Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਕੋਚਿੰਗ ਗੋਲੀਬਾਰੀ ਮਾਮਲਾ : 'ਖਾਨ ਸਰ' ਦੀ ਗ੍ਰਿਫ਼ਤਾਰੀ 'ਤੇ ਤਿੰਨ ਜੁਲਾਈ ਤੱਕ ਰੋਕ ਬਰਕਰਾਰ

30 ਜੂਨ, 2026 05:24 PM

ਪਟਨਾ : ਬਿਹਾਰ ਦੀ ਇਕ ਅਦਾਲਤ ਨੇ 'ਖਾਨ ਸਰ' ਦੇ ਨਾਂ ਨਾਲ ਲੋਕਪ੍ਰਿਯ ਟੀਚਰ ਫੈਜ਼ਲ ਖਾਨ ਨੂੰ ਕੋਚਿੰਗ ਸੰਸਥਾ ਗੋਲੀਬਾਰੀ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਮਿਲੀ ਅੰਤਰਿਮ ਰਾਹਤ ਨੂੰ ਮੰਗਲਵਾਰ ਨੂੰ ਤਿੰਨ ਜੁਲਾਈ ਤੱਕ ਲਈ ਵਧਾ ਦਿੱਤਾ। ਇਹ ਮਾਮਲਾ ਜੂਨ ਦੀ ਸ਼ੁਰੂਆਤ 'ਚ ਹੋਈ ਉਸ ਘਟਨਾ ਨਾਲ ਜੁੜਿਆ ਹੈ, ਜਿਸ 'ਚ 'ਖਾਨ ਸਰ' ਦੀ ਕੋਚਿੰਗ ਸੰਸਥਾ 'ਚ ਭੰਨਤੋੜ ਕੀਤੀ ਗਈ ਸੀ। ਦੋਸ਼ ਹੈ ਕਿ ਇਸ ਦੌਰਾਨ ਉਨ੍ਹਾਂ ਦੇ ਸੁਰੱਖਿਆ ਗਾਰਡਾਂ ਨੇ ਹੀ ਗੋਲੀ ਚਲਾਈ ਸੀ। ਅਦਾਲਤ 3 ਜੁਲਾਈ ਨੂੰ ਨਿਆਂਇਕ ਹਿਰਾਸਤ 'ਚ ਰੱਖੇ ਗਏ ਖਾਨ ਸਰ ਦੇ ਦੋਵੇਂ ਸੁਰੱਖਿਆ ਗਾਰਡਾਂ ਦੀ ਜ਼ਮਾਨਤ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ। 

ਇਸ ਮਾਮਲੇ 'ਚ ਦਰਜ ਐੱਫਆਈਆਰ 'ਚ 'ਖਾਨ ਸਰ' ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਨੇ ਗ੍ਰਿਫ਼ਤਾਰੀ ਤੋਂ ਰਾਹਤ ਲਈ ਅਦਾਲਤ 'ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਅਦਾਲਤ ਨੇ ਤਿੰਨ ਜੁਲਾਈ ਤੱਕ ਉਨ੍ਹਾਂ ਖਿਲਾਫ਼ ਕੋਈ ਸਜ਼ਾਯੋਗ ਕਾਰਵਾਈ ਨਾ ਕਰਨ ਆਦੇਸ਼ ਦਿੱਤਾ ਹੈ। ਖਾਨ ਸਰ ਦੇ ਵਿਰੋਧੀ ਰੋਸ਼ਨ ਆਨੰਦ ਦੇ ਐਡਵੋਕੇਟ ਸੱਤਯਮ ਝਾਅ ਨੇ ਸੁਣਵਾਈ ਤੋਂ ਬਾਅਦ ਕਿਹਾ,''ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ 'ਖਾਨ ਸਰ' ਦੇ ਦੋਵੇਂ ਗਾਰਡਾਂ ਦੇ ਹਥਿਆਰ ਲਾਇਸੈਂਸ ਦਾ ਵੇਰਵਾ ਮੰਗਿਆ।

ਅਦਾਲਤ ਨੇ ਜਾਂਚ ਏਜੰਸੀਆਂ ਤੋਂ ਵਿਸ਼ੇਸ਼ ਰੂਪ ਨਾਲ ਇਕ ਸੁਰੱਖਿਆ ਗਾਰਡ ਨੂੰ ਉੱਤਰ ਪ੍ਰਦੇਸ਼ ਤੋਂ ਜਾਰੀ ਹਥਿਆਰ ਲਾਇਸੈਂਸ ਦਾ ਵੇਰਵਾ ਪੇਸ਼ ਕਰਨ ਲਈ ਕਿਹਾ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ ਤਿੰਨ ਜੁਲਾਈ ਨੂੰ ਹੋਵੇਗੀ।'' ਰੋਸ਼ਨ ਆਨੰਦ ਨੂੰ ਹਾਲ 'ਚ ਜ਼ਮਾਨਤ ਮਿਲੀ ਹੈ। ਉਹ 2 ਜੂਨ ਨੂੰ 'ਖਾਨ ਸਰ' ਦੀ ਕੋਚਿੰਗ ਸੰਸਥਾ ਦੇ ਬਾਹਰ ਹੋਈ ਭੰਨਤੋੜ ਅਤੇ ਪਥਰਾਅ ਦੀ ਘਟਨਾ ਨਾਲ ਜੁੜੇ ਦੋਸ਼ੀਆਂ 'ਚ ਸ਼ਾਮਲ ਹੈ। ਝਾਅ ਨੇ ਦੱਸਿਆ ਕਿ ਮਾਮਲੇ 'ਚ 3 ਜੁਲਾਈ ਨੂੰ ਬਹਿਸ ਹੋਵੇਗੀ ਅਤੇ ਉਦੋਂ ਤੱਕ 'ਖਾਨ ਸਰ' ਖ਼ਿਲਾਫ਼ 'ਕੋਈ ਸਜ਼ਾਯੋਗ ਕਾਰਵਾਈ ਨਹੀਂ' ਕਰਨ ਦਾ ਅਦਾਲਤ ਦਾ ਆਦੇਸ਼ ਪ੍ਰਭਾਵੀ ਰਹੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ