Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਗਰਭ ਅਵੱਸਥਾ ਦੌਰਾਨ ਗਰਭਵਤੀ ਔਰਤਾਂ ਨੂੰ ਖ਼ਤਰੇ ਦੇ ਚਿੰਨ੍ਹਾਂ 'ਤੇ ਵਧੇਰੇ ਧਿਆਨ ਦੇਣ ਦੀ ਲੋੜ : ਡਾ. ਰਿਤੂ ਦੀਪਤੀ

03 ਦਸੰਬਰ, 2025 06:54 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਤੇ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੋਨੀਆ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਜ਼ਿਲ੍ਹੇ ਵਿੱਚ ਗੁਣਵੱਤਾਪੂਰਨ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸੇ ਕੜੀ ਤਹਿਤ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਬੁੱਧਵਾਰ ਨੂੰ ਮਮਤਾ ਦਿਵਸ ਮੌਕੇ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਤੇ ਗਰਭਵਤੀਆਂ ਦਾ ਟੀਕਾਕਰਨ ਕੀਤਾ ਗਿਆ। 
 
ਇਸ ਦੌਰਾਨ ਮੈਡੀਕਲ ਅਫ਼ਸਰ ਡਾ. ਰਿਤੂ ਦੀਪਤੀ ਨੇ ਗਰਭਵਤੀ ਔਰਤਾਂ ਨੂੰ ਗਰਭ ਅਵੱਸਥਾ ਦੌਰਾਨ ਖ਼ਤਰੇ ਦੇ ਚਿੰਨ੍ਹਾਂ 'ਤੇ ਧਿਆਨ ਦੇਣ, ਸੰਪੂਰਨ ਟੀਕਾਕਰਨ ਯਕੀਨੀ ਬਣਾਉਣ, ਚਾਰ ਏ.ਐੱਨ.ਸੀ. ਚੈਕਅੱਪ ਕਰਵਾਉਣ, ਪੌਸ਼ਟਿਕ ਤੇ ਸੰਤੁਲਿਤ ਖੁਰਾਕ ਲੈਣ ਅਤੇ ਸੰਸਥਾਗਤ ਜਣੇਪਾ ਕਰਵਾਉਣ ਆਦਿ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਮੈਡੀਕਲ ਅਫ਼ਸਰ ਨੇ ਕਿਹਾ ਕਿ ਗਰਭਧਾਰਨ ਦੌਰਾਨ ਔਰਤਾਂ ਨੂੰ ਸੰਤੁਲਿਤ ਆਹਾਰ ਦੀ ਬਹੁਤ ਜ਼ਰੂਰਤ ਹੁੰਦੀ ਹੈ, ਜਿਸ ਨਾਲ ਜੱਚਾ ਅਤੇ ਬੱਚਾ ਦੀ ਸਿਹਤ ਤੰਦਰੁਸਤ ਰਹਿੰਦੀ ਹੈ।
 
ਉਨ੍ਹਾਂ ਦੱਸਿਆ ਕਿ ਮਮਤਾ ਦਿਵਸ ਹਰ ਬੁੱਧਵਾਰ ਨੂੰ ਮਨਾਇਆ ਜਾਂਦਾ ਹੈ, ਜਿਸ ਦੌਰਾਨ 11 ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਨੂੰ ਟੀਕੇ ਲਗਾਏ ਜਾਂਦੇ ਹਨ। ਨਾਲ ਹੀ ਗਰਭਵਤੀਆਂ ਦਾ ਟੀਕਾਕਰਨ ਵੀ ਕੀਤਾ ਜਾਂਦਾ ਹੈ। ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਸੰਪੂਰਨ ਟੀਕਾਕਰਨ ਯਕੀਨੀ ਬਣਾਉਣਾ ਜ਼ਰੂਰੀ ਹੈ। ਸਿਹਤ ਵਿਭਾਗ ਦਾ ਮਕਸਦ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨਾ ਹੈ। ਇਸ ਲਈ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮਮਤਾ ਦਿਵਸ ਨਿਯਮਤ ਟੀਕਾਕਰਨ ਯਕੀਨੀ ਬਣਾਉਣ, ਗਰਭਵਤੀ ਔਰਤਾਂ ਲਈ ਮੁੱਢਲੇ ਪੜਾਅ 'ਤੇ ਬਿਮਾਰੀ ਦਾ ਪਤਾ ਲਗਾਉਣ, ਇਲਾਜ ਪ੍ਰਬੰਧਨ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਪੈਦਾ ਕਰਨ ਲਈ ਇਕ ਵੱਡਾ ਪਲੇਟਫਾਰਮ ਹੈ। ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਗਰਭਵਤੀ ਔਰਤਾਂ ਦੀਆਂ ਹੋਣ ਵਾਲੀਆਂ ਮੌਤਾਂ 'ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
 
ਇਸ ਮੌਕੇ ਮੈਡੀਕਲ ਅਫਸਰ ਡਾ ਗੁਰਪਿੰਦਰ ਕੌਰ ਨੇ ਦੱਸਿਆ ਕਿ ਮਮਤਾ ਦਿਵਸ 'ਤੇ ਗਰਭਵਤੀ ਔਰਤਾਂ ਨੂੰ ਟੈਟਨੈੱਸ ਦੇ ਟੀਕੇ ਅਤੇ ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਹ ਟੀਕੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਖਸਰਾ, ਪੀਲੀਆ, ਨਿਮੋਨੀਆ ਅਤੇ ਟੈਟਨੈੱਸ ਆਦਿ ਤੋਂ ਬਚਾਅ ਸਬੰਧੀ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਇਹ ਬੱਚਿਆਂ 'ਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ-ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਂਦਾ ਹੈ। 
 
ਇਸ ਮੌਕੇ ਏਐੱਨਐੱਮ ਹਰਜਿੰਦਰ ਕੌਰ, ਸੀਮਾ, ਬਿਮਲਾ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਅਤੇ ਆਮ ਲੋਕ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ