Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਕ੍ਰਿਪਟੋ ਕਰੰਸੀ ਨੂੰ ਕਾਨੂੰਨੀ ਮਾਨਤਾ ਦੇਣ ਦੀ ਉੱਠੀ ਮੰਗ

10 ਫ਼ਰਵਰੀ, 2026 08:04 PM

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਰਾਜ ਸਭਾ ’ਚ 2026-27 ਦੇ ਬਜਟ ’ਤੇ ਚਰਚਾ ’ਚ ਹਿੱਸਾ ਲੈਂਦਿਆਂ ਕਿਹਾ ਕਿ ਲੋਕਾਂ ਨੂੰ ਉਮੀਦ ਸੀ ਕਿ ਆਮਦਨ ਟੈਕਸ ਦੀ ਹੱਦ ’ਚ ਵਾਧਾ ਕੀਤਾ ਜਾਵੇਗਾ। ਰਾਘਵ ਚੱਢਾ ਨੇ ਦੇਸ਼ ਵਿੱਚ ਕ੍ਰਿਪਟੋ ਕਰੰਸੀ ਅਤੇ ਸਟੇਬਲਕੋਇਨ ਵਰਗੇ ਵਰਚੁਅਲ ਡਿਜੀਟਲ ਐਸੇਟਸ (VDA) ਨੂੰ ਕਾਨੂੰਨੀ ਮਾਨਤਾ ਦੇਣ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਵਿੱਤ ਮੰਤਰੀ ਨੂੰ ਆਪਣਾ ਸੁਝਾਅ ਦਿੰਦਿਆਂ ਚੱਢਾ ਨੇ ਕਿਹਾ ਕਿ ਭਾਰਤ ਵਿੱਚ ਇਸ ਸਮੇਂ ਕ੍ਰਿਪਟੋ 'ਤੇ ਟੈਕਸ ਤਾਂ ਵਸੂਲਿਆ ਜਾ ਰਿਹਾ ਹੈ, ਪਰ ਇਸ ਨੂੰ ਅਧਿਕਾਰਤ ਤੌਰ 'ਤੇ ਇਕ ਸੰਪਤੀ (Asset Class) ਵਜੋਂ ਮਾਨਤਾ ਨਹੀਂ ਦਿੱਤੀ ਗਈ।

ਰਾਘਵ ਚੱਢਾ ਨੇ ਸਰਕਾਰ ਦੀ ਨੀਤੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਭਾਰਤ ਵਿੱਚ ਕ੍ਰਿਪਟੋ ਦੇ ਮੁਨਾਫੇ 'ਤੇ 30% ਫਲੈਟ ਇਨਕਮ ਟੈਕਸ ਅਤੇ 1% ਟ੍ਰਾਂਜੈਕਸ਼ਨ ਟੈਕਸ (TDS) ਲਗਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਟੈਕਸ ਤਾਂ ਇਸ ਤਰ੍ਹਾਂ ਲੈਂਦੀ ਹੈ ਜਿਵੇਂ ਇਹ ਕਾਨੂੰਨੀ ਹੋਵੇ, ਪਰ ਇਸ ਨੂੰ ਰੈਗੂਲੇਟ ਇਸ ਤਰ੍ਹਾਂ ਕਰਦੀ ਹੈ ਜਿਵੇਂ ਇਹ ਗੈਰ-ਕਾਨੂੰਨੀ ਹੋਵੇ,। ਸਪੱਸ਼ਟ ਕਾਨੂੰਨ ਨਾ ਹੋਣ ਕਾਰਨ ਨਿਵੇਸ਼ਕਾਂ ਦੀ ਸੁਰੱਖਿਆ ਅਤੇ ਐਂਟੀ-ਮਨੀ ਲਾਂਡਰਿੰਗ (AML) ਵਰਗੇ ਨਿਯਮਾਂ ਦੀ ਘਾਟ ਹੈ।

ਚੱਢਾ ਨੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਸਪੱਸ਼ਟ ਕਾਨੂੰਨ ਨਾ ਹੋਣ ਕਾਰਨ ਭਾਰਤ ਦਾ 4.8 ਲੱਖ ਕਰੋੜ ਰੁਪਏ ਦਾ ਵਪਾਰ ਦੁਬਈ, ਸਿੰਗਾਪੁਰ ਅਤੇ ਮਲੇਸ਼ੀਆ ਵਰਗੇ ਦੇਸ਼ਾਂ ਵਿੱਚ ਸ਼ਿਫਟ ਹੋ ਗਿਆ ਹੈ। ਇਸ ਤੋਂ ਇਲਾਵਾ ਭਾਰਤ ਦੇ ਕ੍ਰਿਪਟੋ ਟ੍ਰੇਡਿੰਗ ਵਾਲੀਅਮ ਦਾ 73% ਹਿੱਸਾ ਵਿਦੇਸ਼ੀ ਐਕਸਚੇਂਜਾਂ 'ਤੇ ਚਲਾ ਗਿਆ ਹੈ ਅਤੇ ਲਗਭਗ 180 ਭਾਰਤੀ ਕ੍ਰਿਪਟੋ ਸਟਾਰਟਅੱਪ ਵਿਦੇਸ਼ਾਂ ਵਿੱਚ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਲਗਭਗ 12 ਕਰੋੜ ਲੋਕ ਇਨ੍ਹਾਂ ਡਿਜੀਟਲ ਐਸੇਟਸ ਵਿੱਚ ਨਿਵੇਸ਼ ਕਰਨਾ ਚਾਹੁੰਦੇ ਹਨ। ਜੇਕਰ ਸਰਕਾਰ ਇਸ ਨੂੰ ਭਾਰਤ ਵਿੱਚ ਹੀ ਰੈਗੂਲੇਟ ਕਰਦੀ ਹੈ ਅਤੇ ਨਿਯਮਾਂ ਅਧੀਨ ਲਿਆਉਂਦੀ ਹੈ, ਤਾਂ ਸਰਕਾਰੀ ਖ਼ਜ਼ਾਨੇ ਵਿੱਚ ਸਾਲਾਨਾ 15,000 ਤੋਂ 20,000 ਕਰੋੜ ਰੁਪਏ ਦਾ ਵਾਧੂ ਟੈਕਸ ਰੈਵੇਨਿਊ ਜਮ੍ਹਾਂ ਹੋ ਸਕਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ