ਖੰਨਾ : ਪੰਜਾਬ ਅੰਦਰ ਝੋਨੇ ਦੀ ਸਰਕਾਰੀ ਖਰੀਦ 16 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਆੜ੍ਹਤੀ ਅਤੇ ਕਿਸਾਨ ਪ੍ਰਬੰਧਾਂ ਤੋਂ ਖੁਸ਼ ਦਿਖਾਈ ਦਿੱਤੇ, ਪ੍ਰੰਤੂ ਫਸਲ ਉਪਰ ਮੌਸਮ ਦੀ ਮਾਰ ਨੂੰ ਲੈਕੇ ਚਿੰਤਾ ਵੀ ਜਤਾਈ ਗਈ।
ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਹਾਲੇ ਫਸਲ ਨੂੰ ਆਉਣ 'ਚ ਇਕ ਹਫ਼ਤੇ ਦਾ ਸਮਾਂ ਲੱਗ ਸਕਦਾ ਹੈ, ਪ੍ਰੰਤੂ ਖਰੀਦ 16 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ। ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਇਹ ਚਿੰਤਾ ਵੀ ਜ਼ਾਹਿਰ ਕੀਤੀ ਕਿ ਇਸ ਵਾਰ ਹੜ੍ਹਾਂ ਦੀ ਮਾਰ ਕਰਕੇ ਸੂਬੇ ਦਾ ਟਾਰਗੇਟ ਪੂਰਾ ਕਰਨਾ ਵੀ ਮੁਸ਼ਕਲ ਹੈ। ਮਾਰਕੀਟ ਕਮੇਟੀ ਚੇਅਰਮੈਨ ਜਗਤਾਰ ਸਿੰਘ ਗਿੱਲ ਨੇ ਕਿਹਾ ਕਿ ਖੰਨਾ ਮੰਡੀ ਦੇ ਸਾਰੇ ਖਰੀਦ ਕੇਂਦਰ ਤਿਆਰ ਹਨ ਅਤੇ ਪ੍ਰਬੰਧ ਮੁਕੰਮਲ ਹਨ।