Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਗਜਪਤ ਗਰੇਵਾਲ ਵਿਜੀਲੈਂਸ ਦੇ ਮੁੱਖ ਦਫ਼ਤਰ 'ਚ ਤੀਜੀ ਵਾਰ ਪੇਸ਼, ਕਈ ਘੰਟੇ ਹੋਈ ਪੁੱਛਗਿੱਛ

23 ਅਪ੍ਰੈਲ, 2026 04:37 PM

ਮੋਹਾਲੀ : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਦਰਜ ਮਾਮਲੇ 'ਚ ਨਾਮਜ਼ਦ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਅਦਾਲਤ ਦੇ ਹੁਕਮਾਂ ਤੇ ਵਿਜੀਲੈਂਸ ਦੇ ਮੁੱਖ ਦਫ਼ਤਰ ਸੈਕਟਰ-68 ਮੋਹਾਲੀ ਵਿਖੇ ਤੀਜੀ ਜਾਂਚ 'ਚ ਸ਼ਾਮਲ ਹੋਣ ਲਈ ਸਵੇਰੇ ਕਰੀਬ 11 ਵਜੇ ਪਹੁੰਚੇ। ਵਿਜੀਲੈਂਸ ਵਲੋਂ ਗਜਪਤ ਸਿੰਘ ਗਰੇਵਾਲ ਕੋਲੋਂ ਸ਼ਾਮ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਪਹਿਲਾਂ ਵਿਜੀਲੈਂਸ ਵਲੋਂ ਗਜਪਤ ਗਰੇਵਾਲ ਕੋਲੋਂ 15 ਅਪ੍ਰੈਲ ਅਤੇ 20 ਅਪ੍ਰੈਲ ਨੂੰ ਪੁੱਛਗਿੱਛ ਕੀਤੀ ਗਈ ਸੀ। ਗਜਪਤ ਸਿੰਘ ਗਰੇਵਾਲ ਨੂੰ 10 ਅਪ੍ਰੈਲ ਨੂੰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਲੋਂ ਅੰਤਰਿਮ ਜ਼ਮਾਨਤ ਦਿੰਦਿਆ 15 ਅਪ੍ਰੈਲ ਨੂੰ ਵਿਜੀਲੈਂਸ ਦੇ ਸੈਕਟਰ-68 ਮੋਹਾਲੀ ਵਿਚਲੇ ਮੁੱਖ ਦਫ਼ਤਰ 'ਚ ਜਾਂਚ 'ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।

ਅਦਾਲਤ ਵਲੋਂ ਦਿੱਤੇ ਹੁਕਮਾਂ ਮੁਤਾਬਕ ਸਰਕਾਰ ਵਲੋਂ ਇਸ ਮਾਮਲੇ 'ਚ ਜਵਾਬ ਦੇਣ ਦੇ ਨਾਲ-ਨਾਲ ਜਾਂਚ ਅਧਿਕਾਰੀ ਦੀ ਰਿਪੋਰਟ ਲਈ 29 ਅਪ੍ਰੈਲ 2026 ਤੱਕ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ। ਅਦਾਲਤ ਨੇ ਕਿਹਾ ਕਿ ਦੋਵੇਂ ਧਿਰਾਂ ਆਪਣੇ ਬਿਆਨਾਂ ਨਾਲ ਬੰਨ੍ਹੀਆਂ ਰਹਿਣਗੀਆਂ ਅਤੇ ਮੁਲਜ਼ਮ ਗਜਪਤ ਸਿੰਘ ਨੂੰ ਵੀ ਬੀ. ਐੱਨ. ਐੱਸ ਦੀ ਧਾਰਾ 482 (2) ਦੇ ਉਪਬੰਧਾਂ ਦੀ ਪਾਲਣਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਵਿਜੀਲੈਂਸ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਜਪਤ ਸਿੰਘ ਗਰੇਵਾਲ ਨੂੰ ਨਾਮਜ਼ਦ ਕਰ ਲਿਆ ਗਿਆ ਸੀ ਅਤੇ ਵਿਜੀਲੈਂਸ ਵਲੋਂ ਸਪੈਸ਼ਲ ਜੱਜ ਦੀ ਅਦਾਲਤ 'ਚੋਂ ਗਜਪਤ ਸਿੰਘ ਗਰੇਵਾਲ ਦੇ ਗ੍ਰਿਫ਼ਤਾਰੀ ਵਾਰੰਟ ਹਾਸਲ ਕੀਤੇ। ਉਕਤ ਹੁਕਮ ਜਾਂਚ ਅਧਿਕਾਰੀ ਡੀ. ਐੱਸ. ਪੀ ਇੰਦਰਪਾਲ ਸਿੰਘ ਵਲੋਂ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀ ਧਾਰਾ 13(1) ਅਤੇ 13(2) ਦੇ ਤਹਿਤ ਆਈ.ਪੀ.ਸੀ ਦੀ ਧਾਰਾ 120-ਬੀ ਦੇ ਨਾਲ ਪੜ੍ਹੀ ਜਾਂਦੀ ਐਫ.ਆਈ.ਆਰ ਵਿਚ ਕਾਰਵਾਈ ਦੀ ਮੰਗ ਕਰਨ ਵਾਲੀ ਅਰਜ਼ੀ ਦਾਇਰ ਕਰਨ ਤੋਂ ਬਾਅਦ ਆਏ ਸਨ।

ਵਿਜੀਲੈਂਸ ਵਲੋਂ ਦਾਇਰ ਅਰਜ਼ੀ 'ਚ ਕਿਹਾ ਗਿਆ ਸੀ ਕਿ ਗਜਪਤ ਸਿੰਘ ਗਰੇਵਾਲ ਤਿੰਨ ਵੱਖ-ਵੱਖ ਪਤਿਆਂ 'ਤੇ ਰਹਿੰਦਾ ਹੈ, ਜਿਸ 'ਚ ਪਿੰਡ ਖੇੜੀ, ਜ਼ਿਲ੍ਹਾ ਸੰਗਰੂਰ, ਏ-15/33, ਗਰਾਂਊਡ ਫਲੋਰ, ਬਸੰਤ ਵਿਹਾਰ-1 ਦਿੱਲੀ ਅਤੇ ਡਿਫੈਂਸ ਕਾਲੋਨੀ ਦੱਖਣੀ ਦਿੱਲੀ ਦੇ ਪਤੇ ਹਨ। ਗਜਪਤ ਸਿੰਘ ਗਰੇਵਾਲ 'ਤੇ ਮੁੱਖ ਮੁਲਜ਼ਮ ਬਿਕਰਮ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਦੀ ਪ੍ਰਾਪਤੀ ਅਤੇ ਉਸ ਨੂੰ ਛੁਪਾਉਣ ਨਾਲ ਸਬੰਧਿਤ ਅਪਰਾਧਿਕ ਸਾਜ਼ਿਸ਼ 'ਚ ਮੁੱਖ ਭੂਮਿਕਾ ਨਿਭਾਉਣ ਦਾ ਦੋਸ਼ ਹੈ। ਇਸ ਮਾਮਲੇ 'ਚ ਵਿਜੀਲੈਂਸ ਵਲੋਂ ਮਜੀਠੀਆ ਦੇ ਕਰੀਬੀ ਹਰਪ੍ਰੀਤ ਗੁਲਾਟੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ