Tuesday, August 04, 2026
BREAKING
ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ ਨੇਮਾਰ ਕਲੱਬ ਫੁੱਟਬਾਲ ਤੋਂ ਵੀ ਲੈਣਗੇ ਸੰਨਿਆਸ? ਬ੍ਰਾਜ਼ੀਲ ਦੇ ਸਟਾਰ ਨੇ ਖੁਦ ਦਿੱਤੀ ਵੱਡੀ ਅਪਡੇਟ ਜਡੇਜਾ ਦਾ ਹਮਲਾਵਰ ਰਵੱਈਆ ਉਸਨੂੰ ਇੱਕ ਸੰਪੂਰਨ ਟੈਸਟ ਗੇਂਦਬਾਜ਼ ਬਣਾਉਂਦਾ ਹੈ : ਪੁਜਾਰਾ ਲੁਸਾਨੇ ਡਾਇਮੰਡ ਲੀਗ ਵਿੱਚ ਪਾਥੀਰਾਜ ਦਾ ਸਾਹਮਣਾ ਕਰਨਗੇ ਨੀਰਜ ਸੈਂਸੈਕਸ 210 ਅੰਕ ਡਿੱਗ ਕੇ 78,428 'ਤੇ ਹੋਇਆ ਬੰਦ, ਨਿਫਟੀ 24,620 ਤੋਂ ਹੇਠਾਂ ਡਿੱਗਿਆ

ਪੰਜਾਬ

ਗੁਰਦਾਸਪੁਰ ਸ਼ਹਿਰ ਵਿੱਚ ਬਣਾਏ ਜਾਣਗੇ 7 ਨਵੇਂ ਆਮ ਆਦਮੀ ਕਲੀਨਿਕ

20 ਜੁਲਾਈ, 2025 08:05 AM

ਗੁਰਦਾਸਪੁਰ:   ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਵਾਸੀਆਂ ਨੂੰ ਇੱਕ ਹੋਰ ਖ਼ੂਬਸੂਰਤ ਤੋਹਫ਼ਾ ਦਿੱਤਾ ਹੈ। ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ 1.75 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿੱਚ 7 ਹੋਰ ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾਣਗੇ, ਜਿਨ੍ਹਾਂ ਵਿਚੋਂ ਚਾਰ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ।

ਗੀਤਾ ਭਵਨ, ਅੱਖਾਂ ਦਾ ਹਸਪਤਾਲ (ਨੇੜੇ ਸਰਕਾਰੀ ਆਈ.ਟੀ.ਆਈ.), ਪੀ.ਐੱਚ.ਸੀ ਘੁਰਾਲਾ ਅਤੇ ਕਮਿਊਨਿਟੀ ਹਾਲ ਨਬੀਪੁਰ ਵਿਖੇ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਸ਼ੁਰੂ ਕਰਵਾਉਣ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਦੀ ਉਸਾਰੀ ਉੱਪਰ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ ਕੁੱਲ 7 ਨਵੇਂ ਆਮ ਆਦਮੀ ਕਲੀਨਿਕ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਵਿਚੋਂ ਚਾਰ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਦਕਿ ਤਿੰਨ ਹੋਰ ਆਮ ਆਦਮੀ ਕਲੀਨਿਕ ਬੱਸ ਸਟੈਂਡ, ਕੋਰਟ ਕੰਪਲੈਕਸ ਅਤੇ ਬਾਬੋਵਾਲ ਵਿਖੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ 7 ਆਮ ਆਦਮੀ ਕਲੀਨਿਕਾਂ ਦੀ ਉਸਾਰੀ ਉੱਪਰ ਕੁੱਲ 1.75 ਕਰੋੜ ਰੁਪਏ ਦੀ ਲਾਗਤ ਆਵੇਗੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਇਮਾਰਤ ਵਿੱਚ ਡਾਕਟਰ ਰੂਮ, ਫਾਰਮੇਸੀ ਰੂਮ, ਮਰੀਜ਼ਾਂ ਲਈ ਵੇਟਿੰਗ ਰੂਮ, ਇੱਕ ਅਡੀਸ਼ਨਲ ਰੂਮ ਬਣਾਏ ਜਾਣਗੇ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਸਮੁੱਚਾ ਫਰਨੀਚਰ, ਤਿੰਨ ਏ.ਸੀ. ਅਤੇ ਆਰ.ਓ. ਸਮੇਤ ਵਾਟਰ ਕੂਲਰ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਧੁਨਿਕ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਹੋਣਗੇ ਅਤੇ ਇੱਥੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। 

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਆਪਣੀ ਸੇਵਾਵਾਂ ਦੇ ਰਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚੋਂ 24 ਲੱਖ ਤੋਂ ਵੱਧ ਨਾਗਰਿਕ ਇਲਾਜ ਸਹੂਲਤਾਂ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ 46 ਤਰ੍ਹਾਂ ਦੇ ਟੈੱਸਟਾਂ ਦੀ ਮੁਫ਼ਤ ਸਹੂਲਤ ਉਪਲਬਧ ਹੈ ਅਤੇ 103 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਤਿੰਨ ਸਾਲਾਂ ਦੇ ਸਮੇਂ ਦੌਰਾਨ ਗੁਰਦਾਸਪੁਰ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਵੀ ਜਲਦੀ ਹੀ ਨਵੇਂ ਪ੍ਰੋਜੈਕਟ ਸ਼ੁਰੂ ਹੋ ਜਾਣਗੇ ਜੋ ਸਮੁੱਚੇ ਖੇਤਰ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਸ੍ਰੀ ਬਹਿਲ ਨੇ ਸਿਹਤ ਖੇਤਰ ਵਿੱਚ ਸੁਧਾਰਾਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ