Friday, April 10, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਰਾਸ਼ਟਰੀ

ਕ੍ਰਿਕਟ ਸੰਘਾਂ ਦੀ ਅਗਵਾਈ ਸਾਬਕਾ ਕ੍ਰਿਕਟਰ ਕਰਨ, ਨਾ ਕਿ ਅਜਿਹੇ ਲੋਕ ਜਿਨ੍ਹਾਂ ਨੂੰ ਬੱਲਾ ਵੀ ਫੜਨਾ ਨਹੀਂ ਆਉਂਦਾ : SC

04 ਫ਼ਰਵਰੀ, 2026 11:53 AM

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਗੈਰ ਤਜਰਬੇਕਾਰਾਂ  ਵੱਲੋਂ ਖੇਡ ਸੰਸਥਾਵਾਂ ਦਾ ਪ੍ਰਬੰਧਨ ਕਰਨ ’ਤੇ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਕ੍ਰਿਕਟ ਸੰਘਾਂ ਦੀ ਅਗਵਾਈ ਰਿਟਾਇਰ ਹੋ ਚੁੱਕੇ ਕ੍ਰਿਕਟਰਾਂ ਨੂੰ ਕਰਨੀ ਚਾਹੀਦੀ ਹੈ, ਨਾ ਕਿ ਅਜਿਹੇ ਲੋਕਾਂ ਨੂੰ ਜਿਨ੍ਹਾਂ ਨੂੰ ‘ਬੱਲਾ ਵੀ ਫੜਨਾ ਨਹੀਂ ਆਉਂਦਾ’। ਚੀਫ ਜਸਟਿਸ ਸੂਰਯਕਾਂਤ, ਜਸਟਿਸ ਜੌਏਮਾਲਿਆ ਬਾਗਚੀ ਤੇ ਜਸਟਿਸ ਵਿਪੁਲ ਐੱਮ. ਪੰਚੋਲੀ ਦੀ ਬੈਂਚ ਨੇ ਬੰਬਈ ਹਾਈ ਕੋਰਟ ਦੇ ਉਸ ਹੁਕਮ ’ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਨੇ ਮਹਾਰਾਸ਼ਟਰ ਕ੍ਰਿਕਟ ਸੰਘ (ਐੱਮ. ਸੀ. ਏ.) ਦੀਆਂ ਚੋਣਾਂ ’ਤੇ ਰੋਕ ਲਾ ਦਿੱਤੀ ਸੀ ਜਿਹੜੀਆਂ ਮੂਲ ਰੂਪ ’ਚ 6 ਜਨਵਰੀ ਨੂੰ ਹੋਣ ਵਾਲੀਆਂ ਸਨ। ਇਸ ’ਚ ‘ਭਾਈ-ਭਤੀਜਾਵਾਦ ਤੇ ਪੱਖਪਾਤ’ ਦੇ ਦੋਸ਼ ਲਾਏ ਗਏ ਸਨ। ਬੈਂਚ ਹਾਈ ਕੋਰਟ ਦੇ ਹੁਕਮ ਵਿਰੁੱਧ ਐੱਮ. ਸੀ. ਏ. ਵੱਲੋਂ ਦਾਇਰ ਪਟੀਸ਼ਨ ਸਮੇਤ ਕਈ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ।

ਸੁਣਵਾਈ  ਦੌਰਾਨ ਚੀਫ ਜਸਟਿਸ ਨੇ ਐੱਮ. ਸੀ. ਏ. ਦੀ ਮੈਂਬਰਸ਼ਿਪ ’ਚ ਅਚਾਨਕ ਹੋਏ ਵਾਧੇ ’ਤੇ ਸਵਾਲ ਉਠਾਏ। ਰਿਕਾਰਡ ਵੱਲ ਇਸ਼ਾਰਾ ਕਰਦੇ ਹੋਏ ਬੈਂਚ ਨੇ ਕਿਹਾ ਕਿ ਸੰਘ ’ਚ 1986 ਤੇ 2023 ਦੇ ਵਿਚਾਲੇ 164 ਮੈਂਬਰ ਸਨ ਪਰ ਉਸ ਦੇ ਤੁਰੰਤ ਬਾਅਦ ਨਵੇਂ ਮੈਂਬਰਾਂ ਦੀ ਗਿਣਤੀ ’ਚ ਭਾਰੀ ਵਾਧਾ ਹੋਇਆ। ਚੀਫ ਜਸਟਿਸ ਨੇ ਪੁੱਛਿਆ, ‘‘1986 ਤੋਂ 2023 ਤੱਕ ਤੁਹਾਡੇ ਕੋਲ 164 ਮੈਂਬਰ ਸਨ ਤੇ 2023 ਤੋਂ ਬਾਅਦ ਤੁਸੀਂ ਬੰਪਰ ਡਰਾਅ ਕੀਤਾ?’’

ਐੱਮ. ਸੀ. ਏ. ਤੇ ਐੱਨ. ਸੀ. ਪੀ.-ਐੱਸ. ਪੀ. ਵਿਧਾਇਕ ਰੋਹਿਤ ਪਵਾਰ ਸਮੇਤ ਪਟੀਸ਼ਨਕਰਤਾਵਾਂ ਦੀ ਨੁਮਾਇੰਦਗੀ ਕਰਦੇ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਦੱਸਿਆ ਕਿ ਇਕ ਰਿਟਾਇਰਡ ਜੱਜ ਦੀ ਪ੍ਰਧਾਨਗੀ ਵਾਲੀ ਕਮੇਟੀ ਨੇ ਇਸ ਪ੍ਰਕਿਰਿਆ ਦੀ ਦੇਖ-ਰੇਖ ਕੀਤੀ ਸੀ, ਜਿਸ ’ਚ 48 ਮੈਂਬਰਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਜਦਕਿ ਹੋਰਨਾਂ ਨੂੰ ਸ਼ਾਮਲ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਚੈਰਿਟੀ ਕਮਿਸ਼ਨਰ ਨੇ ਕੈਬਨਿਟ ਨਾਲ ਸਲਾਹ ਕੀਤੇ ਬਿਨਾਂ ਇਕ ਪ੍ਰਸ਼ਾਸਕ ਨਿਯੁਕਤ ਕੀਤਾ ਸੀ। ਚੀਫ ਜਸਟਿਸ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜੇਕਰ ਸੰਘ ਆਪਣੀ ਮੈਂਬਰਸ਼ਿਪ 300 ਤੱਕ ਵਧਾਉਣਾ ਚਾਹੁੰਦਾ ਹੈ ਤਾਂ ਉਹ ਅਹੁਦੇ ਜਾਣੇ-ਪਛਾਣੇ, ਰਿਟਾਇਰਡ ਕੌਮਾਂਤਰੀ ਖਿਡਾਰੀਆਂ ਲਈ ਰਾਖਵੇਂ ਹੋਣੇ ਚਾਹੀਦੇ ਹਨ। ਚੀਫ ਜਸਟਿਸ ਨੇ ਕਿਹਾ, ‘‘ਇਹ ਇਕ ਅਜਿਹਾ ਦੇਸ਼ ਹੈ ਜਿੱਥੇ ਬਿਹਤਰੀਨ ਕ੍ਰਿਕਟਰ ਹਨ, ਜਿਹੜੇ ਸੇਵਾਮੁਕਤ ਹੋ ਚੁੱਕੇ ਹਨ, ਉਹ ਸਭ ਤੋਂ ਚੰਗੇ ਸਨ।’’
ਉਨ੍ਹਾਂ ਕਿਹਾ, ‘‘ਤੁਸੀਂ ਕਿਸ ਨੂੰ ਲਿਆ ਰਹੇ ਹੋ? ਅਜਿਹੇ ਲੋਕ ਜਿਨ੍ਹਾਂ ਨੂੰ ਖੇਡ ਦੇ ਬਾਰੇ ’ਚ ਪਤਾ ਵੀ ਨਹੀਂ ਹੈ, ਜਿਨ੍ਹਾਂ ਨੂੰ ਬੱਲਾ ਫੜਨਾ ਵੀ ਨਹੀਂ ਆਉਂਦਾ। ਜੋ ਹੋ ਰਿਹਾ ਹੈ ਉਸ ’ਤੇ ਸਾਨੂੰ ਆਪਣੀਆਂ ਭਾਵਨਾਵਾਂ ਜ਼ਿਆਦਾ ਜ਼ਾਹਿਰ ਕਰਨ ’ਤੇ ਮਜਬੂਰ ਨਾ ਕਰੋ।’’

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ