Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐਮ ਪੀ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਵੱਲੋਂ ਕੀਤੀ ਗਈ ਸ਼ਮੂਲੀਅਤ

29 ਦਸੰਬਰ, 2025 09:04 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਆਪਣੀ ਨੌਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ, ਚੰਡੀਗੜ੍ਹ ਮੋਹਾਲੀ ਵਿਖੇ 28 ਦਸੰਬਰ ਤੋਂ 30 ਦਸੰਬਰ ਤੱਕ ਕਰਵਾਈ ਜਾ ਰਹੀ ਹੈ, ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐਮ ਪੀ ਮਾਲਵਿੰਦਰ ਸਿੰਘ ਕੰਗ ਵੱਲੋਂ ਬਾਬਾ ਲਖਵੀਰ ਸਿੰਘ ਨਾਲ ਸਾਂਝੇ ਤੌਰ ਤੇ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜਿੱਥੇ ਭਗੀਦਾਰਾਂ ਨੂੰ ਵਧਾਈ ਦਿੱਤੀ ਗਈ, ਉੱਥੇ ਉਹਨਾਂ ਵੱਲੋਂ ਪੰਜਾਬ ਗਤਕਾ ਐਸੋਸੀਏਸ਼ਨ ਨੂੰ ਦੋ ਲੱਖ ਰੁਪਏ ਦੀ ਮਾਲੀ ਸਹਾਇਤਾ ਵੀ ਐਲਾਨ ਕੀਤੀ ਗਈ।

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਗਤਕਾ ਸਿੱਖਾਂ ਦੀ ਇੱਕ ਰਿਵਾਇਤੀ ਖੇਡ ਹੈ ਅਤੇ ਬੜੇ ਮਾਣ ਵਾਲੀ ਗੱਲ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਕੇ ਇਹ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਉਹਨਾਂ ਇਸ ਮੌਕੇ ਇਸ ਖੇਡ ਨੂੰ ਉੱਚਾ ਚੁੱਕਣ ਦੇ ਲਈ ਬਣਦੀ ਸਹਾਇਤਾ ਦੇਣ ਦਾ ਵੀ ਵਾਅਦਾ ਕੀਤਾ।
ਇਸ ਮੌਕੇ ਬਾਬਾ ਲਖਬੀਰ ਸਿੰਘ ਜੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਰਤਵਾੜਾ ਸਾਹਿਬ ਦੀ ਧਰਤੀ 'ਤੇ ਇਹ ਤੀਸਰੀ ਚੈਂਪੀਅਨਸ਼ਿਪ ਹੈ ।

ਸੰਸਥਾ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਪੂਰੇ ਦੇਸ਼ ਵਿਚੋਂ 20 ਰਾਜਾਂ ਦੇ 500 ਖਿਡਾਰੀ (ਲੜਕੇ ਤੇ ਲੜਕੀਆਂ) ਇੱਥੇ ਪਹੁੰਚੇ ਹਨ। ਅੰਡਰ-19, ਅੰਡਰ-25 ਅਤੇ ਅੰਡਰ-30 ਉਮਰ ਵਰਗ ਦੇ ਹੋਣ ਵਾਲੇ ਮੁਕਾਬਲਿਆਂ ਵਿੱਚੋਂ ਜੇਤੂ ਖਿਡਾਰੀਆਂ ਨੂੰ ਮੈਡਲਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਵਾਈਸ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਈ ਗਈ ਇਸ ਚੈਂਪੀਅਨਸ਼ਿਪ ਦੇ ਵਿੱਚ ਜੇਤੂ ਖਿਡਾਰੀਆਂ ਨੂੰ ਖੇਲੋ ਇੰਡੀਆ ਵਿੱਚ ਖੇਡਣ ਦਾ ਮੌਕਾ ਮਿਲੇਗਾ। ਇਸ ਤੋਂ ਪਹਿਲਾਂ ਦੋ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਇਥੇ ਕਰਵਾਈਆਂ ਗਈਆਂ ਸਨ ਅਤੇ ਇਸ ਵਾਰ ਨੈਸ਼ਨਲ ਪੱਧਰ ਦੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ।
ਉਨ੍ਹਾਂ ਸਾਰੇ ਖਿਡਾਰੀਆਂ ਦੀ ਰਿਹਾਇਸ਼ ਅਤੇ ਖਾਣ-ਪੀਣ ਦਾ ਪ੍ਰਬੰਧ ਰਤਵਾੜਾ ਸਾਹਿਬ ਦੀ ਮੈਨੇਜਮੈਂਟ ਵੱਲੋਂ ਕਰਨ ਲਈ ਧੰਨਵਾਦ ਕੀਤਾ। ਉਦਘਾਟਨੀ ਸਮਾਰੋਹ ਦੌਰਾਨ ਖਿਡਾਰੀਆਂ ਵੱਲੋਂ ਮਾਰਚ ਪਾਸ ਕੀਤਾ ਗਿਆ ਅਤੇ ਰਵਾਇਤੀ ਬਾਣੇ ਦੇ ਵਿੱਚ ਗੱਤਕੇ ਦੇ ਜੌਹਰ ਵੀ ਦਿਖਾਏ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੀ ਪੀ ਸਿੰਘ ਸਾਬਕਾ ਐਮ ਐਲ ਏ, ਸ. ਜਸਵੰਤ ਸਿੰਘ ਡਾਇਰੈਕਟਰ ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ, ਇੰਦਰਜੀਤ ਸਿੰਘ ਰੰਧਾਵਾ, ਐਨ ਐਸ ਠਾਕੁਰ ਸਕੱਤਰ ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ, ਬਾਬਾ ਹਰਭਜਨ ਸਿੰਘ ਜੀ, ਬਾਬਾ ਸ਼੍ਰੀਮਾਨ ਜੀ, ਬਾਬਾ ਸੁਖਵਿੰਦਰ ਸਿੰਘ ਜੀ, ਦਵਿੰਦਰ ਸਿੰਘ ਜੁਗਨੀ ਵਾਈਸ ਪ੍ਰੈਸੀਡੈਂਟ ਪੰਜਾਬ ਗਤਕਾ ਐਸੋਸੀਏਸ਼ਨ, ਰਘੁਬੀਰ ਸਿੰਘ ਡੇਹਲੋਂ, ਜਗਕਿਰਨ ਕੌਰ ਵੜੈਚ, ਰਜਿੰਦਰ ਸਿੰਘ ਤੂਰ, ਰਾਜਵੀਰ ਸਿੰਘ ਚੰਡੀਗੜ੍ਹ, ਜਸਵਿੰਦਰ ਸਿੰਘ ਪਾਬਲਾ, ਹਰਮਨਜੋਤ ਸਿੰਘ ਖਰੜ , ਅਕਵਿੰਦਰ ਸਿੰਘ ਗੋਸਲ, ਜਗਤਾਰ ਸਿੰਘ ਜੱਗੀ, ਅਮਰਜੀਤ ਸਿੰਘ ਹਾਜ਼ਰ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼