Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ ਦੀ ਵਿਗਿਆਨਿਕ ਸਲਾਹਕਾਰ ਕਮੇਟੀ ਮੀਟਿੰਗ ਸੰਪੰਨ

30 ਜਨਵਰੀ, 2026 06:22 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਪਾਲਣ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿਖਿਆ ਅਤੇ ਕਮੇਟੀ ਦੇ ਚੇਅਰਮੈਨ ਡਾ. ਰਵਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਕੁਰਾਲੀ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ(ਮੋਹਾਲੀ) ਦੀ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਸੱਤਵੀਂ ਮੀਟਿੰਗ ਮਿਤੀ 29.01.2026 ਨੂੰ ਹੋਈ ਜਿੱਥੇ ਉਹਨਾਂ ਕੇ.ਵੀ.ਕੇ.ਐਸ.ਏ.ਐਸ. ਨਗਰ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਪ੍ਰੋਗਰਾਮ ਦੌਰਾਨ ਡਿਪਟੀ ਡਾਇਰੈਟਰ ਕੇ.ਵੀ.ਕੇ.,ਐਸ.ਏ.ਐਸ. ਨਗਰ, ਡਾ. ਬਲਬੀਰ ਸਿੰਘ ਖੱਦਾ ਨੇ ਵੱਖ ਵੱਖ ਮਹਿਕਮਿਆਂ ਤੋਂ ਆਏ ਹੋਏ ਅਧਿਕਾਰੀਆਂ ਅਤੇ ਅਫਸਰ ਸਾਹਿਬਾਨਾਂ ਦਾ ਪ੍ਰੋਗਰਾਮ ਵਿੱਚ ਸ਼ਿਕਰਤ ਕਰਨ ਲਈ ਸਵਾਗਤ ਕੀਤਾ। ਪ੍ਰੋਗਰਾਮ ਦੌਰਾਨ ਕੇ.ਵੀ.ਕੇ. ਐਸ.ਏ.ਐਸ. ਨਗਰ ਤੋਂ ਡਾ. ਮੁਨੀਸ਼ ਸ਼ਰਮਾ ਨੇ ਸਾਲ 2025 ਦੌਰਾਨ ਕੇ.ਵੀ.ਕੇ. ਦੀਆਂ ਗਤੀਵਿਧੀਆਂ ਦੀ ਪ੍ਰਗਤੀ ਰਿਪੋਰਟ ਵਿਸਥਾਰ ਪੂਰਵਕ ਪੇਸ਼ ਕੀਤੀ। ਉਹਨਾਂ ਕੇ.ਵੀ.ਕੇ. ਦੁਆਰਾ ਲਗਾਏ ਜਾ ਰਹੇ ਕਿੱਤਾ ਮੁੱਖੀ ਸਿਖਲਾਈ ਕੋਰਸ, ਕਿਸਾਨ ਸਿਖਲਾਈ ਕੈਂਪ, ਪਹਿਲੇ ਦਰਜੇ ਦੇ ਪ੍ਰਦਰਸ਼ਨੀ ਪਲਾਟਾਂ, ਤੇਲ ਬੀਜ਼ ਫਸਲਾਂ, ਘਰੇਲੂ ਬਗੀਚੀ ਅਤੇ ਪਰਾਲੀ ਦੀ ਸਾਂਭ-ਸੰਭਾਲ ਦੇ ਪ੍ਰੋਜੈਕਟਾਂ ਉੱਤੇ ਚਾਨਣਾ ਪਾਇਆ। ਇਸ ਮੌਕੇ ਦੌਰਾਨ ਡਾ. ਗਰੇਵਾਲ ਨੇ ਕਿਸਾਨਾਂ, ਪਸ਼ੂ ਪਾਲਕਾਂ ਅਤੇ ਕਿਸਾਨ ਮਹਿਲਾਵਾਂ ਨੂੰ ਸਹਾਇਕ ਧੰਦੇ ਅਪਣਾ ਕੇ ਆਮਦਨ ਵਿੱਚ ਵਾਧਾ ਕਰਨ ਦਾ ਸੰਦੇਸ਼ ਦਿੱਤਾ ਅਤੇ ਨਾਲ ਹੀ ਇਸ ਸਬੰਧੀ ਕੇ.ਵੀ.ਕੇ. ਮਾਹਿਰਾਂ ਦਾ ਸਹਿਯੋਗ ਲੈਣ ਲਈ ਕਿਹਾ। ਉਹਨਾਂ ਮੀਟਿੰਗ ਵਿੱਚ ਆਏ ਹੋਏ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ। ਕੇ. ਵੀ.ਕੇ. ਐਸ.ਏ. ਐਸ. ਨਗਰ ਤੋਂ ਡਾ. ਹਰਮੀਤ ਕੌਰ ਨੇ ਪ੍ਰੋਗਰਾਮ ਵਿੱਚ ਆਏ ਹੋਏ ਅਧਿਕਾਰੀਆਂ ਦਾ ਵੱਡਮੁੱਲੇ ਵਿਚਾਰ ਪੇਸ਼ ਕਰਨ ਲਈ ਧੰਨਵਾਦ ਕੀਤਾ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ. ਨਗਰ, ਸ੍ਰੀ ਗੁਰਮੇਲ ਸਿੰਘ, ਡਾ. ਉਧੈਵੀਰ ਸਿੰਘ ਚਾਹਲ (ਪ੍ਰੋਫੈਸਰ, ਪਸ਼ੂ ਅਹਾਰ ਵਿਭਾਗ), ਡਾ. ਮਨਦੀਪ ਸਿੰਗਲਾ (ਪ੍ਰਿੰਸੀਪਲ ਸਾਇੰਸਦਾਨ), ਡਾ. ਸਤਬੀਰ ਸਿੰਘ (ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਰੂਪਨਗਰ), ਹਰਦੀਪ ਕੌਰ(ਸਹਾਇਕ ਨਿਰਦੇਸ਼ਕ ਮੱਛੀ ਪਾਲਣ)ਐਸ.ਏ.ਐਸ. ਨਗਰ, ਡਾ. ਹਰਿੰਦਰ ਸਿੰਘ (ਸੀਨੀਅਰ ਵੈਟਰਨਰੀ ਅਫਸਰ, ਖਰੜ), ਸ੍ਰੀ ਐਮ.ਖੇ.ਭਾਰਧਵਾਜ (ਲੀਡ ਜ਼ਿਲ੍ਹਾ ਮੈਨੇਜਰ), ਡਾ. ਕੁਲਵਿੰਦਰ ਸਿੰਘ, (ਸਹਾਇਕ ਪ੍ਰੋਫੈਸਰ) ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਸ. ਭੁਪਿੰਦਰ ਸਿੰਘ, ਸ਼੍ਰੀਮਤੀ ਅੰਜਨਾ ਲਿਖਿਆਨੀ , ਮਨਜਿੰਦਰ ਸਿੰਘ (ਪਸ਼ੂ ਪਾਲਕ), ਜਗਦੀਪ ਸਿੰਘ ਸ਼ੇਰਗਿੱਲ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ