Tuesday, April 21, 2026
BREAKING
ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ 'ਟਰੰਪ ਜੋ ਜੰਗ 'ਚ ਨਾ ਜਿੱਤ ਸਕੇ, ਉਸ ਨੂੰ ਮੇਜ਼ 'ਤੇ ਵੀ..... ' ; ਈਰਾਨੀ ਰਾਜਦੂਤ ਦਾ ਵੱਡਾ ਦਾਅਵਾ 'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ ਪੇਜੇਸ਼ਕੀਆਨ ਵਿਚਾਲੇ ਹੋਈ ਅਹਿਮ ਗੱਲਬਾਤ Strait of Hormuz ਦੇ ਫਿਰ ਬੰਦ ਹੋਣ ਕਾਰਨ ਨਿਵੇਸ਼ਕਾਂ ਦੀ ਵਧੀ ਚਿੰਤਾ, ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ ਟੀ-ਸੀਰੀਜ਼ ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਭਰਾ ਦਰਸ਼ਨ ਕੁਮਾਰ ਦਾ ਦੇਹਾਂਤ ਚੰਡੀਗੜ੍ਹ 'ਚ ਹੀਟਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਅਗਲੇ 3 ਦਿਨਾਂ ਲਈ ਦਿੱਤਾ ਅਲਰਟ

ਪੰਜਾਬ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਐਮ ਐਲ ਏ ਡਾ. ਚਰਨਜੀਤ ਸਿੰਘ ਚੰਨੀ ਵੱਲੋਂ ਘੰੜੂਆਂ ਵਿਖੇ 97 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸੁਰੂਆਤ

28 ਨਵੰਬਰ, 2025 06:01 PM

 

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਪ੍ਰੀਤ ਪੱਤੀ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਐਮ.ਐਲ.ਏ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਚੰਨੀ ਵੱਲੋਂ ਅਤੇ ਹਲਕਾ ਵਿਧਾਇਕ ਅਜਨਾਲਾ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਸਾਂਝੇਂ ਤੌਰ ਤੇ 97 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿੱਚ ਘੰੜੂਆਂ ਦੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪੰਜਾਬ ਸਿਖਿਆ ਕ੍ਰਾਂਤੀ ਤਹਿਤ 11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਾਇੰਸ ਲੈਬ ਅਤੇ 11 ਲੱਖ ਰੁਪਏ ਦੀ ਲਾਗਤ ਨਾਲ ਸਵਰਗੀ ਸੁਰਜੀਤ ਸਿੰਘ ਯਾਦਗਾਰੀ ਡਿਜ਼ੀਟਲ ਲਾਇਬ੍ਰੇਰੀ ਜੋ ਕਿ ਘੜੂੰਆਂ ਪਿੰਡ ਦੇ ਵਾਸੀ ਬਲਵਿੰਦਰ ਸਿੰਘ ਧਨੋਆ (ਅਮਰੀਕਾ) ਦੇ ਪਰਿਵਾਰ ਦੇ ਸਾਂਝੇ ਯਤਨਾ ਨਾਲ ਤਿਆਰ ਕੀਤੀ ਗਈ, ਦਾ ਉਦਘਾਟਨ ਕਰ ਵਿਦਿਆਰਥੀਆਂ ਨੂੰ ਅਰਪਿਤ ਕੀਤੇ ਗਏ।

ਇਸ ਤੋਂ ਇਲਾਵਾ 25 ਲੱਖ ਰੁਪਏ ਦੀ ਲਾਗਤ ਨਾਲ ਇਤਹਾਸਿਕ ਪਾਂਡਵ ਸਰੋਵਰ ਦੇ ਵਿਕਾਸ ਕਾਰਜਾਂ ਉਦਘਾਟਨ ਕਰ ਸੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਸਰਦਾਰ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਘੜੂੰਆਂ ਦਾ ਪਾਂਡਵ ਸਰੋਵਰ ਇਕ ਪ੍ਰਾਚੀਨ ਧਰੋਹਰ ਹੈ ਅਤੇ ਇਸ ਨੂੰ ਵਿਕਸਿਤ ਕਰਕੇ ਵੇਖਣ ਯੋਗ ਬਣਾਇਆ ਜਾਵੇਗਾ ਤਾਂ ਜੋ ਇਸ ਪ੍ਰਾਚੀਨ ਧਰੋਹਰ ਨੂੰ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਇਹ ਇੱਕ ਦੇਖਣ ਯੋਗ, ਸੈਰ ਕਰਨ ਯੋਗ ਜਗ੍ਹਾਂ ਵੀ ਬਣ ਸਕੇ। ਇਸ ਉਪਰੰਤ ਉਹਨਾਂ ਪਿੰਡ ਵਿੱਚ ਹੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ 50 ਲੱਖ ਰੁਪਏ ਦੀ ਲਾਗਤ ਨਾਲ ਲਾਇਬਰੇਰੀ ਆਂਗਨਵਾੜੀ ਸੈਂਟਰ ਅਤੇ ਕਮਰਿਆਂ ਦਾ ਉਦਘਾਟਨ ਕਰ ਸੁਰੂਆਤ ਕੀਤੀ ਗਈ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕਿਹਾ ਗਿਆ ਕਿ, ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਸੋਚ ਹੈ, ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀ, ਪੰਜਾਬ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ, ਰੋਜ਼ਗਾਰ ਦੇਣਾ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦਾ ਮੁੱਖ ਮੰਤਰੀ ਇਹ ਸੋਚ ਰਿਹਾ ਹੋਵੇ ਤਾਂ ਦੇਸ਼ ਤਰੱਕੀ ਕਰਦਾ ਹੀ ਹੈ। ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਜੀ ਦੀ ਸੋਚ ਧੀਆਂ ਪ੍ਰਤੀ ਬਹੁਤ ਵਧੀਆ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਤੁਸੀ ਜ਼ਰੂਰ ਤਰੱਕੀ ਕਰੋਗੇ। ਪੰਜਾਬ ਦੀਆਂ ਧੀਆਂ ਪਹਿਲਾਂ ਵੀ ਬਹੁਤ ਉਚੇ ਅਹੁਦਿਆਂ ਤੇ ਕੰਮ ਕਰਦੀਆਂ ਹਨ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਨਗਰ ਪੰਚਾਇਤ ਘੜੂੰਆਂ ਦੀ ਮੰਗ ਅਨੁਸਾਰ ਘੜੂੰਆਂ ਨੂੰ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਕਾਰਨ ਗੁਰੂ ਜੀ ਦੇ ਨਾਂ ਤੇ ਘੜੂੰਆਂ ਵਿਖੇ ਸਬ ਡਵੀਜਨ ਦੀ ਇਮਾਰਤ ਬਣਾਉਣ ਦੀ ਮੰਗ ਤੇ ਜਲਦ ਹੀ ਵਿਚਾਰ ਕੀਤਾ ਜਾਵੇਗਾ ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਘੜੂੰਆਂ ਮਾਸਟਰ ਪਲਾਨ ਦਾ ਰੁਕਿਆ ਕੰਮ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਤਾਲਮੇਲ ਕਰਕੇ ਅਗਲੇ ਮਹੀਨੇ ਸ਼ੁਰੂ ਕਰ ਦਿੱਤਾ ਜਾਵੇਗਾ।

ਇਸ ਮੌਕੇ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਜਿੱਥੇ ਵੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਥਾਵਾਂ ਹਨ, ਉਹਨਾਂ ਸਾਰੀਆਂ ਥਾਵਾਂ ਤੇ ਵਿਕਾਸ ਲਈ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ 50 ਲੱਖ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਵਾਸੀਆਂ ਨੂੰ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।


ਵਿਧਾਇਕ ਡਾਕਟਰ ਚਰਨਜੀਤ ਸਿੰਘ ਦੀ ਮੰਗ ਤੇ ਪਿੰਡ ਘੜੂੰਆਂ ਨੂੰ ਸਬ ਡਵੀਜ਼ਨ ਬਣਾਉਣ ਦਾ ਵਾਅਦਾ ਵੀ ਕੀਤਾ ਅਤੇ ਕਿਹਾ ਕਿ ਸਬ ਡਿਵੀਜ਼ਨ ਘੜੂੰਆਂ ਵਿੱਚ ਜਲਦੀ ਹੀ ਸਬ ਡਿਵੀਜ਼ਨ ਪੱਧਰੀ ਕੰਮ ਸ਼ੁਰੂ ਕਰ ਦਿੱਤੇ ਜਾਣਗੇ ਉਹਨਾਂ ਕਿਹਾ ਕਿ ਘੜੂੰਆਂ ਨੂੰ ਵਿਕਾਸ ਪੱਖੋਂ ਕਿਸੇ ਵੀ ਤਰਹਾਂ ਦੀ ਗਰਾਂਟ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਸਕੂਲ ਦੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਤੋਂ ਕਾਫੀ ਪ੍ਰਭਾਵਿਤ ਹੋਏ ਹਨ। ਇਸ ਮੌਕੇ ਤੇ ਜਿੱਥੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕੈਬਿਨਟ ਮੰਤਰੀ ਤੋਂ ਘੜੂੰਆਂ ਦੇ ਵਿਕਾਸ ਕਾਰਜਾਂ ਲਈ ਤਰ੍ਹਾਂ ਤਰ੍ਹਾਂ ਦੀਆਂ ਮੰਗਾਂ ਰੱਖੀਆਂ ਉੱਥੇ ਹੀ ਮੰਤਰੀ ਵੱਲੋਂ ਵੀ ਉਹਨਾਂ ਦੀ ਹਰ ਤਰਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ

ਇਸ ਮੌਕੇ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਜਲਦੀ ਹੀ ਐਨਆਰਆਈ ਬਲਵਿੰਦਰ ਸਿੰਘ ਲਾਲੀ ਧਨੋਆ ਅਤੇ ਹੋਰਨਾ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਸਕੂਲ ਨੂੰ ਲਗਭਗ ਇੱਕ ਦਰਜਨ ਕੰਪਿਊਟਰ ਮੁਹੱਈਆ ਕਰਵਾਉਣ ਦਾ ਵਾਅਦਾ ਵੀ ਕੀਤਾ।

ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਅਤੇ ਮੰਤਰੀ ਅਤੇ ਵਿਧਾਇਕਾਂ ਵੱਲੋਂ ਬੱਚਿਆਂ ਨੂੰ ਇਨਾਮੀ ਰਾਸ਼ੀ ਦੇ ਕੇ ਨਿਵਾਜਿਆ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅੰਫਸਰ (ਸੈਕੰਡਰੀ) ਗਿੰਨੀ ਦੁੱਗਲ, ਪਾਰਟੀ ਦੇ ਸੀਨੀਅਰ ਆਗੂ ਬੱਬੀ ਬਾਦਲ, ਗਾਇਕ ਪੰਮੀ ਬਾਈ ਸਮਾਜ ਸੇਵਾ ਦੇ ਖੇਤਰ ਵਿੱਚ ਵਿਸ਼ੇਸ਼ ਸ਼ਖਸੀਅਤ ਵੱਲੋਂ ਜਾਣੇ ਜਾਂਦੇ ਬਲਵਿੰਦਰ ਸਿੰਘ ਲਾਲੀ ਘੜੂੰਆ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਪੈਕਸ ਕੌਂਸਲ ਮੈਂਬਰ ਵੀਰ ਦਵਿੰਦਰ ਸਿੰਘ ਬੱਲਾਂ ਅਤੇ ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆ ਵਿਸ਼ੇਸ਼ ਤੌਰ ਤੇ ਸ਼ਾਮਿਲ ਰਹੇ। ਇਸ ਤੋਂ ਹਰਸੁਖਇੰਦਰ ਸਿੰਘ ਬੱਬੀ ਬਾਦਲ ਬੁਲਾਰਾ, ਪੰਮੀ ਬਾਈ,ਜਗਤਾਰ ਸਿੰਘ ਘੜੂੰਆਂ,ਮਨਮੀਤ ਕੌਰ ਪ੍ਰਧਾਨ,ਹਰਪ੍ਰੀਤ ਸਿੰਘ ਭੰਡਾਰੀ ਸੀਨੀਅਰ ਮੀਤ ਪ੍ਰਧਾਨ, ਰਿਆ ਮੀਤ ਪ੍ਰਧਾਨ, ਮਨਦੀਪ ਸਿੰਘ ਬਲਾਕ ਪ੍ਰਧਾਨ, ਰੋਬਿਨ , ਗਗਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ,ਇੰਦਰਜੀਤ ਸਿੰਘ, ਨਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਭਗਤਾਂ ਸਿੰਘ, ਅਮ੍ਰੀਤਪਾਲ ਸਿੰਘ ਸਮੂਹ ਕੌਂਸਲਰ, ਸਤਵੀਰ ਸਿੰਘ ਸੱਤਾ, ਜਰਨੈਲ ਸਿੰਘ, ਸੁਖਵਿੰਦਰ ਸਿੰਘ,ਸੋਹਣ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਕੋਰ, ਜਸਵਿੰਦਰ ਕੋਰ, ਨਵਦੀਪ ਸਿੰਘ ਟੋਨੀ , ਨਿਰਪਾਲ ਸਿੰਘ ਮੰਡੇਰ ਆਦਿ ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ