

ਮਨੋਰੰਜਨ ਕਮੇਟੀ ਦੀ ਜ਼ਿੰਮੇਵਾਰੀ ਅਨੂਪ ਗੋਇਲ, ਸੰਦੀਪ ਦੀਪਾ, ਰਾਜੇਸ਼ ਗੋਇਲ ਅਤੇ ਰਾਜੀਵ ਸਿੰਗਲਾ ਨੂੰ ਸੌਂਪੀ ਗਈ ਹੈ। ਜਲਪਾਨ ਕਮੇਟੀ ਵਿੱਚ ਅਤੁਲ ਗੁਪਤਾ, ਪੁਨੀਤ ਬੰਸਲ ਅਤੇ ਵਿਨੋਦ ਗਰਗ ਸ਼ਾਮਲ ਹਨ। ਮੰਚ ਸੰਚਾਲਨ ਦਾ ਕਾਰਜ ਸ਼ਿਵ ਜਿੰਦਲ, ਆਰ.ਐਨ. ਕਾਂਸਲ ਅਤੇ ਰਾਜੇਸ਼ ਗਰਗ ਸੰਭਾਲਣਗੇ। ਪ੍ਰੋਗਰਾਮ ਦੌਰਾਨ ਪੰਚੁਆਲਟੀ ਇਨਾਮ, ਲਕੀ ਚਾਈਲਡ, ਲਕੀ ਮੈਂਬਰ, ਲਕੀ ਕਪਲ, ਦੀਵਾਲੀ ਬੰਪਰ ਇਨਾਮ ਅਤੇ ਪ੍ਰਸ਼ਨੋਤਰੀ ਮੁਕਾਬਲੇ ਵਰਗੀਆਂ ਰੁਚਿਕਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਇਸ ਮੌਕੇ ਆਈ.ਪੀ.ਪੀ. ਦਵਿੰਦਰਪਾਲ ਸਿੰਘ ਰਿੰਪੀ ਨੂੰ ਰੋਟਰੀ ਜ਼ਿਲ੍ਹਾ 3090 ਵਿੱਚ ਡਾਇਮੰਡ ਕੈਟੇਗਰੀ ਬੈਸਟ ਪ੍ਰੈਜ਼ੀਡੈਂਟ ਐਵਾਰਡ ਮਿਲਣ ਉੱਤੇ ਸਨਮਾਨਿਤ ਕੀਤਾ ਗਿਆ। ਨਾਲ ਹੀ ਪਿਛਲੇ ਸਾਲ ਰੋਟਰੀ ਜ਼ਿਲ੍ਹਾ 3090 ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਆਈਪੀਡੀਜੀ ਡਾ. ਸੰਦੀਪ ਚੌਹਾਨ ਵੱਲੋਂ ਪ੍ਰਧਾਨ ਜਗਦੀਪ ਭਾਰਦਵਾਜ, ਜਰਨਲ ਸਕੱਤਰ ਵਿਜੈ ਮੋਹਨ, ਰਾਜਨ ਸਿੰਗਲਾ, ਰਜਨੀਸ਼ ਰਿੰਕੂ, ਹਰੀਸ਼ ਗੋਇਲ, ਹਨੀਸ਼ ਸਿੰਗਲਾ, ਨਿਤਿਨ ਜਿੰਦਲ ਤੇ ਹਰੀਸ਼ ਗਖੜ ਨੂੰ ਵੀ ਸਨਮਾਨਿਤ ਕੀਤਾ ਗਿਆ ਸੀ। ਇਸ ਮੀਟਿੰਗ ਵਿੱਚ ਉਨ੍ਹਾਂ ਦਾ ਵੀ ਸਨਮਾਨ ਕੀਤਾ ਗਿਆ।

ਇਸ ਮੌਕੇ ਪ੍ਰਸਿੱਧ ਉਦਯੋਗਪਤੀ ਜਸਵੰਤ ਕਮਬਾਈਨਜ਼ ਦੇ ਐਮ.ਡੀ. ਸੁਖਵਿੰਦਰ ਸਿੰਘ ਬਿੰਦਰ ਨੂੰ ਰੋਟਰੀ ਕਲੱਬ ਸੁਨਾਮ ਦਾ ਨਵਾਂ ਮੈਂਬਰ ਬਣਾਇਆ ਗਿਆ। ਮੀਟਿੰਗ ਦੇ ਅੰਤ ‘ਤੇ ਕਲੱਬ ਮੈਂਬਰਾਂ ਨੇ ਇਹ ਫੈਸਲਾ ਲਿਆ ਕਿ ‘ਦੀਵਾਲੀ ਮਹੋਤਸਵ ਜੈਸਮੀਨ 2025’ ਨੂੰ ਇਤਿਹਾਸਕ ਅਤੇ ਯਾਦਗਾਰ ਬਣਾਇਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.