Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

22 ਅਪ੍ਰੈਲ, 2026 07:21 PM

ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ.-1 ਸ੍ਰੀਮਤੀ ਅਲਕਾ ਕਾਲੀਆ, ਚੇਅਰਮੈਨ ਮਾਰਕਿਟ ਕਮੇਟੀ ਅੰਮ੍ਰਿਤਸਰ ਬਲਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ. ਰਮਨਦੀਪ ਸਿੰਘ ਥਿੰਦ, ਡੀ.ਐੱਫ਼.ਐੱਸ.ਸੀ. ਸ੍ਰੀਮਤੀ ਹਰਵੀਨ ਕੌਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਭਗਤਾਂਵਾਲਾ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਉਪਰੰਤ ਮਾਰਕਿਟ ਕਮੇਟੀ ਦਫ਼ਤਰ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ ਕੇਂਦਰੀ ਅੰਨ ਭੰਡਾਰ ਲਈ 122 ਲੱਖ ਮੀਟ੍ਰਿਕ ਟਨ ਦਾ ਟੀਚਾ ਮਿਲਿਆ ਹੈ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੀ ਪੰਜਾਬ ਇਸ ਟੀਚੇ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਹ ਖੁਦ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਦਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ’ਚ 61 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਲਗਭਗ 57 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 24 ਘੰਟਿਆਂ ਦੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਖਰੀਦੀ ਗਈ ਕਣਕ ਦੀ ਲਿਫਿਟਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਖ਼ਰੀਦ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਮੰਡੀਆਂ ’ਚ ਕੋਈ ਵੀ ਢਿੱਲ-ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ 264603 ਮੀਟ੍ਰਿਕ ਟਨ ਕਣਕ ਦੀ ਫਸਲ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 241535 ਮੀਟ੍ਰਿਕ ਟਨ ਕਣਕ ਦੀ ਫਸਲ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਨੂੰ 24 ਘੰਟੇ ਦੇ ਵਿੱਚ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ