ਖਰੜ (ਪ੍ਰੀਤ ਪੱਤੀ) : ਖਰੜ ਦੇ ਸੰਨੀ ਇਨਕਲੇਵ ਦੇ ਵਸਨੀਕ ਤੇ ਰਾਸ਼ਟਰਪਤੀ ਅਵਾਰਡ ਜੇਤੂ ਪਦਮ ਸ਼੍ਰੀ ਪ੍ਰੇਮ ਸਿੰਘ ਦੇ ਸਪੁੱਤਰ ਸਮਾਜ ਸੇਵੀ ਜਤਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਪੱਧਰੀ ਆਜ਼ਾਦੀ ਦਿਵਸ ਮੌਕੇ ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨ ਕੀਤਾ ਗਿਆ। ਦੱਸਣ ਯੋਗ ਹੈ ਕਿ ਜਤਿੰਦਰ ਸਿੰਘ ਵੱਲੋਂ ਕੋਹੜ ਤੋਂ ਪੀੜਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਤੇ ਸ਼ਹਿਰਾਂ 'ਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਆਸ਼ਰਮਾਂ ਵਿੱਚ ਰਹਿ ਰਹੇ ਗਰੀਬ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਸਨਮਾਨ ਬਦਲੇ ਜਤਿੰਦਰ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।
ਕੋਹੜ ਦੇ ਖਾਤਮੇ ਦੇ ਖੇਤਰ ਵਿੱਚ ਉਨਾਂ ਦੀਆਂ ਸੇਵਾਵਾਂ ਦੇ ਮੱਦੇਨਜ਼ਰ 2002 ਵਿੱਚ ਰੋਪੜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਜ਼ਿਲ੍ਹਾ ਪੱਧਰੀ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।