Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਪੰਜਾਬ

ਕੰਨਿਆ ਭਰੂਣ ਹੱਤਿਆ ’ਤੇ ਜ਼ੀਰੋ ਟੌਲਰੈਂਸ, ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ

16 ਅਕਤੂਬਰ, 2026 06:51 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਬਲਾਚੌਰ ਵਿੱਚ ਚਾਰ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਸੈਂਟਰਾਂ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਕਾਰਜਕਾਰੀ ਪੀ.ਐਨ.ਡੀ.ਟੀ. ਕੋਆਰਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਰਹੇ।

ਇਸ ਮੌਕੇ ਡਾ. ਹਰੀਸ਼ ਕਿਰਪਾਲ ਨੇ ਸਪੱਸ਼ਟ ਕੀਤਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਗਰਭ ਅਵਸਥਾ ਦੌਰਾਨ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਕਰਵਾਉਣਾ ਕਾਨੂੰਨਨ ਅਪਰਾਧ ਹੈ ਅਤੇ ਦੋਸ਼ੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਅਤੇ ਅਲਟਰਾਸਾਊਂਡ ਤਕਨੀਕ ਦੀ ਦੁਰਵਰਤੋਂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਵੱਲੋਂ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ।
 
ਉਨ੍ਹਾਂ ਸਾਰੇ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਹਦਾਇਤ ਕੀਤੀ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੇ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਲੋੜੀਂਦੇ ਰਿਕਾਰਡ ਨੂੰ ਨਿਯਮਾਂ ਅਨੁਸਾਰ ਸੰਭਾਲਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
 
ਡਾ. ਕਿਰਪਾਲ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਸਮਾਜ ਲਈ ਗੰਭੀਰ ਕਲੰਕ ਹੈ। ਇਸ ਬੁਰਾਈ ਨੂੰ ਖ਼ਤਮ ਕਰਨ ਲਈ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲੋਕਾਂ ਦੀ ਸੋਚ ਵਿੱਚ ਤਬਦੀਲੀ ਲਿਆਉਣੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਮੌਕੇ ਅਤੇ ਸਨਮਾਨ ਦੇਣਾ ਸਮੇਂ ਦੀ ਮੁੱਖ ਲੋੜ ਹੈ। ਔਰਤਾਂ ਸਮਾਜ ਦੀ ਨੀਂਹ ਹਨ ਅਤੇ ਹਰ ਖੇਤਰ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ। ਇਸ ਲਈ ਧੀਆਂ ਪ੍ਰਤੀ ਸਨਮਾਨ, ਸਮਾਨਤਾ ਅਤੇ ਸਕਾਰਾਤਮਕ ਸੋਚ ਅਪਣਾਉਣੀ ਚਾਹੀਦੀ ਹੈ।
 
ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਲਿੰਗ ਜਾਂਚ ਜਾਂ ਕੰਨਿਆ ਭਰੂਣ ਹੱਤਿਆ ਸਬੰਧੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਸਿਹਤ ਵਿਭਾਗ ਨੂੰ ਸੂਚਿਤ ਕਰਨ ਅਤੇ ਧੀਆਂ ਦੀ ਰੱਖਿਆ ਲਈ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਕੰਨਿਆ ਭਰੂਣ ਹੱਤਿਆ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
 
Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ...

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਡੇਲ੍ਹੀ ਮੋਰਨਿੰਗ ਫੁੱਟਬਾਲ ਕਲੱਬ ਦੇ ਸਟਾਰ ਖਿਡਾਰੀ ਵਿਕਰਮ ਨੇ ਜਨਮ ਦਿਨ ਤੇ ਫੁੱਟਬਾਲ ਮੈਚ ਕਰਵਾਇਆ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਬਿਰਧ ਨਾਗਰਿਕਾਂ ਦੀ ਸਿਹਤ ਸੰਭਾਲ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਡਾ. ਹਰੀਸ਼ ਕਿਰਪਾਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ

ਮਰਨ ਮਗਰੋਂ ਵੀ ਮਨੁੱਖਤਾ ਦੇ ਕੰਮ ਆਵੇ ਦੇਹ, ਦੇਹਦਾਨ ਮਹਾਨ ਸੇਵਾ : ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ