Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਹਰਿਆਣਾ

ਗਾਣਿਆਂ 'ਚ ਅਸ਼ਲੀਲਤਾ ਕੀਤੀ ਤਾਂ ਖ਼ੈਰ ਨਹੀਂ ! ਹਰਿਆਣਾ ਮਹਿਲਾ ਕਮਿਸ਼ਨ ਦੀ ਗਾਇਕਾਂ ਨੂੰ ਸਖ਼ਤ ਚਿਤਾਵਨੀ

16 ਅਪ੍ਰੈਲ, 2026 05:58 PM

ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਮਨੋਰੰਜਨ ਜਗਤ ਵਿੱਚ ਵੱਧ ਰਹੀ ਅਸ਼ਲੀਲਤਾ ਅਤੇ ਔਰਤਾਂ ਪ੍ਰਤੀ ਵਰਤੀ ਜਾ ਰਹੀ ਅਭਦਰ ਭਾਸ਼ਾ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਕਰਨਾਲ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਕਲਾਕਾਰ ਨੂੰ ਔਰਤਾਂ ਦੀ ਮਾਣ-ਮਰਿਆਦਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਰੈਪਰ ਬਾਦਸ਼ਾਹ ਨੇ ਮੰਗੀ ਮੁਆਫ਼ੀ, 30 ਬੱਚੀਆਂ ਨੂੰ ਲਿਆ ਗੋਦ
ਮਸ਼ਹੂਰ ਰੈਪਰ ਬਾਦਸ਼ਾਹ ਦੇ ਵਿਵਾਦਿਤ ਗੀਤ 'ਟਟੀਰੀ' ਦੇ ਮਾਮਲੇ ਵਿੱਚ ਰੇਣੂ ਭਾਟੀਆ ਨੇ ਦੱਸਿਆ ਕਿ ਗਾਇਕ ਨੇ ਕਮਿਸ਼ਨ ਦੇ ਸਾਹਮਣੇ ਆਪਣੀ ਗਲਤੀ ਸਵੀਕਾਰ ਕਰ ਲਈ ਹੈ। ਆਪਣੀ ਭੁੱਲ ਸੁਧਾਰਨ ਲਈ ਬਾਦਸ਼ਾਹ ਨੇ 30 ਲੋੜਵੰਦ ਬੱਚੀਆਂ ਨੂੰ ਗੋਦ ਲੈਣ ਤੇ ਉਨ੍ਹਾਂ ਦੀ ਸਿੱਖਿਆ ਤੇ ਪਾਲਣ-ਪੋਸ਼ਣ ਦਾ ਪੂਰਾ ਖਰਚਾ ਚੁੱਕਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਉਹ ਭਵਿੱਖ ਵਿੱਚ ਔਰਤਾਂ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਗੀਤ ਵੀ ਤਿਆਰ ਕਰਨਗੇ।

ਗਾਇਕ ਮਾਸੂਮ ਸ਼ਰਮਾ ਨੂੰ ਨੋਟਿਸ ਜਾਰੀ
ਕਮਿਸ਼ਨ ਨੇ ਹੁਣ ਹਰਿਆਣਵੀ ਗਾਇਕ ਮਾਸੂਮ ਸ਼ਰਮਾ 'ਤੇ ਵੀ ਸ਼ਿਕੰਜਾ ਕੱਸਿਆ ਹੈ। ਦੇਹਰਾਦੂਨ ਦੇ ਇੱਕ ਕਾਲਜ ਪ੍ਰੋਗਰਾਮ ਦੌਰਾਨ ਅਭਦਰ ਭਾਸ਼ਾ ਦੀ ਵਰਤੋਂ ਕਰਨ ਦੇ ਦੋਸ਼ ਵਿੱਚ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮਾਸੂਮ ਸ਼ਰਮਾ ਨੂੰ 18 ਅਪ੍ਰੈਲ ਨੂੰ ਕਮਿਸ਼ਨ ਦੇ ਸਾਹਮਣੇ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਰੇਣੂ ਭਾਟੀਆ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵੀ ਮਾਮਲਾ ਸੰਗਿਆਨ ਵਿੱਚ ਆਉਂਦਾ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਕਲਾਕਾਰਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ