Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ ਨੇ ਖੇਡਿਆ ਵੱਡਾ ਦਾਅ

28 ਮਈ, 2026 05:47 PM

ਚੰਡੀਗੜ੍ਹ : ਭਾਜਪਾ ਹਾਈਕਮਾਂਡ ਨੇ ਕੇਵਲ ਸਿੰਘ ਢਿੱਲੋਂ ਵਰਗੇ ਜੱਟ ਸਿੱਖ ਚਿਹਰੇ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਐਲਾਨ ਕੇ ਸਿਆਸੀ ਹਲਕਿਆਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਨਿਯੁਕਤੀ ਦੇ ਸਿਆਸੀ ਮਾਇਨੇ ਬਹੁਤ ਡੂੰਘੇ ਹਨ। ਕੇਵਲ ਢਿੱਲੋਂ ਦਾ ਮਾਲਵਾ ਦੀ ਸਿਆਸਤ ਵਿਚ ਵੱਡਾ ਆਧਾਰ ਹੈ ਅਤੇ ਮਾਲਵਾ ਦਾ ਸਿਆਸਤ ਹੀ ਪੰਜਾਬ ਵਿਚ ਅਸਲ ਦਿਸ਼ਾ ਤੈਅ ਕਰਦੀ ਹੈ। ਇਕ ਸਿੱਖ ਚਿਹਰੇ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਾਲਵਾ ਸਮੇਤ ਪੂਰੇ ਪੰਜਾਬ ਵਿਚ ਆਪਣਾ ਅਕਸ ਸੁਧਾਰਨ ਅਤੇ ਕਿਸਾਨੀ ਹਲਕਿਆਂ ਵਿਚ ਪਹੁੰਚ ਬਣਾਉਣ ਵਿਚ ਮਦਦ ਮਿਲੇਗੀ। 75 ਸਾਲਾ ਕੇਵਲ ਸਿੰਘ ਢਿੱਲੋਂ ਸਿੱਖ ਚਿਹਰਾ ਹੋਣ ਦੇ ਨਾਲ ਨਾਲ ਜ਼ਮੀਨ ਜੁੜੇ ਵਿਅਕਤੀ ਹਨ, ਜੋ ਕਿ ਜੂਨ 2022 ਵਿਚ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ, 2007 ਤੋਂ 2017 ਤੱਕ ਬਰਨਾਲਾ ਦੇ ਵਿਧਾਇਕ ਰਹਿ ਚੁੱਕੇ ਹਨ। 

ਕੈਪਟਨ ਦੇ ਨਜ਼ਦੀਕੀ ਅਤੇ ਸਫਲ ਕਾਰੋਬਾਰੀ ਹਨ ਢਿੱਲੋਂ

75 ਸਾਲਾ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਿਆਸਤ ਵਿਚ ਵੱਡਾ ਆਧਾਰ ਹੈ। ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਨਜ਼ਦੀਕੀ ਮੰਨੇ ਜਾਂਦੇ ਹਨ। ਜੂਨ 2022 ਵਿਚ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਉਹ ਪਾਰਟੀ ਵਿਚ ਲਗਾਤਾਰ ਸਰਗਰਮ ਭੂਮਿਕਾ ਨਿਭਾਅ ਰਹੇ ਸਨ। ਸਿਆਸਤ ਦੇ ਨਾਲ-ਨਾਲ ਉਹ ਇਕ ਸਫਲ ਅਤੇ ਵੱਡੇ ਕਾਰੋਬਾਰੀ ਵਜੋਂ ਵੀ ਜਾਣੇ ਜਾਂਦੇ ਹਨ। ਦੇਸ਼ ਅਤੇ ਪੰਜਾਬ ਦੋਵਾਂ ਵਿਚ ਉਹ ਪ੍ਰਮੁੱਖ ਉਦਯੋਗਪਤੀ ਹਨ। ਉਹ ਲਗਾਤਾਰ ਦੋ ਵਾਰ ਬਰਨਾਲਾ ਤੋਂ ਵਿਧਾਇਕ ਰਹੇ। ਉਨ੍ਹਾਂ ਕੋਲ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਨ ਅਤੇ ਸਿਆਸੀ ਸੰਗਠਨ ਚਲਾਉਣ ਦਾ ਲੰਬਾ ਤਜ਼ਰਬਾ ਹੈ।

2027 ਦੀਆਂ ਚੋਣਾਂ ਅਤੇ ਕਾਡਰ ਨੈੱਟਵਰਕ ਮਜ਼ਬੂਤ ਕਰਨ ਦੀ ਚੁਣੌਤੀ

ਪੰਜਾਬ ਵਿਚ ਭਾਜਪਾ ਇਸ ਵੇਲੇ ਆਪਣੇ ਦਮ 'ਤੇ ਪੈਰ ਪਸਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੇ ਵਿਚ ਕੇਵਲ ਸਿੰਘ ਢਿੱਲੋਂ ਦੇ ਮੋਢਿਆਂ 'ਤੇ ਸਭ ਤੋਂ ਵੱਡੀ ਜ਼ਿੰਮੇਵਾਰੀ ਪਾਰਟੀ ਦੇ ਕਾਡਰ ਨੈੱਟਵਰਕ ਨੂੰ ਮਜ਼ਬੂਤ ਕਰਨ ਦੀ ਹੋਵੇਗੀ। ਸਭ ਵੱਡੀ ਚੁਣੌਤੀ ਪਿੰਡਾਂ ਅਤੇ ਕਸਬਿਆਂ ਵਿਚ ਭਾਜਪਾ ਦੇ ਆਧਾਰ ਨੂੰ ਵਧਾਉਣਾ ਹੈ। ਇਸ ਤੋਂ ਇਲਾਵਾ ਪੁਰਾਣੇ ਭਾਜਪਾ ਆਗੂਆਂ ਅਤੇ ਦੂਜੀਆਂ ਪਾਰਟੀਆਂ ਵਿਚੋਂ ਆਏ ਨਵੇਂ ਆਗੂਆਂ ਵਿਚਾਲੇ ਤਾਲਮੇਲ ਬਣਾਉਣਾ ਵੀ ਇਸ ਸਮੇਂ ਵੱਡੀ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ। ਦੂਜੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਇਕ ਮਜ਼ਬੂਤ ਬਦਲ ਵਜੋਂ ਪੇਸ਼ ਕਰਨਾ ਵੀ ਢਿੱਲੋਂ ਲਈ ਅਹਿਮ ਕੰਮ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਢਿੱਲੋਂ ਅਗਲੇ ਕੁਝ ਮਹੀਨਿਆਂ ਵਿਚ ਪਾਰਟੀ ਦੇ ਅੰਦਰੂਨੀ ਢਾਂਚੇ ਵਿਚ ਕੀ ਬਦਲਾਅ ਕਰਦੇ ਹਨ ਅਤੇ 2027 ਦੀ ਚੁਣੌਤੀ ਨਾਲ ਕਿਵੇਂ ਨਜਿੱਠਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ