Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਖੇਤੀਬਾੜੀ ਮੰਤਰੀ ਦਾ ਲੋਕ ਸਭਾ 'ਚ ਦਾਅਵਾ: 'ਕਿਸਾਨਾਂ ਦੀ ਆਮਦਨ ਸਿਰਫ਼ ਦੁੱਗਣੀ ਨਹੀਂ, 8 ਗੁਣਾ ਤੱਕ ਵਧੀ'

24 ਮਾਰਚ, 2026 07:33 PM

ਨਵੀਂ ਦਿੱਲੀ : ਕੇਂਤਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਕੇਂਦਰ ਸਰਕਾਰ ਦੇ ਕਈ ਉਪਾਵਾਂ ਕਾਰਨ ਦੇਸ਼ 'ਚ ਕਿਸਾਨਾਂ ਦੀ ਆਮਦਨ ਦੁੱਗਣੀ ਹੀ ਨਹੀਂ ਸਗੋਂ ਤਿੰਨ ਗੁਣਾ ਵੀ ਹੋਈ ਹੈ ਅਤੇ ਕਈ ਕਿਸਾਨਾਂ ਦੀ ਆਮਦਨੀ ਤਾਂ 8 ਗੁਣਾ ਤੱਕ ਵਧੀ ਹੈ। ਚੌਹਾਨ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸੌਗਤ ਰਾਏ ਦੇ ਪ੍ਰਸ਼ਨ ਦਾ ਉੱਤਰ ਦਿੰਦੇ ਹੋਏ ਇਹ ਗੱਲ ਕਹੀ। ਰਾਏ ਨੇ ਪੁੱਛਿਆ ਸੀ ਕਿ ਸਰਕਾਰ ਦੱਸੇ ਕੇ 'ਕਿਸਾਨ ਦੀ ਆਮਦਨ ਅਸਲ 'ਚ ਕਦੋਂ ਦੁੱਗਣੀ ਹੋਵੇਗੀ ਅਤੇ ਉਨ੍ਹਾਂ ਦੀਆਂ ਖੁਦਕੁਸ਼ੀਆਂ ਦੇ ਮਾਮਲੇ ਕਦੋਂ ਜ਼ੀਰੋ 'ਤੇ ਆਉਣਗੇ?'' ਚੌਹਾਨ ਨੇ ਕਿਹਾ,''ਦੇਸ਼ 'ਚ ਕਈ ਕਿਸਾਨਾਂ ਦੀ ਆਮਦਨ ਦੁੱਗਣੀ ਹੋਈ ਹੈ। ਮੈਂ ਜ਼ਿੰਮੇਵਾਰੀ ਨਾਲ ਕਹਿ ਰਿਹਾ ਹਾਂ ਕਿ ਸਿਰਫ਼ ਦੁੱਗਣੀ ਨਹੀਂ ਸਗੋਂ ਕਈ ਕਿਸਾਨਾਂ ਦੀ ਆਮਦਨੀ ਤਿੰਨ ਗੁਣਾ ਅਤੇ ਚਾਰ ਗੁਣਾ ਵੀ ਹੋਈ ਹੈ ਅਤੇ ਕਈਆਂ ਦੀ ਤਾਂ 8 ਗੁਣਾ ਵੀ ਹੋਈ ਹੈ।'' ਉਨ੍ਹਾਂ ਕਿਹਾ ਕਿ ਇਹ ਗਲਤ ਧਾਰਨਾ ਬਣਾਈ ਜਾ ਰਹੀ ਹੈ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਮੋਦੀ ਸਰਕਾਰ ਦਾ ਵਾਅਦਾ ਪੂਰਾ ਨਹੀਂ ਹੋਇਆ। ਖੇਤੀਬਾੜੀ ਮੰਤਰੀ ਨੇ ਹਰਿਆਣਾ ਦੇ ਰੇਵਾੜੀ ਦੇ ਇਕ ਕਿਸਾਨ ਦਾ ਨਾਂ ਲੈਂਦੇ ਹੋਏ ਕਿਹਾ ਕਿ ਉਹ ਅਜਿਹੇ ਕਈ ਕਿਸਾਨਾਂ ਦੇ ਨਾਂ ਗਿਣਾ ਸਕਦੇ ਹਨ, ਜਿਨ੍ਹਾਂ ਦੀ ਆਮਦਨੀ ਦੁੱਗਣੀ ਤੋਂ ਵੱਧ ਹੋਈ ਹੈ। 

ਚੌਹਾਨ ਨੇ ਕਿਹਾ,''ਇਸ ਲਈ ਅਸੀਂ ਗੰਭੀਰਤਾ ਨਾਲ ਉਪਾਅ ਕੀਤੇ ਹਨ। ਅਸੀਂ ਖੇਤੀਬਾੜੀ ਬਜਟ ਵਧਾ ਕੇ 130,000 ਕਰੋੜ ਰੁਪਏ ਤੋਂ ਵੱਧ ਕੀਤਾ। ਅਸੀਂ ਉਤਪਾਦਨ ਅਤੇ ਉਤਪਾਦਕਤਾ ਵਧਾਈ ਅਤੇ 2014 ਤੋਂ ਬਾਅਦ ਦੇਸ਼ 'ਚ 44 ਫੀਸਦੀ ਵੱਖ-ਵੱਖ ਅਨਾਜਾਂ ਦਾ ਉਤਪਾਦਨ ਵਧਿਆ ਹੈ। ਕਿਸਾਨਾਂ ਨੂੰ 6 ਹਜ਼ਾਰ ਰੁਪਏ ਦੀ ਕਿਸਾਨ ਸਨਮਾਨ ਨਿਧੀ (ਫੰਡ) ਉਨ੍ਹਾਂ ਦੇ ਖਾਤਿਆਂ 'ਚ ਦਿੱਤਾ ਜਾਂਦਾ ਹੈ। ਰਾਜਗ ਸਰਕਾਰ ਨੇ ਕਿਸਾਨਾਂ ਨੂੰ 28 ਲੱਖ ਕਰੋੜ ਰੁਪਏ ਸੰਸਥਾਗਤ ਕਰਜ਼ੇ ਵੀ ਦਿੱਤੇ ਹਨ।'' ਸਮਾਜਵਾਦੀ ਪਾਰਟੀ (ਸਪਾ) ਦੇ ਮੈਂਬਰ ਧਰਮਿੰਦਰ ਯਾਦਵ ਨੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨਾਲ ਸਬੰਧਤ ਇਕ ਪੂਰਕ ਸਵਾਲ ਪੁੱਛਿਆ। ਜਦੋਂ ਉਨ੍ਹਾਂ ਨੇ ਕੁਝ ਹੋਰ ਕਹਿਣ ਦੀ ਕੋਸ਼ਿਸ਼ ਕੀਤੀ, ਤਾਂ ਸਪੀਕਰ ਨੇ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਨੂੰ ਆਪਣੀ ਗੱਲ ਕਹਿਣ ਦੀ ਕੋਸ਼ਿਸ਼ ਕਰਦੇ ਹੋਏ ਉੱਚੀ ਆਵਾਜ਼ 'ਚ ਸੁਣਿਆ ਗਿਆ। ਸਪੀਕਰ ਬਿਰਲਾ ਨੇ ਪ੍ਰਸ਼ਨ ਕਾਲ ਦੌਰਾਨ ਸੰਖੇਪ ਪ੍ਰਸ਼ਨ ਅਤੇ ਉੱਤਰ ਦੀ ਮੰਗ ਕਰਦੇ ਹੋਏ ਕਿਹਾ, "ਮੈਂ ਮੈਂਬਰਾਂ ਅਤੇ ਮੰਤਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਕਿਸੇ ਵੀ ਸਮੇਂ ਇੰਨਾ ਪਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ ਹੈ।" ਖੇਤੀਬਾੜੀ ਦੇ ਵਿਸ਼ੇ 'ਤੇ ਸਾਢੇ ਚਾਰ ਘੰਟੇ ਸਦਨ 'ਚ ਬਹੁਤ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ ਅਤੇ ਸਾਰਿਆਂ ਨੂੰ ਕਾਫ਼ੀ ਮੌਕਾ ਮਿਲਿਆ ਸੀ।'' ਉਨ੍ਹਾਂ ਕਿਹਾ ਕਿ ਪ੍ਰਸ਼ਨ ਕਾਲ ਦਾ ਸਮਾਂ ਸੀਮਿਤ ਹੈ, ਇਸ ਲਈ ਮੈਂਬਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਲੰਬੇ ਪ੍ਰਸ਼ਨ ਨਾ ਪੁੱਛਣ ਅਤੇ ਮੰਤਰੀਆਂ ਨੂੰ ਵੀ ਵਿਸਥਾਰਪੂਰਵਕ ਉੱਤਰ ਨਹੀਂ ਦੇਣੇ ਚਾਹੀਦੇ, ਸਗੋਂ ਸੰਖੇਪ ਉੱਤਰ ਦੇਣੇ ਚਾਹੀਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ