Thursday, April 23, 2026
BREAKING
ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ ਓਮ ਇਨਕਲੇਵ ਵੈਲਫੇਅਰ ਸੋਸਾਇਟੀ (ਰਜਿ.) ਵਿਖੇ ਸਰਬਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼ ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਰਾਸ਼ਟਰੀ

ਕੌਣ ਹਨ ਨਵੇਂ ਚੁਣੇ ਗਏ ਉੱਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ

10 ਸਤੰਬਰ, 2025 01:08 PM

ਨਵੀਂ ਦਿੱਲੀ : ਉਪ-ਰਾਸ਼ਟਰਪਤੀ ਅਹੁਦੇ ਲਈ ਮੰਗਲਵਾਰ ਨੂੰ ਹੋਈ ਚੋਣ ਵਿਚ ਰਾਸ਼ਟਰੀ ਲੋਕਤੰਤਰੀ ਗੱਠਜੋੜ (ਰਾਜਗ) ਦੇ ਉਮੀਦਵਾਰ ਸੀ. ਪੀ. ਰਾਧਾਕ੍ਰਿਸ਼ਨਨ ਨੂੰ ਜੇਤੂ ਐਲਾਨਿਆ ਗਿਆ। ਰਾਧਾਕ੍ਰਿਸ਼ਨਨ ਨੂੰ 452 ਵੋਟਾਂ ਮਿਲੀਆਂ, ਜਦੋਂ ਕਿ ਵਿਰੋਧੀ ਉਮੀਦਵਾਰ ਬੀ. ਸੁਦਰਸ਼ਨ ਰੈੱਡੀ ਨੂੰ 300 ਵੋਟਾਂ ਮਿਲੀਆਂ। ਇਸ ਤਰ੍ਹਾਂ ਉਨ੍ਹਾਂ ਨੇ 152 ਵੋਟਾਂ ਦੇ ਫਰਕ ਨਾਲ ਵੱਡੀ ਜਿੱਤ ਦਰਜ ਕੀਤੀ। ਨਵੇਂ ਚੁਣੇ ਗਏ ਉੱਪ ਰਾਸ਼ਟਰਪਤੀ C.P. ਰਾਧਾਕ੍ਰਿਸ਼ਨਨ ਦਾ ਜੀਵਨ ਅਤੇ ਸਿਆਸੀ ਕਰੀਅਰ ਕਿਹੋ ਜਿਹਾ ਹੈ, ਦੇ ਬਾਰੇ ਆਓ ਜਾਣਦੇ ਹਾਂ...

 

ਰਾਧਾਕ੍ਰਿਸ਼ਨਨ ਦਾ ਸਵੈਮ ਸੇਵਕ ਤੋਂ ਉਪ-ਰਾਸ਼ਟਰਪਤੀ ਤੱਕ ਦਾ ਜਾਣੋ ਸਫ਼ਰ
ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਗੌਂਡਰ ਤੋਂ ਹਨ, ਜੋ ਤਾਮਿਲਨਾਡੂ ਵਿੱਚ ਇੱਕ ਪ੍ਰਮੁੱਖ ਓਬੀਸੀ ਜਾਤੀ ਹੈ। ਉਹਨਾਂ ਦਾ ਜਨਮ 20 ਅਕਤੂਬਰ 1957 ਨੂੰ ਤਿਰੂਪੁਰ ਵਿੱਚ ਹੋਇਆ। ਉਨ੍ਹਾਂ ਦਾ ਆਰਐਸਐਸ ਪਿਛੋਕੜ ਹੈ। ਰਾਧਾਕ੍ਰਿਸ਼ਨਨ ਨੂੰ 2023 ਵਿੱਚ ਝਾਰਖੰਡ ਦਾ ਰਾਜਪਾਲ ਬਣਾਇਆ ਗਿਆ ਸੀ। ਫਿਰ ਜੁਲਾਈ 2024 ਵਿੱਚ ਮਹਾਰਾਸ਼ਟਰ ਤਬਦੀਲ ਕਰ ਦਿੱਤਾ ਗਿਆ ਸੀ। ਉਹ ਪਹਿਲੀ ਵਾਰ 1998 ਵਿੱਚ ਕੋਇੰਬਟੂਰ ਤੋਂ ਲੋਕ ਸਭਾ ਲਈ ਚੁਣੇ ਗਏ ਸਨ ਅਤੇ 1999 ਵਿੱਚ ਇਸ ਸੀਟ ਤੋਂ ਦੁਬਾਰਾ ਚੁਣੇ ਗਏ ਸਨ। ਕਿਸ਼ੋਰ ਅਵਸਥਾ ਵਿਚ ਉਹ ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਦੇ ‘ਸਵੈਮ-ਸੇਵਕ' ਸਨ। ਉਹਨਾਂ ਨੇ ਜਨ ਸੰਘ ਤੋਂ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕੀਤੀ। 1990 ਦੇ ਦਹਾਕੇ ਵਿਚ ਕੋਇੰਬਟੂਰ ਤੋਂ 2 ਵਾਰ ਲੋਕ ਸਭਾ ਚੋਣਾਂ ਜਿੱਤੀਆਂ।

 

ਉਹਨਾਂ ਨੇ ਸਮਰਥਕ ਉਹਨਾਂ ਨੂੰ ‘ਤਾਮਿਲਨਾਡੂ ਦੇ ਮੋਦੀ’ ਕਹਿੰਦੇ ਹਨ। ਹੁਣ ਤੱਕ ਉਹ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਵੀ ਸੇਵਾ ਨਿਭਾਅ ਰਹੇ ਸਨ। ਸੀਪੀ ਰਾਧਾਕ੍ਰਿਸ਼ਨਨ ਦੇ ਚਾਚਾ ਸੀਕੇ ਕੁੱਪੁਸਾਮੀ ਵੀ ਤਿੰਨ ਵਾਰ ਕਾਂਗਰਸ ਦੇ ਸੰਸਦ ਮੈਂਬਰ ਰਹੇ ਹਨ। ਰਾਧਾਕ੍ਰਿਸ਼ਨਨ ਦਾ ਪਰਿਵਾਰ ਪਿਛਲੇ 25 ਸਾਲਾਂ ਤੋਂ ਸਿਆਸਤ ਵਿੱਚ ਹੈ। ਰਾਧਾਕ੍ਰਿਸ਼ਨਨ 1974 ਵਿੱਚ ਜਨਸੰਘ ਦੇ ਰਾਜ ਕਾਰਜਕਾਰਨੀ ਮੈਂਬਰ ਵਜੋਂ ਚੁਣੇ ਗਏ ਸਨ। ਉਨ੍ਹਾਂ ਨੇ 1998 ਵਿੱਚ ਕੋਇੰਬਟੂਰ ਤੋਂ ਲੋਕ ਸਭਾ ਚੋਣ ਜਿੱਤੀ ਅਤੇ ਡੀਐਮਕੇ ਦੇ ਐਮ. ਰਾਮਨਾਥਨ ਨੂੰ ਹਰਾਇਆ। ਸੀਪੀ ਰਾਧਾਕ੍ਰਿਸ਼ਨਨ ਤਾਮਿਲਨਾਡੂ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਕੁਝ ਭਾਜਪਾ ਉਮੀਦਵਾਰਾਂ ਵਿੱਚੋਂ ਇੱਕ ਸਨ। ਸੀਪੀ ਰਾਧਾਕ੍ਰਿਸ਼ਨਨ 2003 ਤੋਂ 2006 ਤੱਕ ਭਾਜਪਾ ਦੇ ਸੂਬਾ ਪ੍ਰਧਾਨ ਸਨ।

 

ਰਾਧਾਕ੍ਰਿਸ਼ਨਨ ਨੇ ਕੋਇੰਬਟੂਰ ਦੇ ਵੀ.ਓ. ਚਿਦੰਬਰਮ ਕਾਲਜ ਤੋਂ BBA (ਬੈਚਲਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ) ਕੀਤੀ ਹੈ। ਰਾਧਾਕ੍ਰਿਸ਼ਨਨ ਆਪਣੇ ਕਾਲਜ ਵਿੱਚ ਟੇਬਲ ਟੈਨਿਸ ਚੈਂਪੀਅਨ ਅਤੇ ਲੰਬੀ ਦੂਰੀ ਦੇ ਦੌੜਾਕ ਸਨ। ਉਨ੍ਹਾਂ ਨੂੰ ਕ੍ਰਿਕਟ ਅਤੇ ਵਾਲੀਬਾਲ ਖੇਡਣਾ ਵੀ ਪਸੰਦ ਹੈ। ਅੱਜ ਦੇਸ਼ ਦੇ ਦੂਜੇ ਸਭ ਤੋਂ ਉੱਚੇ ਸੰਵਿਧਾਨਕ ਅਹੁਦੇ ’ਤੇ ਚੁਣੇ ਜਾਣ ਤੱਕ ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ ਦਾ ਸਫ਼ਰ ਬਿਨਾਂ ਸ਼ੱਕ ਅਸਾਧਾਰਨ ਹੈ। ਉਪ-ਰਾਸ਼ਟਰਪਤੀ ਵਜੋਂ ਉਨ੍ਹਾਂ ਦਾ ਸਫ਼ਰ ਵੱਖਰਾ ਹੋਵੇਗਾ ਅਤੇ ਉਨ੍ਹਾਂ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਰਾਜ ਸਭਾ ਦੇ ਚੇਅਰਮੈਨ ਵਜੋਂ ਸਭ ਤੋਂ ਵੱਡੀ ਚੁਣੌਤੀ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਸੰਤੁਲਨ ਬਣਾਈ ਰੱਖਣਾ ਹੋਵੇਗਾ, ਕਿਉਂਕਿ ਪਿਛਲੇ ਕੁਝ ਸਾਲਾਂ ਵਿਚ ਵਿਰੋਧੀ ਧਿਰ ਨੇ ਕੁਰਸੀ ਦੀ ਨਿਰਪੱਖਤਾ ਬਾਰੇ ਕਈ ਸਵਾਲ ਖੜ੍ਹੇ ਕੀਤੇ ਹਨ।

 

ਦੱਸ ਦੇਈਏ ਕਿ ਰਾਜ ਸਭਾ ਦੇ ਸਕੱਤਰ ਜਨਰਲ ਅਤੇ ਚੋਣ ਅਧਿਕਾਰੀ ਪੀ. ਸੀ. ਮੋਦੀ ਨੇ ਨਤੀਜਿਆਂ ਦਾ ਐਲਾਨ ਕੀਤਾ। ਇਸ ਚੋਣ ਵਿਚ ਚੋਣ ਮੰਡਲ ਦੇ ਕੁੱਲ 781 ਮੈਂਬਰਾਂ ਵਿਚੋਂ 767 (ਇਕ ਡਾਕ ਬੈਲਟ ਸਮੇਤ) ਨੇ ਵੋਟ ਪਾਈ, ਜਿਸ ਵਿਚ 15 ਵੋਟਾਂ ਨੂੰ ਅਵੈਧ ਐਲਾਨ ਕਰ ਦਿੱਤਾ ਗਿਆ। ਉਪ-ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਸਵੇਰੇ 10 ਵਜੇ ਸ਼ੁਰੂ ਹੋਈ, ਜੋ ਸ਼ਾਮ 5 ਵਜੇ ਖ਼ਤਮ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ 760 ਤੋਂ ਵੱਧ ਸੰਸਦ ਮੈਂਬਰਾਂ ਨੇ ਆਪਣੀ ਵੋਟ ਪਾਈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ